ਲੁਧਿਆਣਾ 'ਚ STF ਦਾ SI ਗ੍ਰਿਫਤਾਰ, ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦਾ ਦੋਸ਼, ਕਿਹਾ- ਮੈਂ ਨਹੀਂ DSP ਨੇ ਛੱਡੇ
ਲੁਧਿਆਣਾ ਵਿੱਚ ਅੱਜ ਇੱਕ STF ਦੇ ਸਬ-ਇੰਸਪੈਕਟਰ 'ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ।
Punjab News: ਲੁਧਿਆਣਾ ਵਿੱਚ ਅੱਜ ਇੱਕ STF ਦੇ ਸਬ-ਇੰਸਪੈਕਟਰ 'ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਿਸ ਨੇ ਇਸ ਮਾਮਲੇ 'ਚ ਸਬ-ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ। ਸਬ-ਇੰਸਪੈਕਟਰ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
STF ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਅੱਜ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਉਧਰ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਪੱਤਰਕਾਰਾਂ ਸਾਹਮਣੇ ਡੀਐਸਪੀ ਵਿਰਕ ਦਾ ਨਾਂਅ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਛੱਡਿਆ ਹੈ, ਮੈਂ ਨਹੀਂ।
STF ਦੇ AIG ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਸਬ-ਇੰਸਪੈਕਟਰ ਨੇ ਕਿਸੇ ਹੋਰ ਟਿਕਾਣੇ ਤੋਂ ਕੁਝ ਨਸ਼ਾ ਤਸਕਰਾਂ ਨੂੰ ਫੜਿਆ ਸੀ ਤੇ ਡੀਐੱਸਪੀ ਨੂੰ ਹੋਰ ਲੋਕੇਸ਼ਨ ਦੱਸ ਦਿੱਤੀ ਸੀ। ਮਾਮਲਾ ਸ਼ੱਕੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਹ ਡੀਐਸਪੀ ’ਤੇ ਝੂਠੇ ਦੋਸ਼ ਲਾ ਰਿਹਾ ਹੈ ਕਿਉਂਕਿ ਡੀਐਸਪੀ ਨੇ ਹੀ ਇਸ ਮਾਮਲੇ ਦਾ ਪਰਦਾਫਾਸ਼ ਕੀਤਾ ਹੈ।