Punjab News: ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਉਸ ਵੇਲੇ ਹੰਗਾਮਾ ਹੋਇਆ ਜਦੋਂ ਬਲਾਤਕਾਰ ਪੀੜਤ ਲੜਕੀ ਤੇ ਉਸਦੇ ਸਮਰਥਨ ਵਿੱਚ ਆਏ ਲੋਕਾਂ ਨੇ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਦਾ ਪੁਤਲਾ ਫੂਕਿਆ ਤੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹੰਗਾਮਾ ਕਰ ਰਹੇ ਲੋਕਾਂ ਨੂੰ ਰੋਕਣ ਲਈ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੱਥੋਪਾਈ ਵੀ ਹੋਈ ਜਿਸ ਤੋਂ ਬਾਅਦ ਕੁਝ ਪ੍ਰਦਰਸ਼ਨਕਾਰੀ ਪੁਲਿਸ ਦੀ ਗੱਡੀ ਅੱਗੇ ਲੇਟ ਗਏ।



ਇਸ ਹੰਗਾਮੇ ਤੋਂ ਬਾਅਦ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੇ ਪਤੀ ਹਰਪ੍ਰੀਤ ਸਿੰਘ ਛੀਨਾ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਲੋਕਾਂ ਬਾਰੇ ਉਹ ਕੁਝ ਨਹੀਂ ਜਾਣਦੇ। ਪੀੜਤ ਪਰਿਵਾਰ ਦੇ ਬਾਕੀ ਮੈਂਬਰ ਅਜੇ ਤੱਕ ਉਨ੍ਹਾਂ ਕੋਲ ਨਹੀਂ ਆਏ ਹਨ ਜਿਸ ਦਿਨ ਪੀੜਤ ਪਰਿਵਾਰ ਉਨ੍ਹਾਂ ਕੋਲ ਆ ਜਾਵੇਗਾ, ਉਨ੍ਹਾਂ ਦੀ ਸਮੱਸਿਆ ਜ਼ਰੂਰ ਹੱਲ ਹੋ ਜਾਵੇਗੀ।



ਹਰਪ੍ਰੀਤ ਸਿੰਘ ਅਨੁਸਾਰ ਪੁਲਿਸ ਕਮਿਸ਼ਨਰ ਨਾਲ ਗੱਲਬਾਤ ਕੀਤੀ ਜਾਵੇਗੀ ਕਿ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ 3 ਮੈਂਬਰੀ ਕਮੇਟੀ ਬਣਾਈ ਜਾਵੇ। ਆਮ ਆਦਮੀ ਪਾਰਟੀ ਪੀੜਤ ਲੜਕੀ ਅਤੇ ਉਸਦੇ ਪਰਿਵਾਰ ਦੇ ਨਾਲ ਹੈ। ਕੁਝ ਸ਼ਰਾਰਤੀ ਲੋਕ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦਾ ਅਕਸ ਖ਼ਰਾਬ ਕਰਨਾ ਚਾਹੁੰਦੇ ਹਨ। ਪੁਲਿਸ ਪ੍ਰਸ਼ਾਸਨ ਨੂੰ ਵੀ ਸ਼ਰਾਰਤੀ ਅਨਸਰਾਂ 'ਤੇ ਸ਼ਿਕੰਜਾ ਕੱਸਣ ਦੀ ਅਪੀਲ ਕੀਤੀ ਜਾ ਰਹੀ ਹੈ। ਵਿਧਾਇਕ ਛੀਨਾ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।



ਇਸ ਮਾਮਲੇ ਸਬੰਧੀ ਸਮਾਜ ਸੇਵੀ ਅਮਿਤ ਕੁਮਾਰ ਨੇ ਦੱਸਿਆ ਕਿ ਕੁਝ ਲੋਕ ਪੀੜਤ ਲੜਕੀ ਦੇ ਪਰਿਵਾਰ ਨੂੰ ਵਰਗਲਾ ਰਹੇ ਹਨ। ਪੁਲਿਸ ਨੂੰ ਚਾਹੀਦਾ ਹੈ ਕਿ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਲੜਕੀ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਪੀੜਤ ਲੜਕੀ ਨੂੰ ਥਾਂ-ਥਾਂ ਲਿਜਾਣਾ ਠੀਕ ਨਹੀਂ ਹੈ। ਪਰਿਵਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਾਨੂੰਨ ਤੋਂ ਉੱਪਰ ਕੁਝ ਵੀ ਨਹੀਂ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।