Ludhiana News: ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਪੰਜਾਬ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਵੱਲੋਂ ਹਿੰਦੂ ਤੇ ਸ਼ਿਵ ਸੈਨਾ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ ਹੈ। ਇਸ ਤਹਿਤ ਲੁਧਿਆਣਾ ਵਿੱਚ ਅੱਠ ਦੇ ਕਰੀਬ ਹਿੰਦੂ ਤੇ ਸ਼ਿਵ ਸੈਨਾ ਆਗੂਆਂ ਦੀ ਸੁਰੱਖਿਆ ਵਿਚ ਵਾਧਾ ਕਰ ਦਿੱਤਾ ਗਿਆ ਹੈ।


ਹਾਸਲ ਜਾਣਕਾਰੀ ਮੁਤਾਬਕ ਇਨ੍ਹਾਂ ਆਗੂਆਂ ਨੂੰ ਪੁਲਿਸ ਨੇ ਬੁਲਟ ਪਰੂਫ ਜੈਕਟ ਵੀ ਮੁਹੱਈਆ ਕਰਵਾਈਆਂ ਗਈਆਂ ਹਨ, ਇਨ੍ਹਾਂ ਆਗੂਆਂ ਨੂੰ ਪੁਲਿਸ ਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਕੁਝ ਆਗੂਆਂ ਦੇ ਘਰ ਦੇ ਬਾਹਰ ਵੀ ਪੁਲਿਸ ਵੱਲੋਂ ਵਾਧੂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।


ਦੱਸ ਦਈਏ ਕਿ ਬੀਤੇ ਦਿਨ ਪਾਕਿਸਤਾਨ ਬੈਠੇ ਗਰਮ ਖਿਆਲੀ ਗੋਪਾਲ ਸਿੰਘ ਵੱਲੋਂ ਆਪਣੇ ਭਾਸ਼ਣ ਵਿਚ ਅਸਿੱਧੇ ਤੌਰ 'ਤੇ ਕੁਝ ਸ਼ਿਵ ਸੈਨਾ ਤੇ ਹਿੰਦੂ ਆਗੂਆਂ ਨੂੰ ਕਥਿਤ ਤੌਰ 'ਤੇ ਧਮਕੀ ਦਿੱਤੀ ਗਈ ਸੀ ਜਿਨ੍ਹਾਂ ਵਿੱਚ ਲੁਧਿਆਣਾ ਦੇ ਕੁਝ ਆਗੂ ਵੀ ਸ਼ਾਮਲ ਸਨ। ਇਸ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।


ਪੁਲਿਸ ਮੁਤਾਬਕ ਕੁਝ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ ਸੀ. ਇਸ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ ਪਰ ਹਾਲ ਦੀ ਘੜੀ ਇਨ੍ਹਾਂ ਆਗੂਆਂ ਦੇ ਨਾਮ ਜਨਤਕ ਕਰਨ ਤੋਂ ਇਨਕਾਰ ਕੀਤਾ ਹੈ। ਪੁਲਿਸ ਵੱਲੋਂ ਸ਼ਹਿਰ ਦੀ ਸੁਰੱਖਿਆ ਵਧਾਈ ਗਈ ਹੈ ਪਰ ਇਨ੍ਹਾਂ ਆਗੂਆਂ ਨੂੰ ਵਾਧੂ ਸੁਰੱਖਿਆ ਮੁਲਾਜ਼ਮ ਵੀ ਮੁਹੱਈਆ ਕਰਵਾਏ ਗਏ ਹਨ। ਸੂਬੇ ਦੇ ਕੁਝ ਹੋਰ ਆਗੂਆਂ ਦੀ ਵੀ ਪੁਲਿਸ ਵੱਲੋਂ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: