ਲੁਧਿਆਣਾ 'ਚ ਦਿੱਲੀ ਦੀ ਸਾਬਕਾ CM ਆਤਿਸ਼ੀ ਦੇ ਬਿਆਨ 'ਤੇ ਭੜਕਿਆ ਅਕਾਲੀ ਦਲ, DC ਦਫਤਰ ਦੇ ਬਾਹਰ ਕੀਤਾ ਪ੍ਰਦਰਸ਼ਨ
Ludhiana News: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀ ਗਈ ਕਥਿਤ ਵਿਵਾਦਪੂਰਨ ਟਿੱਪਣੀ ਦਾ ਮੁੱਦਾ ਹੁਣ ਲਗਾਤਾਰ ਭੱਖਦਾ ਜਾ ਰਿਹਾ ਹੈ।

Ludhiana News: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀ ਗਈ ਕਥਿਤ ਵਿਵਾਦਪੂਰਨ ਟਿੱਪਣੀ ਦਾ ਮੁੱਦਾ ਹੁਣ ਲਗਾਤਾਰ ਭੱਖਦਾ ਜਾ ਰਿਹਾ ਹੈ।
ਉੱਥੇ ਹੀ ਲੁਧਿਆਣਾ ਵਿੱਚ ਲੁਧਿਆਣਾ ਵਿੱਚ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿੱਚ ਅਕਾਲੀ ਆਗੂ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਦੇ ਬਾਹਰ ਇਕੱਠੇ ਹੋਏ, ਆਤਿਸ਼ੀ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਹੋਇਆਂ ਪੁਤਲਾ ਵੀ ਸਾੜਿਆ।
ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਆਤਿਸ਼ੀ ਨੇ ਸਿੱਖ ਗੁਰੂਆਂ ਵਿਰੁੱਧ ਵਿਵਾਦਪੁਰਨ ਭਾਸ਼ਾ ਦੀ ਵਰਤੋਂ ਕਰਕੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਆਤਿਸ਼ੀ ਵਿਰੁੱਧ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ ਅਤੇ ਦਿੱਲੀ ਵਿਧਾਨ ਸਭਾ ਵਿੱਚ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਆਧਾਰ 'ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਦੇ ਆਗੂ ਨੇ ਅਜਿਹਾ ਬਿਆਨ ਦਿੱਤਾ ਹੈ।
ਜਾਣੋ ਕੀ ਹੈ ਪੂਰਾ ਮਾਮਲਾ?
ਇਹ ਵਿਵਾਦ 6 ਜਨਵਰੀ, 2026 ਨੂੰ ਦਿੱਲੀ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸ਼ੁਰੂ ਹੋਇਆ ਸੀ। ਭਾਜਪਾ ਅਤੇ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਆਤਿਸ਼ੀ ਨੇ ਸਦਨ ਵਿੱਚ ਚਰਚਾ ਦੌਰਾਨ ਸਿੱਖ ਗੁਰੂਆਂ ਪ੍ਰਤੀ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ। ਇਸ ਬਿਆਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ, ਜਿਸ ਨਾਲ ਸਿੱਖ ਸੰਗਠਨਾਂ ਅਤੇ ਅਕਾਲੀ ਦਲ ਵਿੱਚ ਵਿਆਪਕ ਰੋਸ ਫੈਲ ਗਿਆ।
ਗੁਰੂਆਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸਥਾਨਕ ਅਕਾਲੀ ਆਗੂਆਂ ਨੇ ਕਿਹਾ ਕਿ ਸਿੱਖ ਗੁਰੂਆਂ ਦਾ ਅਪਮਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਦੇ ਸੱਭਿਆਚਾਰ ਅਤੇ ਧਰਮ 'ਤੇ ਲਗਾਤਾਰ ਹਮਲੇ ਕਰ ਰਹੇ ਹਨ। ਸਖ਼ਤ ਕਾਰਵਾਈ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















