Ludhiana News: ਲੁਧਿਆਣਾ ਵਿੱਚ ਬੁੱਧਵਾਰ ਨੂੰ ਥਾਰ 'ਤੇ ਸਵਾਰ ਇੱਕ ਔਰਤ ਨੇ ਬਾਈਕ ਸਵਾਰ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਹਾਦਸਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਨੇੜੇ ਵਾਪਰਿਆ। ਇਹ ਘਟਨਾ ਦੁਪਹਿਰ ਵੇਲੇ ਵਾਪਰੀ, ਜਦੋਂ ਮਹਿਲਾ ਥਾਰ ਡਰਾਈਵਰ ਤੇਜ਼ ਰਫ਼ਤਾਰ ਨਾਲ ਆ ਰਹੀ ਸੀ।
ਯੂ-ਟਰਨ ਲੈਂਦੇ ਵੇਲੇ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸਾਹਮਣੇ ਤੋਂ ਆ ਰਹੀ ਬਾਈਕ ਨਾਲ ਟਕਰਾ ਗਿਆ। ਬਾਈਕ ਸਵਾਰ ਥਾਰ ਦੇ ਪਿਛਲੇ ਪਹੀਏ ਹੇਠਾਂ ਆ ਗਿਆ। ਸਥਾਨਕ ਲੋਕਾਂ ਦੇ ਅਨੁਸਾਰ, ਹਾਦਸੇ ਤੋਂ ਬਾਅਦ ਥਾਰ ਇੱਕ ਬੰਦ ਦੁਕਾਨ ਵਿੱਚ ਵੀ ਟਕਰਾ ਗਿਆ, ਜਿਸ ਕਾਰਨ ਦੁਕਾਨ ਨੂੰ ਨੁਕਸਾਨ ਪਹੁੰਚਿਆ।
ਨੇੜੇ-ਤੇੜੇ ਦੇ ਲੋਕਾਂ ਨੇ ਮਿਲ ਕੇ ਥਾਰ ਹੇਠ ਫਸੇ ਵਿਅਕਤੀ ਨੂੰ ਬਾਹਰ ਕੱਢਿਆ। ਉਨ੍ਹਾਂ ਦੀ ਹਾਲਤ ਗੰਭੀਰ ਸੀ। ਮਹਿਲਾ ਡਰਾਈਵਰ ਜ਼ਖਮੀ ਵਿਅਕਤੀ ਨੂੰ DMC ਹਸਪਤਾਲ ਲੈ ਗਈ। ਡਾਕਟਰਾਂ ਵਲੋਂ ਮ੍ਰਿਤਕ ਐਲਾਨੇ ਜਾਣ ਤੋਂ ਬਾਅਦ ਉਹ ਹਸਪਤਾਲ ਤੋਂ ਭੱਜ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਫਰਾਰ ਔਰਤ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਡਿੰਪਲ ਵਜੋਂ ਹੋਈ ਹੈ, ਜੋ ਕਿ ਅਕਾਲੀ ਆਗੂ ਬਲਵੀਰ ਸਿੰਘ ਦਾ ਪੁੱਤਰ ਹੈ। ਮ੍ਰਿਤਕ 2 ਬੱਚਿਆਂ ਦਾ ਪਿਤਾ ਹੈ। ਚੋਣ ਲੜ ਰਹੇ ਪਰਉਪਕਾਰ ਸਿੰਘ ਘੁੰਮਣ ਵੀ ਮੌਕੇ 'ਤੇ ਪਹੁੰਚ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।