Shiv Sena Punjab : ਲੁਧਿਆਣਾ 'ਚ ਅੱਜ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਨੇਤਾ ਅਸ਼ਵਨੀ ਚੋਪੜਾ ਦੇ ਘਰ ਦੇ ਬਾਹਰ ਸਾਈਕਲ 'ਤੇ ਦੋ ਵਿਅਕਤੀ ਘੁੰਮ ਰਹੇ ਸੀ। ਕਈ ਵਾਰ ਇਧਰ-ਉਧਰ ਘੁੰਮਣ 'ਤੇ ਗੁਆਂਢੀਆਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਸਾਈਕਲ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਫੜੇ ਜਾਣ 'ਤੇ ਸਾਈਕਲ ਸਵਾਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ, ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।
ਹਾਲਾਂਕਿ ਸ਼ਿਵ ਸੈਨਾ ਆਗੂ ਨੇ ਰੇਕੀ ਕਰਨ ਦੇ ਆਰੋਪ ਲਗਾਏ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਓਧਰ ਇਸ ਸਬੰਧ ਵਿਚ ਏਸੀਪੀ ਗੁਰਦੇਵ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਤਾ ਕੀਤਾ ਜਾ ਰਿਹਾ ਹੈ ਕਿ ਇਹ ਪਿਸਤੌਲ ਅਸਲੀ ਹੈ ਜਾਂ ਨਕਲੀ ਅਤੇ ਘਟਨਾ ਵਾਲੀ ਥਾਂ 'ਤੇ ਵੀ ਜਾਂਚ ਕੀਤੀ ਜਾ ਰਹੀ ਹੈ।
ਓਧਰ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਮਜੀਠੀ ਰੋਡ ਉੱਪਰ ਇਹ ਘਟਨਾ ਵਾਪਰੀ ਹੈ। ਸੁਧੀਰ ਸੂਰੀ ਉਸ ਵੇਲੇ ਗੋਲੀ ਮਾਰੀ, ਜਦੋਂ ਉਹ ਰੋਸ ਪ੍ਰਦਰਸ਼ਨ ਕਰ ਰਹੇ ਸੀ। ਸੂਤਰਾਂ ਮੁਤਾਬਕ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਰੋਸ ਪ੍ਰਦਰਸ਼ਨ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਨਾਲ ਸਮਰਥਕ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : Sudhir Suri : ਅੰਮ੍ਰਿਤਸਰ 'ਚ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਮਾਰੀ ਗੋਲੀ , ਮੰਦਰ ਦੇ ਬਾਹਰ ਦੇ ਰਹੇ ਸੀ ਧਰਨਾ
ਇਸ ਦੌਰਾਨ ਹੀ ਸੁਧੀਰ ਸੂਰੀ ਨੂੰ ਸ਼ਰੇਆਮ ਗੋਲੀ ਮਾਰ ਦਿੱਤੀ ਗਈ। ਸੂਰੀ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠਾ ਸੀ। ਇਸ ਦੌਰਾਨ ਭੀੜ 'ਚੋਂ ਕਿਸੇ ਨੇ ਉਸ 'ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਗੋਲੀਆਂ ਮਾਰਨ ਵਾਲੇ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਸੰਦੀਪ ਵਜੋਂ ਹੋਈ ਹੈ।
ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ 'ਚ ਪਾਏ ਜਾ ਰਹੇ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ 'ਚ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸਨ। ਇਸ ਦੌਰਾਨ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੁਧੀਰ ਸੂਰੀ ਨੂੰ ਦੋ ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੀ ਹਾਲਤ ਗੰਭੀਰ ਹੈ। ਇਹ ਘਟਨਾ ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਸਥਿਤ ਗੋਪਾਲ ਮੰਦਰ ਦੇ ਬਾਹਰ ਵਾਪਰੀ ਹੈ।