Jagraon Road Accident : ਲੁਧਿਆਣਾ ਦੇ ਜਗਰਾਉਂ ਵਿੱਚ ਸੋਮਵਾਰ ਨੂੰ ਇੱਕ ਸਕੂਲ ਬੱਸ ਅਤੇ ਪੀ.ਆਰ.ਟੀ.ਸੀ. ਦੀ ਬੱਸ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ ਹੈ। ਜਿਸ ਵਿਚ ਸਕੂਲ ਵੈਨ ਦਾ ਡਰਾਈਵਰ ਅਤੇ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ।


ਇਹ ਵੀ ਪੜ੍ਹੋ : 'ਆਪ' ਵਿਧਾਇਕ ਵਰਿੰਦਰ ਸਿੰਘ ਕਾਦੀਆਂ ਨੂੰ ਵੱਡਾ ਝਟਕਾ, ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਦੋਸ਼ ਤੈਅ


 


ਇਸ ਹਾਦਸੇ ਵਿੱਚ ਸਕੂਲੀ ਬੱਸ ਵਿੱਚ ਬੈਠੇ ਕਈ ਬੱਚੇ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਜਗਰਾਉਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚੋਂ ਦੋ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।

 


 


ਮਿਲੀ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਬਾਅਦ ਸਕੂਲ ਵੈਨ ਛੁੱਟੀ ਹੋਣ ਤੋਂ ਮਗਰੋਂ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ। ਸ਼ੇਰਪੁਰਾ ਚੌਂਕ ਦੇ ਲਾਗੇ ਸੜਕ ਬਣਨ ਕਰਕੇ ਰਸਤਾ ਬੰਦ ਕੀਤਾ ਹੋਇਆ ਸੀ ਅਤੇ ਟਰੈਫਿਕ ਇਕ ਤਰਫਾ ਚਲਾਇਆ ਜਾ ਰਿਹਾ ਸੀ। ਮੋਗਾ ਸਾਈਡ ਤੋਂ ਆ ਰਹੀ ਤੇਜ਼ ਰਫ੍ਤਾਰ ਪੀ.ਆਰ.ਟੀ.ਸੀ. ਬੱਸ ,ਸਕੂਲ ਵੈਨ ਨਾਲ ਟਕਰਾ ਗਈ ਹੈ। 

 

ਇਸ ਵੈਨ ਵਿਚ 40 ਤੋਂ 45 ਦੇ ਲੱਗਭੱਗ ਬੱਚੇ ਸਵਾਰ ਸਨ, ਜੋ ਕਿ ਆਪਣੇ ਪਿੰਡ ਕਾਉਂਕੇ ਕਲਾਂ ਨੂੰ ਜਾ ਰਹੇ ਸਨ। ਇਸ ਹਾਦਸੇ ’ਚ ਵੈਨ ਦੇ ਡਰਾਈਵਰ ਦੀ ਹਾਲਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ। ਰਾਹਗੀਰਾਂ ਨੇ ਜ਼ਖਮੀ ਬੱਚਿਆਂ ਅਤੇ ਡਰਾਈਵਰ ਨੂੰ ਆਪੋ-ਆਪਣੇ ਸਾਧਨਾਂ ਰਾਹੀਂ ਸਿਵਲ ਹਸਪਤਾਲ ਅਤੇ ਹੋਰ ਪ੍ਰਾਈਵੇਟ ਹਸਪਤਾਲਾਂ ’ਚ ਪਹੁੰਚਾਇਆ ਹੈ। 

 

ਦੱਸ ਦੇਈਏ ਕਿ ਇਸ ਤੋਂ 2 ਦਿਨ ਪਹਿਲਾਂ ਈਸਟਵੁੱਡ ਸਕੂਲ ਡੂਮਵਾਲੀ (ਬਠਿੰਡਾ) ਦੀ ਵੈਨ ਜੋ ਕਿ ਡੱਬਵਾਲੀ ਦੇ ਪਿੰਡ ਲੋਹਗੜ੍ਹ ਤੋਂ ਪੰਜਾਬ ਖੇਤਰ ਦੇ ਬਡਿੰਗ ਖੇੜਾ ਜਾ ਰਹੀ ਸੀ, ਸ਼ੁੱਕਰਵਾਰ ਸਵੇਰੇ ਹਰਿਆਣਾ ਦੇ ਸਿਰਸਾ ਵਿਚ ਬੇਕਾਬੂ ਹੋ ਕੇ ਪਲਟ ਗਈ ਸੀ। ਇਸ 'ਚ ਕਈ ਬੱਚੇ ਜ਼ਖ਼ਮੀ ਹੋ ਗਏ ਸਨ। ਸਕੂਲ ਵੈਨ ਦੇ ਪਲਟਣ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪੇ ਅਤੇ ਪਿੰਡ ਵਾਸੀਆਂ ਨੇ ਮੌਕੇ 'ਤੇ ਪਹੁੰਚ ਕੇ ਇਸ ਦੇ ਸ਼ੀਸ਼ੇ ਤੋੜੇ ਅਤੇ ਬੱਚਿਆਂ ਨੂੰ ਬਾਹਰ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ ਸੀ। ਇਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।