Ludhiana News: ਗੁਰੂ ਨਾਨਕ ਸਟੇਡੀਅਮ ’ਚ ਮਨਾਏ ਜਾ ਰਹੇ ਆਜ਼ਾਦੀ ਦਿਵਸ ਸਮਾਗਮ ਦੀ ਸੁਰੱਖਿਆ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਇਸ ਵਾਰ ਜ਼ਮੀਨ ਤੋਂ ਲੈ ਕੇ ਅਸਮਾਨ ਤੱਕ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਜਿੱਥੇ ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਹੱਦਾਂ ਨੂੰ ਸੀਲ ਕੀਤਾ ਹੋਇਆ ਹੈ, ਉੱਥੇ ਹੀ ਸਮਾਗਮ ਸਥਾਨ ਦੇ ਆਲੇ-ਦੁਆਲੇ ਦੇ ਇਲਾਕਿਆਂ ’ਚ ਵੀ ਚੈਕਿੰਗ ਕੀਤੀ ਜਾ ਰਹੀ ਹੈ। 


ਪੁਲਿਸ ਇਸ ਵਾਰ ਡ੍ਰੋਨ ਰਾਹੀਂ ਵੀ ਸਮਾਗਮ ਦੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖੇਗੀ। ਸੁਰੱਖਿਆ ਪ੍ਰਬੰਧਾਂ ਦੀ ਕਮਾਨ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਖੁਦ ਆਪਣੇ ਹੱਥਾਂ ’ਚ ਰੱਖੀ ਹੋਈ ਹੈ। ਸ਼ਹਿਰ ਦੀ ਸੁਰੱਖਿਆ ਲਈ 2500 ਦੇ ਕਰੀਬ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸ਼ਹਿਰ ’ਚ 40 ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਤਾਂ ਕਿ ਹਰ ਆਉਣ ਜਾਣ ਵਾਲੇ ’ਤੇ ਨਜ਼ਰ ਰੱਖੀ ਜਾ ਸਕੇ। 


ਪੁਲਿਸ ਵੱਲੋਂ ਸ਼ਹਿਰ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਹਰ ਆਉਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਾਹਨਾਂ ’ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਵੀ ਪੁਲੀਸ ਨੇ ਨਾਕਾਬੰਦੀ ਕੀਤੀ ਹੋਈ ਹੈ। ਦੋ ਪਹੀਆ ਵਾਹਨਾਂ ਤੋਂ ਲੈ ਕੇ ਕਾਰਾਂ ਤੱਕ ਨੂੰ ਚੈੱਕ ਕੀਤਾ ਜਾ ਰਿਹਾ ਹੈ। 


ਇਹ ਵੀ ਪੜ੍ਹੋ: Punjab News: ਪੰਜਾਬ ਯੂਥ ਕਾਂਗਰਸ ਦੋਫਾੜ! ਮੋਹਿਤ ਮਹਿੰਦਰਾ ਨੂੰ ਪ੍ਰਧਾਨ ਬਣਾਉਂਦਿਆਂ ਹੀ ਪਾਰਟੀ ’ਚ ਬਗਾਵਤ


ਇਸ ਤੋਂ ਇਲਾਵਾ ਭੀੜ ਭਾੜ ਵਾਲੇ ਇਲਾਕਿਆਂ ’ਚ ਵੀ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਕਿ ਲੋਕਾਂ ’ਚ ਕਿਸੇ ਤਰ੍ਹਾਂ ਦੀ ਕੋਈ ਦਹਿਸ਼ਤ ਨਾ ਫੈਲੇ। ਸਾਦੀ ਵਰਦੀਆਂ ’ਚ ਵੀ ਪੁਲੀਸ ਕਈ ਇਲਾਕਿਆਂ ’ਚ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਨਾਲ ਜਾਂਚ ਏਜੰਸੀਆਂ ਦੇ ਕਰਮੀ ਵੀ ਆਪਣੇ ਪੱਧਰ ’ਤੇ ਲਗਾਤਾਰ ਕੰਮ ਕਰ ਰਹੇ ਹਨ ਤੇ ਹਰ ਪਲ ਦੀ ਜਾਣਕਾਰੀ ਅਧਿਕਾਰੀਆਂ ਨੂੰ ਪਹੁੰਚਾ ਰਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਪੰਚਾਇਤਾਂ ਭੰਗ ਕਰਨ ਮਗਰੋਂ ਵਿੱਤੀ ਲੈਣ-ਦੇਣ 'ਤੇ ਰੋਕ, ਕਸੂਤੇ ਫਸ ਗਏ ਸਰਪੰਚ, ਹੁਣ ਅਦਾਲਤ ਜਾਣ ਦੀ ਤਿਆਰੀ