Samrala News : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ ਅਹੁਦੇਦਾਰਾਂ ਵੱਲੋ ਅੱਜ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਲੁਧਿਆਣਾ -ਚੰਡੀਗੜ੍ਹ ਮੇਨ ਹਾਈਵੇ 'ਤੇ ਧਰਨਾ ਲਗਾਇਆ ਗਿਆ ਹੈ। ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ ਹਲਕਾ ਸਮਰਾਲਾ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਈ ਵਾਰ ਲਿਖਤੀ ਤੌਰ 'ਤੇ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਦਿੱਤਾ ਗਿਆ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਉਪਰੰਤ ਅੱਜ ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਮਨਾਉਣ ਦੇ ਲਈ ਲੁਧਿਆਣਾ ਤੋਂ ਚੰਡੀਗੜ੍ਹ ਰੋਡ 'ਤੇ ਧਾਰਨਾ ਦੇ ਕੇ ਰੋਡ ਜਾਮ ਕੀਤਾ ਗਿਆ।

ਇਹ ਵੀ ਪੜ੍ਹੋ : ਕੰਮ ਤੋਂ ਘਰ ਆ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ



ਉਨ੍ਹਾਂ ਦੀਆਂ ਮੰਗਾਂ ਹਨ ਕਿ ਬੇਮੌਸਮੀ ਬਰਸਾਤ ਕਾਰਨ ਫਸਲਾਂ ਦਾ ਜੋ ਨੁਕਸਾਨ ਹੋਇਆਂ ਹੈ , ਉਸ ਦੀ ਸਹੀ ਢੰਗ ਨਾਲ ਗਿਰਦਾਵਰੀ ਨਹੀਂ ਕਰਵਾਈ ਗਈ। ਜੋ ਝੋਨੇ ਦੇ ਸਮੇਂ ਚਾਇਨਾ ਵਾਰਿਸ ਨਾਲ ਫਸਲਾਂ ਦਾ ਨੁਕਸਾਨ ਹੋਇਆ ਸੀ ,ਉਸ ਦੀ ਸਰਕਾਰ ਵੱਲੋਂ ਕੋਈ ਸਹਾਇਤਾ ਨਹੀਂ ਦਿੱਤੀ ਗਈ। ਇਸ ਸਮੇਂ ਸਰੋਂ ਦੀ ਫਸਲ ਮੰਡੀਆ ਵਿੱਚ MSP ਤੋਂ ਘੱਟ ਰੇਟ ਵਿੱਚ ਵਿਕ ਰਹੀ ਹੈ। ਪਿੰਡ ਖੀਰਨੀਆ (ਮੁਸਕਾਬਾਦ) ਦੀ ਸੋਸਾਇਟੀ ਵਿੱਚ ਵੱਡੀ ਪੱਧਰ 'ਤੇ ਕਿਸਾਨਾਂ ਨਾਲ ਘਪਲੇਬਾਜ਼ੀ ਹੋਈ । ਏ.ਆਰ. ਦਫਤਰ ਵੱਲੋਂ ਕੋਈ ਕਾਰਵਾਈ ਨਹੀਂ ਹੋ ਰਹੀ।


ਇਹ ਵੀ ਪੜ੍ਹੋ : ਮੂਸੇਵਾਲਾ ਦੇ 20 ਮਿਲਿਅਨ ਸਬਸਕ੍ਰਾਈਬਰ ਤੇ ਬੋਲੀ ਮਾਂ ਚਰਨ ਕੌਰ -ਵਧਾਈਆਂ ਸ਼ੁੱਭ ਪੁੱਤ, ਸਾਡੇ...

ਕਣਕ ਦੀ ਖਰੀਦ ਸਮੇਂ ਮੰਡੀਆਂ ਵਿੱਚ ਹੋ ਰਹੀ ਲੁੱਟ ਸੰਬੰਧੀ। ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਨੌਕਰੀ ਅਤੇ ਰਹਿੰਦਾ ਬਕਾਇਆ ਰਾਸ਼ੀ ਨਹੀ ਦਿੱਤੀ। ਕਣਕ ਵਿੱਚ ਨਮੀ ਦੀ ਮਾਤਰਾ 16% ਅਤੇ ਬਦਰੰਗ ਦਾਣੇ ਦੀ ਛੋਟ 7 ਫੀਸਦੀ ਕਰਨ ਦੀ ਮੰਗ ਕੀਤੀ ਗਈ ਹੈ। 

ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਸਮੇਂ -ਸਮੇ 'ਤੇ ਸੰਬੰਧਿਤ ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਪਰੂੰਤ ਕੋਈ ਵੀ ਸਾਰਥਿਕ ਹੱਲ ਨਹੀ ਕੀਤਾ ਗਿਆ। ਜਿਸ ਵਿਚ ਕਿਸਾਨਾਂ ਵੱਲੋਂ ਚੰਡੀਗੜ੍ਹ ਲੁਧਿਆਣਾ ਰੋਡ 'ਤੇ ਟਰੈਕਟਰ ਟਰਾਲੀਆਂ ਨਾਲ ਭਾਰੀ ਗਿਣਤੀ ਵਿੱਚ ਪਹੁੰਚਕੇ ਧਰਨਾ ਮਾਰਿਆ ਅਤੇ ਰੋਡ ਜਾਮ ਕੀਤਾ ਗਿਆ।ਟਰੈਫਿਕ ਜਾਮ ਤੋਂ ਬਾਅਦ ਸਮਰਾਲਾ ਪ੍ਰਸ਼ਾਸਨ ਹਰਕਤ ਵਿਚ ਆਇਆ ਅਤੇ ਤਹਿਸੀਲਦਾਰ ਦੇ ਨਾਲ ਡੀਐਸਪੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮੌਕੇ 'ਤੇ ਪਹੁੰਚੇ।