ਲੁਧਿਆਣਾ ‘ਚ ਵਿਜੀਲੈਂਸ ਦਾ SSP ਮੁਅੱਤਲ, ਚੋਣਾਂ ‘ਚ ਹਮਦਰਦੀ ਮਿਲੇ ਇਸੇ ਲਈ ਆਸ਼ੂ ਨੂੰ ਭੇਜਿਆ ਸੰਮਨ, ਦੋਵਾਂ ‘ਚ ਚੱਲ ਰਹੀ ਸੀ ਗੰਢਤੁੱਪ !
ਦੋਵਾਂ ਵਿਚਕਾਰ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ। ਆਸ਼ੂ ਹੀ ਉਹ ਵਿਅਕਤੀ ਸੀ ਜਿਸਨੇ ਸਭ ਤੋਂ ਪਹਿਲਾਂ ਇਸ ਅਧਿਕਾਰੀ ਨੂੰ ਡੀਐਸਪੀ ਦੇ ਅਹੁਦੇ 'ਤੇ ਨਿਯੁਕਤ ਕਰਵਾਇਆ ਸੀ। ਚੋਣਾਂ ਦੇ ਐਲਾਨ ਤੋਂ ਕੁਝ ਦਿਨ ਪਹਿਲਾਂ ਹੀ ਐਸਐਸਪੀ ਤੇ ਆਸ਼ੂ ਵਿਚਕਾਰ ਇੱਕ ਮੀਟਿੰਗ ਹੋਈ ਸੀ।

Punjab News: ਪੰਜਾਬ ਸਰਕਾਰ ਨੇ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਵਾਲੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਹੈ। ਹੁਣ ਆਸ਼ੂ ਨੂੰ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ।
ਸੂਤਰਾਂ ਅਨੁਸਾਰ ਐਸਐਸਪੀ ਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ। ਦੋਵਾਂ ਵਿਚਕਾਰ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ। ਆਸ਼ੂ ਹੀ ਉਹ ਵਿਅਕਤੀ ਸੀ ਜਿਸਨੇ ਸਭ ਤੋਂ ਪਹਿਲਾਂ ਇਸ ਅਧਿਕਾਰੀ ਨੂੰ ਡੀਐਸਪੀ ਦੇ ਅਹੁਦੇ 'ਤੇ ਨਿਯੁਕਤ ਕਰਵਾਇਆ ਸੀ। ਚੋਣਾਂ ਦੇ ਐਲਾਨ ਤੋਂ ਕੁਝ ਦਿਨ ਪਹਿਲਾਂ ਹੀ ਐਸਐਸਪੀ ਤੇ ਆਸ਼ੂ ਵਿਚਕਾਰ ਇੱਕ ਮੀਟਿੰਗ ਹੋਈ ਸੀ। ਉਸੇ ਸਮੇਂ, ਬਿਨਾਂ ਕਿਸੇ ਅਧਿਕਾਰਤ ਹੁਕਮ ਦੇ ਰਾਤੋ-ਰਾਤ ਸੰਮਨ ਭੇਜੇ ਗਏ ਸਨ। ਆਸ਼ੂ ਇਸ ਬਹਾਨੇ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੇ ਨਾਲ ਹੀ, ਇਸ ਮਾਮਲੇ ਵਿੱਚ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਦੁਪਹਿਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਨਗੇ।
ਦੱਸ ਦਈਏ ਕਿ ਆਸ਼ੂ ਨੂੰ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2 ਹਜ਼ਾਰ 400 ਕਰੋੜ ਦੇ ਘੁਟਾਲੇ ਦੇ ਸਬੰਧ ਵਿੱਚ ਸੰਮਨ ਕੀਤਾ ਗਿਆ ਸੀ।
ਇਸ ਨੂੰ ਲੈ ਕੇ ਗੁਰਦਾਸੁਪਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜ ਕੇ ਭਗਵੰਤ ਮਾਨ ਨੇ ਜਗ-ਜ਼ਾਹਿਰ ਕਰ ਦਿੱਤਾ ਕਿ ਉਸਦੀ ਪਾਰਟੀ ਹਾਰ ਰਹੀ ਹੈ ਅਤੇ ਹੁਣ ਉਹ ਜਿੱਤਣ ਖਾਤਿਰ ਹਰ ਘਟੀਆ ਚਾਲ ਚੱਲਣ ਲਈ ਤਿਆਰ ਬੈਠੇ ਹਨ। ਮਾਨ ਸਾਬ੍ਹ ਤੁਹਾਡੀ ਬੌਖਲਾਹਟ ਲੋਕਤੰਤਰ ਦੇ ਦਾਇਰੇ ਤੋਂ ਬਾਹਰ ਜਾ ਰਹੀ ਹੈ, ਕੋਈ ਗਲ ਨਹੀਂ ਪੰਜਾਬੀ ਸਭ ਦੇਖ ਰਹੇ ਹਨ, ਬਹੁਤ ਜਲਦ ਤੁਹਾਨੂੰ ਲੋਕਤੰਤਰ ਦਾ ਪਾਠ ਪੜ੍ਹਾਉਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















