Ladowal toll plaza: ਪੰਜਾਬ 'ਚ ਕਿਸਾਨਾਂ ਨਾਲ ਪੁਲਿਸ ਦਾ ਧੱਕਾ ! ਟੋਲ ਪਲਾਜ਼ਾ 'ਤੇ ਲੱਗਿਆ ਧਰਨਾ ਜ਼ਬਰੀ ਹਟਵਾਇਆ, ਲਾਡੋਵਾਲ 'ਚ ਹਾਲਾਤ ਬਣੇ ਤਣਾਅਪੂਰਨ
Ladowal toll plaza: ਲੁਧਿਆਣਾ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਪੁਲਿਸ ਨੇ ਬੁੱਧਵਾਰ ਸਵੇਰੇ ਖੁਲਵਾ ਦਿੱਤਾ ਹੈ। ਧਰਨਾ ਦੇਣ ਆਏ 10 ਕਿਸਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
Ladowal toll plaza: ਲੁਧਿਆਣਾ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਪੁਲਿਸ ਨੇ ਬੁੱਧਵਾਰ ਸਵੇਰੇ ਖੁਲਵਾ ਦਿੱਤਾ ਹੈ। ਧਰਨਾ ਦੇਣ ਆਏ 10 ਕਿਸਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨ ਜਥੇਬੰਦੀਆਂ ਨੇ ਰੇਟ ਵਾਧੇ ਦੇ ਵਿਰੋਧ ਵਿੱਚ 16 ਜੂਨ ਨੂੰ ਟੋਲ ਪਲਾਜ਼ਾ ਬੰਦ ਕਰ ਦਿੱਤਾ ਸੀ।
ਟੋਲ ਪਲਾਜ਼ਾ ਦੀ ਸੁਰੱਖਿਆ ਲਈ 250 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ। ਕਿਸਾਨ ਅੱਜ ਇੱਕ ਵਾਰ ਫਿਰ ਟੋਲ ਪਲਾਜ਼ਾ ਖਾਲੀ ਕਰਵਾਉਣ ਲਈ ਇਕੱਠੇ ਹੋਣ ਜਾ ਰਹੇ ਸਨ ਪਰ ਜ਼ਿਲ੍ਹਾ ਪੁਲੀਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਟੋਲ ਪਲਾਜ਼ਾ ਖੋਲ੍ਹਣ ਦੀ ਮੰਗ ਕੀਤੀ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਟੋਲ ਸ਼ੁਰੂ ਕਰਵਾਉਣ ਦੇ ਹੁਕਮ ਦਿੱਤੇ ਸਨ।
ਕਿਸਾਨ ਆਗੂ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਨੂੰ ਟੋਲ ਤੱਕ ਪਹੁੰਚਣ ਦਾ ਸੱਦਾ ਦਿੱਤਾ ਹੈ। ਪ੍ਰਸ਼ਾਸਨ ਜ਼ਬਰਦਸਤੀ ਟੋਲ ਵਸੂਲ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਟੋਲ ਦਰਾਂ ਸਸਤੀਆਂ ਕੀਤੀਆਂ ਜਾਣ।
ਜਿਵੇਂ ਹੀ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਟੋਲ ਪਲਾਜ਼ਾ ਨੇੜੇ ਪੁੱਜੇ ਤਾਂ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹੁਣ ਤੱਕ 10 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਟੋਲ ਪਲਾਜ਼ਾ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਜੋ ਵੀ ਟੋਲ ਪਲਾਜ਼ਾ 'ਤੇ ਸਥਿਤੀ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਪ੍ਰਧਾਨ ਦਿਲਬਾਗ ਨੇ ਦੱਸਿਆ ਕਿ ਕਿਸਾਨਾਂ ਨੇ ਧਿਰ ਬਣਨ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ ਹਾਈ ਕੋਰਟ ਨੇ ਕਿਹਾ ਕਿ ਉਹ ਇਸ ਕੇਸ ਵਿੱਚ ਧਿਰ ਨਹੀਂ ਬਣ ਸਕਦੇ। ਉਹ ਵੱਖਰੇ ਤੌਰ 'ਤੇ ਨਵੀਂ ਰਿੱਟ ਦਾਇਰ ਕਰ ਸਕਦੇ ਹਨ। ਹਾਈਕੋਰਟ ਨੇ ਕਿਹਾ ਕਿ NHAI ਟੋਲ ਸ਼ੁਰੂ ਕਰੇ। ਪੰਜਾਬ ਸਰਕਾਰ ਨੇ ਅਦਾਲਤ ਤੋਂ 4 ਹਫ਼ਤਿਆਂ ਦਾ ਸਮਾਂ ਲਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।