Ludhiana News: ਖੰਨਾ ਦੀ ਐਜੂਕੇਸ਼ਨ ਹੱਬ ਜੀਟੀਬੀ ਮਾਰਕੀਟ ਵਿਖੇ ਸੋਸ਼ਲ ਮੀਡੀਆ ਪ੍ਰਮੋਟਰ 'ਤੇ ਹਮਲਾ ਕਰ ਦਿੱਤਾ ਗਿਆ। ਉਸ ਨੇ ਜਾਨ ਬਚਾਉਣ ਲਈ ਪਹਿਲੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ। ਇਸ ਦੌਰਾਨ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ।


ਅਮਲੋਹ ਦੇ ਪਿੰਡ ਘੁਟੀਂਡ ਦੇ ਰਹਿਣ ਵਾਲੇ ਦਲਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਬਾਈਕ ਖਰੀਦੀ ਸੀ ਪਰ ਉਸ ਨੂੰ ਬਾਈਕ ਪਸੰਦ ਨਹੀਂ ਆਈ। ਇਸ ਲਈ ਬਾਈਕ ਵੇਚਣ ਵਾਲਿਆਂ ਨੇ ਉਸ ਨੂੰ ਬੱਸ ਸਟੈਂਡ ਨੇੜੇ ਬੁਲਾਇਆ। ਪਹਿਲਾਂ ਉਸ ਨੂੰ ਸਾਈਕਲ ਦੀ ਮੁਰੰਮਤ ਕਰਵਾਉਣ ਲਈ ਕਿਹਾ ਗਿਆ ਤਾਂ ਉਹ ਇੱਕ ਦੁਕਾਨ 'ਤੇ ਚਲਾ ਗਿਆ। ਉਥੋਂ ਉਸ ਨੂੰ ਤਹਿਸੀਲ ਕੰਪਲੈਕਸ ਲਿਜਾਇਆ ਗਿਆ। 


ਦਲਜੀਤ ਸਿੰਘ ਨੇ ਦੱਸਿਆ ਕਿ ਤਹਿਸੀਲ ਕੰਪਲੈਕਸ ਵਿੱਚ ਉਸ ਨਾਲ ਕੁੱਟਮਾਰ ਕੀਤੀ ਗਈ। ਉਥੋਂ ਉਹ ਫਰਾਰ ਹੋ ਕੇ ਜੀਟੀਬੀ ਮਾਰਕੀਟ ਆ ਗਿਆ। ਹਮਲਾਵਰ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਪਿੱਛੇ ਆ ਗਏ। ਜਦੋਂ ਉਹ ਉਸ 'ਤੇ ਹਮਲਾ ਕਰਨ ਲੱਗੇ ਤਾਂ ਉਸ ਨੇ ਜਾਨ ਬਚਾਉਣ ਲਈ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਮਗਰੋਂ ਪੁਲਿਸ ਨੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ।


ਇਸ ਬਾਰੇ ਸਿਟੀ ਥਾਣਾ 2 ਦੇ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਜ਼ਖਮੀ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: