Punjba Police: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਹੋਏ ਕਾਤਲਾਨਾ ਹਮਲੇ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਅਣਪਛਾਤੇ ਲੋਕਾਂ ਨੇ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਫ਼ੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਧਮਕੀ ਭਰੇ ਫ਼ੋਨ ਮਿਲਣ ਤੋਂ ਬਾਅਦ ਸ਼ਿਵ ਸੈਨਾ ਆਗੂ ਨੇ ਡੀਜੀਪੀ ਪੰਜਾਬ ਅਤੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਹੈ।
ਹੁਣ ਸ਼ਿਵ ਸੈਨਾ ਦੇ ਉਪ ਪ੍ਰਧਾਨ ਅਮਿਤ ਅਰੋੜਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਮਿਤ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਮੋਬਾਈਲ 'ਤੇ ਬਾਹਰਲੇ ਨੰਬਰ ਤੋਂ ਕਿਸੇ ਅਣਪਛਾਤੇ ਵਿਅਕਤੀ ਦਾ ਕਾਲ ਆਇਆ, ਜਿਸ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਸਨੇ ਦੱਸਿਆ ਕਿ ਉਸਨੇ ਫੋਨ ਨੰਬਰ ਸਮੇਤ ਫੋਨ ਕਾਲ ਦੀ ਸਾਰੀ ਰਿਕਾਰਡਿੰਗ ਡੀਜੀਪੀ ਪੰਜਾਬ ਅਤੇ ਸੀਪੀ ਲੁਧਿਆਣਾ ਕੁਲਦੀਪ ਚਾਹਲ ਨੂੰ ਭੇਜ ਦਿੱਤੀ ਹੈ।
ਦੱਸ ਦੇਈਏ ਕਿ 5 ਜੁਲਾਈ ਨੂੰ ਸ਼ਿਵ ਸੈਨਾ ਨੇਤਾ ਸੰਦੀਪ ਥਾਪਰ 'ਤੇ ਲੁਧਿਆਣਾ 'ਚ ਹਮਲਾ ਹੋਇਆ ਸੀ ਜਿਸ ਦਾ ਤੀਜਾ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹੈ ਅਤੇ ਸ਼ਿਵ ਸੈਨਾ ਆਗੂਆਂ ਦਾ ਗੁੱਸਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਹੁਣ ਲੁਧਿਆਣਾ 'ਚ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਫ਼ੋਨ ਆਇਆ।
ਜ਼ਿਕਰ ਕਰ ਦਈਏ ਕਿ ਅੰਮ੍ਰਿਤਸਰ ਵਿੱਚ ਹਿੰਦੂ ਸੰਗਠਨਾਂ ਦੀ ਮੀਟਿੰਗ ਹੋਈ ਸੀ ਜਿਸ ਤੋਂ ਬਾਅਦ ਜਾਗਰੂਕਤਾ ਰੈਲੀ (ਜਾਗੋ) ਕਰਨ ਦਾ ਫੈਸਲਾ ਕੀਤਾ ਗਿਆ। ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਨੇ ਕਿਹਾ ਕਿ ਹਿੰਦੂ ਸ਼ਕਤੀ ਨੂੰ ਇਕੱਠਾ ਕਰਨ ਲਈ 18 ਜੁਲਾਈ ਨੂੰ ਜਾਗੋ ਬੁਲਾਈ ਗਈ ਹੈ, ਜਿਸ ਵਿੱਚ ਸਮੂਹ ਹਿੰਦੂਾ ਜਥੇਬੰਦੀਆਂ ਨੇ ਇਕੱਠੇ ਹੋ ਕੇ ਆਪਣੇ ਸਮਾਜ ਦੀ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।