ਲੁਧਿਆਣਾ 'ਚ ਸਾਰੇ ਸੇਵਾ ਕੇਂਦਰ ਬੰਦ, ਧਰਨੇ 'ਤੇ ਗਏ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
Ludhiana News: ਲੁਧਿਆਣਾ ਵਿੱਚ ਸੇਵਾ ਕੇਂਦਰ (Seva Kender) ਦੇ ਕਰਮਚਾਰੀਆਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਸਨ, ਜਿਸ ਕਰਕੇ ਉਹ ਕੰਮ ਬੰਦ ਕਰਕੇ ਧਰਨੇ 'ਤੇ ਬੈਠ ਗਏ ਹਨ।

Ludhiana News: ਲੁਧਿਆਣਾ ਵਿੱਚ ਸੇਵਾ ਕੇਂਦਰ (Seva Kender) ਦੇ ਕਰਮਚਾਰੀਆਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਸਨ, ਜਿਸ ਕਰਕੇ ਉਹ ਕੰਮ ਬੰਦ ਕਰਕੇ ਧਰਨੇ 'ਤੇ ਬੈਠ ਗਏ ਹਨ। ਇਸ ਕਾਰਨ ਆਪਣਾ ਕੰਮ ਕਰਵਾਉਣ ਆਏ ਲੋਕਾਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਨੀਅਨ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਦੇ ਹਨ। ਪਰ ਕੋਈ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਕਰਦਾ। ਉਨ੍ਹਾਂ ਤੋਂ ਮੁਫਤ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੋ-ਦੋ ਮਹੀਨੇ ਤੱਕ ਦੀ ਤਨਖਾਹ ਨਹੀਂ ਮਿਲਦੀ। ਜੇਕਰ ਮਿਲਦੀ ਵੀ ਹੈ ਤਾਂ ਇੱਕ ਮਹੀਨੇ ਦੀ ਹੈ, ਜਿਸ ਵਿੱਚੋਂ 2800 ਤੋਂ 3000 ਰੁਪਏ ਕੱਟੇ ਜਾਂਦੇ ਹਨ।
ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਦੀ ਤਨਖਾਹ 10,500 ਰੁਪਏ ਹੈ। ਇੰਨੀ ਘੱਟ ਤਨਖਾਹ ਨਾਲ ਇੱਕ ਵਿਆਹੁਤਾ ਆਦਮੀ ਆਪਣੇ ਪਰਿਵਾਰ ਦਾ ਪੇਟ ਕਿਵੇਂ ਭਰ ਸਕਦਾ ਹੈ? ਇਸ ਤੋਂ ਇਲਾਵਾ, ਉਸ ਨੂੰ ਪੂਰੀ ਤਨਖਾਹ ਵੀ ਨਹੀਂ ਮਿਲਦੀ। ਤਨਖਾਹ ਬਾਰੇ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ, ਪਰ ਕਿਸੇ ਨੇ ਨਹੀਂ ਸੁਣੀ। ਇਸ ਲਈ, ਉਨ੍ਹਾਂ ਨੂੰ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ।
ਉਨ੍ਹਾਂਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਪਰ ਉਹ ਵੀ ਇੱਕ ਇਨਸਾਨ ਹਨ। ਉਨ੍ਹਾਂ ਦੀ ਮੰਗਾਂ ਕੌਣ ਪੂਰੀਆਂ ਕਰੇਗਾ? ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ 15 ਤਰੀਕ ਤੱਕ ਤਨਖਾਹ ਮਿਲ ਜਾਵੇਗੀ। ਪਰ ਦੋ ਤੋਂ ਤਿੰਨ ਮਹੀਨੇ ਹੋ ਗਏ ਹਨ, ਹਾਲੇ ਤੱਕ ਤਨਖ਼ਾਹ ਨਹੀਂ ਮਿਲੀ ਹੈ।
ਇਸ ਦੇ ਨਾਲ ਹੀ ਕਰਮਚਾਰੀਆਂ ਦੇ ਹੜਤਾਲ 'ਤੇ ਜਾਣ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਲੋਕ ਦੂਰੋਂ-ਦੂਰੋਂ ਆਏ ਹਨ, ਜਿਨ੍ਹਾਂ ਨੂੰ ਬਿਨਾਂ ਕੰਮ ਕਰਵਾਇਆ ਮੁੜਨਾ ਪੈ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















