Ludhiana News : ਖੰਨਾ ( khanna ) 'ਚ ਸ਼ਿਵ ਸੈਨਾ ਆਗੂ ( Shiv Sena leader ) ਦੇ ਲੜਕੇ ਤੇ ਉਸ ਦੇ ਸਾਥੀ ਉਪਰ ਗੰਡਾਸਿਆਂ ਤੇ ਕਿਰਪਾਨਾਂ ਨਾਲ ਹਮਲਾ ਕੀਤਾ ਗਿਆ ਹੈ। ਇਸ ਦੀ ਵੀਡਿਓ ਵੀ ਸਾਹਮਣੇ ਆਈ ਹੈ। ਪੁਲਿਸ ਨੇ ਚਾਰ ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਹਾਲਾਂਕਿ ਹਮਲੇ ਦੇ ਪਿੱਛੇ ਦੀ ਵਜ੍ਹਾ ਹਾਲੇ ਸਾਫ਼ ਨਹੀਂ ਹੋ ਚੁੱਕੀ ਹੈ। ਇਸ ਹਮਲੇ ਦੀ ਵੀਡਿਓ ਵੀ ਸੋਸ਼ਲ ਮੀਡੀਆ ਉਪਰ ਵਾਇਰਲ ਹੋਈ ਹੈ। ਪੁਲਸ ਨੇ ਰਾਜਨ ਗਿਰੀ ਦੇ ਬਿਆਨ ਦਰਜ ਕਰਕੇ ਚਾਰ ਹਮਲਾਵਰਾਂ ਖ਼ਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਗੁੰਡਾ ਅਨਸਰਾਂ ਨੂੰ ਕਿਸੇ ਵੀ ਕੀਮਤ ਉਪਰ ਬਖਸ਼ਿਆ ਨਹੀਂ ਜਾਵੇਗਾ।

Continues below advertisement



ਹਾਸਲ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਆਗੂ ਕਸ਼ਮੀਰ ਗਿਰੀ ਦਾ ਲੜਕਾ ਰਾਜਨ ਗਿਰੀ ਆਪਣੇ ਸਾਥੀ ਸਮਨਦੀਪ ਸਿੰਘ ਦੇ ਨਾਲ ਕਰੂਜ਼ ਗੱਡੀ 'ਚ ਆਪਣੇ ਘਰ ਜਾ ਰਿਹਾ ਸੀ। ਇਸ ਦੌਰਾਨ ਕ੍ਰਿਸ਼ਨਾ ਨਗਰ 'ਚ ਬਾਬਾ ਬਾਲਕ ਨਾਥ ਮੰਦਰ ਨੇੜੇ ਕੁਝ ਨੌਜਵਾਨਾਂ ਨੇ ਇਨ੍ਹਾਂ ਨੂੰ ਘੇਰ ਕੇ ਹਮਲਾ ਕਰ ਦਿੱਤਾ।  ਸ਼ਿਵ ਸੈਨਾ ਆਗੂ ਦੇ ਲੜਕੇ ਅਤੇ ਉਸਦੇ ਸਾਥੀ ਉਪਰ ਗੰਡਾਸਿਆਂ ਅਤੇ ਕਿਰਪਾਨਾਂ ਨਾਲ ਹਮਲਾ ਕੀਤਾ ਗਿਆ। 


 


 

ਹਾਲਾਂਕਿ ਹਮਲੇ ਦੇ ਪਿੱਛੇ ਦੀ ਵਜ੍ਹਾ ਹਾਲੇ ਸਾਫ਼ ਨਹੀਂ ਹੋ ਸਕੀ। ਇਸ ਹਮਲੇ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਵਾਇਰਲ ਹੋਈ ਹੈ। ਡੀਐਸਪੀ ਕਰਨੈਲ ਸਿੰਘ ਨੇ ਕਿਹਾ ਕਿ ਵੀਡੀਓ ਉਨ੍ਹਾਂ ਕੋਲ ਵੀ ਆਈ ਹੈ। ਪੁਲਿਸ ਨੇ ਰਾਜਨ ਗਿਰੀ ਦੇ ਬਿਆਨ ਦਰਜ ਕਰਕੇ ਚਾਰ ਹਮਲਾਵਰਾਂ ਖ਼ਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਗੁੰਡਾ ਅਨਸਰਾਂ ਨੂੰ ਕਿਸੇ ਵੀ ਕੀਮਤ ਉਪਰ ਬਖਸ਼ਿਆ ਨਹੀਂ ਜਾਵੇਗਾ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।