ਬਰਨਾਲਾ: ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮਾਜ ਸਾਂਝ ਮੰਚ ਵੱਲੋਂ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਵਾਲਮੀਕਿ ਸਮਾਜ ਦੇ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਮੀਡੀਆ ਨਾਲ ਰਾਬਤਾ ਕਰਦਿਆਂ ਵਾਲਮਿਕ ਸਮਾਜ ਦੇ ਆਗੂਆਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮਿਕ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਦੀਆਂ ਤੋਂ ਰਾਮਾਇਣ ਲਿਖਣ ਵਾਲੇ ਭਗਵਾਨ ਵਾਲਮਿਕ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮਿਕ ਵੱਲੋਂ ਲਿਖੀ ਰਾਮਾਇਣ ਅਨੁਸਾਰ ਸਾਰੇ ਧਰਮਾਂ ਦੇ ਲੋਕਾਂ ਨੂੰ ਇਕੱਠੇ ਰਹਿਣਾ ਚਾਹੀਦਾ ਹੈ।
ਜ਼ਿਕਰ ਕਰ ਦਈਏ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਭਰ ਵਿੱਚ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ ਇਸ ਮੌਕੇ ਪੰਜਾਬ ਵਿੱਚ ਵੀ ਵੱਖ ਵੱਖ ਥਾਂ ਤੇ ਵਾਲਮੀਕ ਭਾਈਚਾਰੇ ਦੇ ਲੋਕਾਂ ਵੱਲੋਂ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਮੰਦਰਾਂ ਵਿੱਚ ਖ਼ਾਸ ਤੌਰ 'ਤੇ ਸਜਾਵਟ ਦਾ ਪ੍ਰਬੰਧ ਕੀਤਾ ਗਿਆ ਹੈ।