Punjab News: ਲੁਧਿਆਣਾ ਵਿੱਚ ਇੱਕ NRI ਦੇ ਘਰ ਉੱਤੇ ਕਾਰ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਕਰੀਬ 5 ਤੋਂ 6 ਰਾਊਂਡ ਫਾਇਰ ਕੀਤੇ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀਬਾਰੀ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਥਾਣਾ ਸਰਾਭਾ ਨਗਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਬੀਆਰਏ ਨਗਰ ਦੀ ਹੈ। ਵੀਰਵਾਰ ਨੂੰ ਬਦਮਾਸ਼ ਇੱਕ ਕਾਰ ਵਿੱਚ ਆਏ ਸਨ। ਉਸ ਨੇ ਪਹਿਲਾਂ ਕਿਸੇ ਨੂੰ ਫੋਨ ਕੀਤਾ, ਜਿਸ ਤੋਂ ਬਾਅਦ ਬਦਮਾਸ਼ਾਂ ਨੇ ਘਰ ਉੱਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ।
ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਐਨਆਰਆਈ ਰਾਜਦੀਪ ਕਰੀਬ 15 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਆਇਆ ਸੀ। ਬਦਮਾਸ਼ਾਂ ਨੇ ਵੀਰਵਾਰ ਰਾਤ ਕਰੀਬ 2 ਵਜੇ ਇਸ ਘਟਨਾ ਨੂੰ ਅੰਜਾਮ ਦਿੱਤਾ। ਐਨਆਰਆਈ ਪਰਿਵਾਰ ਇਸ ਮਾਮਲੇ ਵਿੱਚ ਅਜੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਇਸ ਦੌਰਾਨ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਪਤਾ ਲੱਗਾ ਹੈ ਕਿ ਬਦਮਾਸ਼ ਚੁਰਾਹੇ ਵੱਲ ਭੱਜ ਗਏ ਹਨ।
ਐਨਆਰਆਈ ਪਰਿਵਾਰ ਮੁਤਾਬਕ ਗੋਲੀ ਚਲਾਉਣ ਵਾਲੇ ਨੌਜਵਾਨ ਉਨ੍ਹਾਂ ਨੂੰ ਜਾਣਦੇ ਵੀ ਨਹੀਂ ਹਨ। ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਕਿਸ ਦੁਸ਼ਮਣੀ ਕਾਰਨ ਉਨ੍ਹਾਂ 'ਤੇ ਗੋਲੀਆਂ ਚਲਾਈਆਂ ਗਈਆਂ। ਸਰਾਭਾ ਨਗਰ ਥਾਣੇ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੇਲੀਨੋ ਕਾਰ ਵਿੱਚ 2 ਤੋਂ 3 ਵਿਅਕਤੀ ਸਵਾਰ ਸਨ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।