ਸ਼ਾਹੀ ਇਮਾਮ ਮਹੁੰਮਦ ਉਸਮਾਨ ਨੇ ਕੌਮੀ ਮਾਰਗ ਉਪਰ ਅਗਵਾਕਾਰਾਂ ਕੋਲੋਂ ਇੱਕ ਬੱਚਾ ਛੁਡਵਾਇਆ
Punjab News: ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਮਹੁੰਮਦ ਉਸਮਾਨ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਆਪਣੇ ਪਰਿਵਾਰ ਸਮੇਤ ਰਾਜਪੁਰਾ ਤੋਂ ਲੁਧਿਆਣਾ ਜਾ ਰਹੇ ਸੀ
Punjab News: ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਮਹੁੰਮਦ ਉਸਮਾਨ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਆਪਣੇ ਪਰਿਵਾਰ ਸਮੇਤ ਰਾਜਪੁਰਾ ਤੋਂ ਲੁਧਿਆਣਾ ਜਾ ਰਹੇ ਸੀ ਤਾਂ ਸਰਹਿੰਦ ਵਿਖੇ ਇੱਕ ਢਾਬੇ ਕੋਲ ਗੱਡੀ ਚ ਬੈਠੇ ਓਹਨਾਂ ਦੇ ਮਾਤਾ ਨੇ ਦੇਖਿਆ ਕਿ ਮੋਟਰਸਾਇਕਲ ਉਪਰ ਦੋ ਵਿਅਕਤੀ ਬੱਚੇ ਨੂੰ ਲੁਕਾ ਕੇ ਲਿਜਾ ਰਹੇ ਹਨ। ਓਹਨਾਂ ਨੂੰ ਸ਼ੱਕ ਹੋਇਆ ਤਾਂ ਓਹਨਾਂ ਨੇ ਆਪਣੇ ਸੁਰੱਖਿਆ ਕਰਮੀਆਂ ਨੂੰ ਕਹਿ ਕੇ ਮੋਟਰਸਾਇਕਲ ਸਵਾਰਾ ਨੂੰ ਰੋਕਿਆ। ਪੁੱਛਣ ਤੇ ਮੋਟਰਸਾਇਕਲ ਸਵਾਰਾਂ ਨੇ ਕਿਹਾ ਕਿ ਉਹ ਚਿੰਤਪੁਰਨੀ ਤੋਂ ਆ ਰਹੇ ਹਨ ਜਦਕਿ ਉਹ ਰਾਜਪੁਰਾ ਵੱਲੋਂ ਆ ਰਹੇ ਸੀ ਅਤੇ ਚਿੰਤਪੁਰਨੀ ਹੁਸ਼ਿਆਰਪੁਰ ਵੱਲ ਹੈ। ਇਸਤੋਂ ਬਾਅਦ ਜਦੋਂ ਇੱਕ ਵਿਅਕਤੀ ਦੇ ਘਰ ਗੱਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਬੱਚਾ ਇਹਨਾਂ ਦਾ ਨਹੀਂ ਹੈ। ਤੁਰੰਤ ਪੁਲਸ ਨੂੰ ਮੌਕੇ ਤੇ ਬੁਲਾਇਆ ਗਿਆ।
ਓਥੇ ਹੀ ਐਸਐਸਪੀ ਡਾਕਟਰ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਸ਼ਾਹੀ ਇਮਾਮ ਨੇ ਇੱਕ ਨੇਕ ਕੰਮ ਕੀਤਾ ਹੈ। ਜਿਸ ਕਰਕੇ ਓਹਨਾਂ ਨੂੰ ਦੁਬਾਰਾ ਫਤਹਿਗੜ ਸਾਹਿਬ ਬੁਲਾ ਕੇ ਧੰਨਵਾਦ ਕੀਤਾ ਗਿਆ ਅਤੇ ਬੱਚੇ ਦੇ ਮਾਪਿਆਂ ਨੂੰ ਮਿਲਾਇਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI