(Source: ECI/ABP News)
Christmas: ਮੋਗਾ ਵਿੱਚ ਜਿਲ੍ਹਾ ਪ੍ਰਸ਼ਾਸਨ ਦਾ ਵੱਡਾ ਐਲਾਨ, ਅੰਮ੍ਰਿਤਸਰ 'ਚ ਵੀ ਲਿਆ ਗਿਆ ਫੈਸਲਾ
Christmas Day: ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕ੍ਰਿਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2
![Christmas: ਮੋਗਾ ਵਿੱਚ ਜਿਲ੍ਹਾ ਪ੍ਰਸ਼ਾਸਨ ਦਾ ਵੱਡਾ ਐਲਾਨ, ਅੰਮ੍ਰਿਤਸਰ 'ਚ ਵੀ ਲਿਆ ਗਿਆ ਫੈਸਲਾ Sewa kender in Moga and Amritsar will remain closed on Christmas Day Christmas: ਮੋਗਾ ਵਿੱਚ ਜਿਲ੍ਹਾ ਪ੍ਰਸ਼ਾਸਨ ਦਾ ਵੱਡਾ ਐਲਾਨ, ਅੰਮ੍ਰਿਤਸਰ 'ਚ ਵੀ ਲਿਆ ਗਿਆ ਫੈਸਲਾ](https://feeds.abplive.com/onecms/images/uploaded-images/2023/12/25/b6baaa2d1347d53139b7f2f86a7b63811703466782171785_original.jpg?impolicy=abp_cdn&imwidth=1200&height=675)
Sewa kender in Moga: ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸਮਿਸ ਦਿਵਸ ਦੇ ਅਵਸਰ ਮੌਕੇ ਮਿਤੀ 25 ਦਸੰਬਰ 2023 ਦਿਨ ਸੋਮਵਾਰ ਨੂੰ ਜ਼ਿਲ੍ਹਾ ਮੋਗਾ ਦੇ ਸਮੂਹ ਸੇਵਾ ਕੇਂਦਰਾਂ ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਅਵਸਰ ਤੇ ਸਮੂਹ ਸੇਵਾ ਕੇਂਦਰ ਬੰਦ ਰੱਖੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਮੋਗਾ ਵਾਸੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਮਹਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਬਾਕੀ ਦਿਨਾਂ ਵਿੱਚ ਜ਼ਿਲ੍ਹਾ ਵਾਸੀ ਆਮ ਵਾਂਗ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।
ਅੰਮ੍ਰਿਤਸਰ 'ਚ ਵੀ ਛੁੱਟੀ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕ੍ਰਿਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿਚ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕ੍ਰਿਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)