ਪੜਚੋਲ ਕਰੋ

ਪੈਸੇ ਦੀ ਭੁੱਖ ! ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਗ੍ਰਿਫ਼ਤਾਰ

ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ।

Ludhiana News: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ ਦਮੋ, ਮੱਧ ਪ੍ਰਦੇਸ਼ ਦਾ ਨਿਵਾਸੀ ਹੈ) ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਅਤੇ ਉਕਤ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇਸ ਸੈਨੇਟਰੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
Ludhiana News : ਬੁਆਏਫ੍ਰੈਂਡ 'ਤੇ ਹਮਲੇ ਤੋਂ ਨਾਰਾਜ਼ ਮੁਟਿਆਰ ਨੇ ਖਾਧਾ ਜ਼ਹਿਰ, ਮੌਤ: ਜਨਮ ਦਿਨ 'ਤੇ ਮਿਲਣ ਆਇਆ ਸੀ ਨੌਜਵਾਨLudhiana News : Woman Dies by Suicide After Family Allegedly Attacks Boyfriend
Ludhiana News : ਬੁਆਏਫ੍ਰੈਂਡ 'ਤੇ ਹਮਲੇ ਤੋਂ ਨਾਰਾਜ਼ ਮੁਟਿਆਰ ਨੇ ਖਾਧਾ ਜ਼ਹਿਰ, ਮੌਤ: ਜਨਮ ਦਿਨ 'ਤੇ ਮਿਲਣ ਆਇਆ ਸੀ ਨੌਜਵਾਨ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ

Embed widget