Ludhiana News: 48 ਘੰਟਿਆਂ ਦੇ ਅੰਦਰ ਖੰਨਾ ਦੇ ਸਮਰਾਲਾ 'ਚ ਬੇਅਦਬੀ ਦੀ ਦੂਜੀ ਘਟਨਾ ਵਾਪਰੀ ਹੈ। ਇੱਕ ਦਿਨ ਪਹਿਲਾਂ ਪਿੰਡ ਢਿੱਲਵਾਂ ਵਿੱਚ ਇੱਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਅਗਲੇ ਦਿਨ ਪਿੰਡ ਬੰਬਾ ਵਿੱਚ ਇੱਕ ਘਰ ਅੰਦਰ ਗੁਟਕਾ ਸਾਹਿਬ ਨੂੰ ਅੱਗ ਲਾ ਦਿੱਤੀ ਗਈ ਤੇ ਅੰਗ ਪਾੜ ਕੇ ਛੱਤ 'ਤੇ ਸੁੱਟ ਦਿੱਤੇ ਗਏ।


ਘਟਨਾ ਤੋਂ ਬਾਅਦ ਇਲਾਕੇ ਦੀਆਂ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ 'ਤੇ ਪਹੁੰਚ ਗਏ। ਸਤਿਕਾਰ ਕਮੇਟੀ ਦੇ ਮਨਦੀਪ ਸਿੰਘ ਨੇ ਇਸ ਘਟਨਾ ਪਿੱਛੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਦਾ ਕਾਰਨ ਦੱਸਿਆ ਜਿਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਸੀ ਪਰ ਪੁਲਿਸ ਨੂੰ ਨਹੀਂ ਦੱਸਿਆ ਗਿਆ। ਕਮੇਟੀ ਮੈਂਬਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ।


ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੰਬਾ ਦੇ ਵਾਸੀ ਟਹਿਲ ਸਿੰਘ, ਸਰਬਜੀਤ ਸਿੰਘ, ਅਮਰਜੀਤ ਕੌਰ ਨੇ ਗੁਟਕਾ ਸਾਹਿਬ ਨੂੰ ਅੱਗ ਲਾ ਕੇ ਨੀਲੋ ਨਹਿਰ ਵਿੱਚ ਜਲ ਪ੍ਰਵਾਹ ਕਰ ਦਿੱਤਾ ਤੇ ਇਸ ਮਗਰੋਂ ਘਰ ਵਿੱਚ ਪਏ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਛੱਤ ’ਤੇ ਸੁੱਟ ਦਿੱਤੇ ਗਏ। ਇਹ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਬਹਿਸ ਵੀ ਕੀਤੀ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ