Ludhiana News: ਅੱਜ ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਲੁਧਿਆਣਾ ਦੇ ਇਸੜੂ ਭਵਨ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚਾ (Sanyukt Kisan Morcha)  ਦੀ ਮੀਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਜਿਸ ਤੋਂ ਬਾਅਦ ਕਿਸਾਨ ਆਗੂ ਪ੍ਰੈਸ ਕਾਨਫਰੰਸ ਕਰਨਗੇ। ਦਰਅਸਲ, ਕਿਸਾਨ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।



ਦੋ ਦਿਨ ਪਹਿਲਾਂ ਕਿਸਾਨਾਂ ਨਾਲ ਮੀਟਿੰਗ 'ਚ ਕੀਤਾ ਗਿਆ ਮਾੜਾ ਸਲੂਕ


ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨਾਲ ਕਿਸਾਨ ਆਗੂਆਂ ਦੀ ਮੀਟਿੰਗ ਬੇਸਿੱਟਾ ਰਹੀ। ਜਿਸ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਵਿੱਚ ਇੱਕ ਸਥਾਈ ਕੈਂਪ ਲਗਾਉਣ ਦੀ ਤਿਆਰੀ ਕੀਤੀ। ਪੁਲਿਸ ਨੇ ਮੰਗਲਵਾਰ ਰਾਤ ਨੂੰ ਹੀ ਪੰਜਾਬ ਨਾਲ ਲੱਗਦੇ ਚੰਡੀਗੜ੍ਹ ਦੀਆਂ 18 ਸਰਹੱਦਾਂ ਸੀਲ ਕਰ ਦਿੱਤੀਆਂ ਸਨ। ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਕਈਆਂ ਨੂੰ ਹਾਈਵੇਅ 'ਤੇ ਨਿਕਲਣ ਹੀ ਨਹੀਂ ਦਿੱਤਾ।



ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ (Harinder Singh Lakhowal) ਨੇ ਕਿਹਾ...


ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (BKU Lakhowal) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਵਿਰੁੱਧ ਹੁੰਦੀ ਸੀ, ਪਰ ਹੁਣ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਛੋਟੀਆਂ-ਛੋਟੀਆਂ ਮੰਗਾਂ ਵੀ ਨਹੀਂ ਮੰਨੀਆਂ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨਾਲ ਮਾੜਾ ਸਲੂਕ ਕੀਤਾ ਗਿਆ।


ਹੁਣ ਪੰਜਾਬ ਸਰਕਾਰ ਕਿਸਾਨਾਂ ਦੀ ਵਿਰੋਧੀ ਹੋ ਗਈ


ਦੇ ਵਿਰੋਧ ਵਿੱਚ, ਕਿਸਾਨ ਹੁਣ ਸੜਕਾਂ 'ਤੇ ਉਤਰਨ ਲਈ ਮਜਬੂਰ ਹਨ। ਅੱਜ ਦੀ ਮੀਟਿੰਗ ਵਿੱਚ ਅਗਲੀ ਰਣਨੀਤੀ ਬਣਾਉਣ ਨੂੰ ਲੈਕੇ ਫੈਸਲਾ ਲਿਆ ਜਾਵੇਗਾ। ਕੇਂਦਰ ਸਰਕਾਰ ਦੇ ਨਾਲ-ਨਾਲ ਹੁਣ ਪੰਜਾਬ ਸਰਕਾਰ ਵੀ ਕਿਸਾਨਾਂ ਦੀ ਵਿਰੋਧੀ ਹੋ ਗਈ ਹੈ ਪਰ ਕਿਸਾਨ ਆਗੂ ਦਬਣ ਵਾਲੇ ਨਹੀਂ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।