SAD Candidate: ਅਕਾਲੀ ਦਲ ਨੇ ਐਲਾਨਿਆ ਲੁਧਿਆਣਾ ਜ਼ਿਮਨੀ ਚੋਣ ਲਈ ਉਮੀਦਵਾਰ
SAD Candidate Advocate Parupkar Singh Ghumman: ਸੁਖਬੀਰ ਬਾਦਲ ਵੱਲੋਂ ਕਮਾਨ ਸੰਭਾਲਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਮੁੜ ਐਕਟਿਵ ਹੋ ਗਿਆ ਹੈ। ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਐਲਾਨ ਦਿੱਤਾ ਹੈ।

SAD Candidate Advocate Parupkar Singh Ghumman: ਸੁਖਬੀਰ ਬਾਦਲ ਵੱਲੋਂ ਕਮਾਨ ਸੰਭਾਲਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਮੁੜ ਐਕਟਿਵ ਹੋ ਗਿਆ ਹੈ। ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਮੈਦਾਨ ਵਿੱਚ ਉਤਾਰਿਆ ਹੈ। ਐਡਵੋਕੇਟ ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਕੰਮ ਕਰ ਰਿਹਾ ਹੈ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਐਡਵੋਕੇਟ ਪੀਐਸ ਘੁੰਮਣ ਨੂੰ ਉਪ ਚੋਣ ਵਿੱਚ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਐਡਵੋਕੇਟ ਘੁੰਮਣ ਪੜ੍ਹੇ-ਲਿਖੇ ਉਮੀਦਵਾਰ ਹਨ। ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਕਾਨੂੰਨੀ ਲੜਾਈ ਲੜੀ ਹੈ। ਹੁਣ ਉਹ ਲੋਕਾਂ ਵਿੱਚ ਜਾਣਗੇ ਤੇ ਉਨ੍ਹਾਂ ਦੀ ਸੇਵਾ ਕਰਨਗੇ। ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਇੱਕਜੁੱਟ ਹੈ। ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤੇਗਾ।
ਉਧਰ, ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਲੁਧਿਆਣਾ ਪੱਛਮੀ ਹਲਕਾ ਵਿਕਾਸ ਪੱਖੋਂ ਬਹੁਤ ਪਛੜ ਗਿਆ ਹੈ। ਆਮ ਆਦਮੀ ਪਾਰਟੀ ਨੇ 3 ਸਾਲਾਂ ਵਿੱਚ ਕੋਈ ਖਾਸ ਕੰਮ ਨਹੀਂ ਕਰਵਾਇਆ। ਉਹ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚਕਾਰ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੁਲਿਸ 'ਤੇ ਦਬਾਅ ਪਾ ਕੇ ਅੱਤਿਆਚਾਰ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਸਮੁੱਚਾ ਅਕਾਲੀ ਦਲ ਇੱਕਜੁੱਟ ਹੋ ਕੇ ਕੰਮ ਕਰ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਉਪ ਚੋਣ 2027 ਦੇ ਨਤੀਜੇ ਵੀ ਲੋਕਾਂ ਦੇ ਸਾਹਮਣੇ ਲਿਆਵੇਗੀ ਕਿ ਲੋਕ ਪੰਜਾਬ ਵਿੱਚ ਦੁਬਾਰਾ ਕਿਹੜੀ ਪਾਰਟੀ ਚਾਹੁੰਦੇ ਹਨ। ਘੁੰਮਣ ਨੇ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਗਈ ਹੈ। ਲੋਕਾਂ ਨੂੰ ਇਨਸਾਫ਼ ਲਈ ਥਾਣਿਆਂ ਦੇ ਚੱਕਰ ਲਗਾਉਣੇ ਪੈ ਰਹੇ ਹਨ। ਅਕਾਲੀ ਦਲ ਦੇ ਸਮੇਂ ਦੌਰਾਨ ਲੋਕਾਂ ਦੇ ਕੇਸ ਥਾਣਿਆਂ ਵਿੱਚ ਸੁਣੇ ਜਾਂਦੇ ਸਨ ਤੇ ਕਾਰੋਬਾਰੀ ਕੰਮ ਵੀ ਵਧੀਆ ਚੱਲਦਾ ਸੀ। ਅੱਜ ਕਾਰੋਬਾਰ ਦੂਜੇ ਰਾਜਾਂ ਵੱਲ ਜਾ ਰਿਹਾ ਹੈ ਪਰ ਸੂਬਾ ਸਰਕਾਰ ਹਰ ਮੋਰਚੇ 'ਤੇ ਕਾਰੋਬਾਰੀਆਂ ਨੂੰ ਰੋਕਣ ਵਿੱਚ ਅਸਫਲ ਸਾਬਤ ਹੋ ਰਹੀ ਹੈ।






















