(Source: ECI/ABP News/ABP Majha)
Ludhiana news: STF ਨੇ ਨਸ਼ਾ ਤਸਕਰ ਨੂੰ ਕੀਤਾ ਕਾਬੂ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
Ludhiana news: STF ਨੇ ਕਰੋੜਾਂ ਦੀ ਹੈਰੋਇਨ ਸਣੇ ਨੌਜਵਾਨ ਨੂੰ ਕਾਬੂ ਕੀਤਾ ਹੈ।
Ludhiana news: ਪੰਜਾਬ ਸਰਕਾਰ ਵਲੋਂ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਲੁਧਿਆਣਾ ਵਿੱਚ STF ਦੀ ਟੀਮ ਨੇ ਨਸ਼ਾ ਤਸਕਰਾਂ ਨੂੰ ਕਰੋੜਾਂ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਜਾਣਕਾਰੀ ਮੁਤਾਬਕ ਜਦੋਂ ਪੁਲਿਸ ਨਾਕਾਬੰਦੀ ‘ਤੇ ਸੀ, ਉਸ ਵੇਲੇ ਪੁਲਿਸ ਨੇ ਮੋਤੀਨਗਰ ਇਲਾਕੇ ਸ਼ੱਕ ਦੇ ਆਧਾਰ ‘ਤੇ ਨੌਜਵਾਨ ਨੂੰ ਰੋਕਿਆ, ਪਰ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੂੰ ਕਾਬੂ ਕਰ ਲਿਆ ਗਿਆ। ਕਾਬੂ ਕਰਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 1 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੱਸ ਦਈਏ ਕਿ ਦੋਸ਼ੀ ਮੋਤੀਨਗਰ ਵਿੱਚ ਐਵਰੇਸਟ ਪਬਲਿਕ ਸਕੂਲ ਨੇੜੇ ਸਕੂਟੀ ‘ਤੇ ਸਵਾਰ ਹੋ ਕੇ ਹੈਰੋਇਨ ਦੀ ਤਸਕਰੀ ਕਰਨ ਜਾ ਰਿਹਾ ਸੀ, ਜਿਸ ਵੇਲੇ ਉਸ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ: Sidhu Moose Wala: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ, ਪਿਤਾ ਬਲਕੌਰ ਸਿੰਘ ਨੇ ਕੀਤਾ ਐਲਾਨ
ਹੈਰੋਇਨ ਦੀ ਸਪਲਾਈ ਕਰਨ ਵਾਲੇ ਤਸਕਰ ਦੀ ਪਛਾਣ ਅਰਜੁਨ ਸਿੰਘ ਨਿਵਾਸੀ ਸਤਿਅਮ ਹਸਪਤਾਲ ਨੇੜੇ ਬਚਿੱਤਰ ਕਲੌਨੀ ਦੇ ਰੂਪ ਵਿੱਚ ਹੋਈ ਹੈ। ਦੋਸ਼ੀ ਟਰਾਂਸਪੋਰਟ ਨਗਰ ਵਿੱਚ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ। ਦੋਸ਼ੀ ਟੈਕਸੀ ਚਲਾਉਣ ਦੀ ਆੜ ਵਿੱਚ ਲੋਕਾਂ ਨੂੰ ਹੈਰੋਇਨ ਸਪਲਾਈ ਕਰਦਾ ਸੀ।
ਪੁਲਿਸ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਦੋਸ਼ੀ ਖੁਦ ਵੀ ਨਸ਼ੇ ਦਾ ਆਦੀ ਹੈ। ਨਸ਼ੇ ਦੀ ਪੂਰਤੀ ਕਰਨ ਲਈ ਉਹ ਡਰੱਗ ਤਸਕਰੀ ਦਾ ਕੰਮ ਕਰਨ ਲੱਗਿਆ। ਹੁਣ ਪੁਲਿਸ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਪੁਲਿਸ ਮੁਤਾਬਿਕ ਦੋਸ਼ੀ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਪਤਾ ਚੱਲ ਸਕੇ ਕਿ ਮੋਤੀਨਗਰ ਵਿੱਚ ਕਿੰਨੇ ਲੋਕ ਨਸ਼ੇ ਦੀ ਤਸਕਰੀ ਕਰਦੇ ਹਨ।
ਮੁਲਜ਼ਮ ਅਰਜਨ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਅੰਮ੍ਰਿਤਸਰ ਤੋਂ ਕੋਈ ਅਣਪਛਾਤਾ ਵਿਅਕਤੀ ਉਸ ਨੂੰ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਆਉਂਦਾ ਹੈ। ਪੁਲਿਸ ਹੁਣ ਨਸ਼ਾ ਤਸਕਰਾਂ ਨੂੰ ਫੜਨ ਲਈ ਅੰਮ੍ਰਿਤਸਰ ਐਸਟੀਐਫ ਟੀਮ ਦੇ ਸੰਪਰਕ ਵਿੱਚ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਖੇਪ ਅੰਮ੍ਰਿਤਸਰ ਤੋਂ ਪਾਕਿਸਤਾਨ ਸਰਹੱਦ ਰਾਹੀਂ ਪੰਜਾਬ ਨੂੰ ਸਪਲਾਈ ਕੀਤੀ ਜਾ ਰਹੀ ਹੈ। ਮੁਲਜ਼ਮ ਪਿਛਲੇ 5 ਸਾਲਾਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਮੁਲਜ਼ਮ ਖ਼ਿਲਾਫ਼ ਥਾਣਾ ਹੈਬੋਵਾਲ ਵਿੱਚ ਪਹਿਲਾਂ ਹੀ ਕੇਸ ਦਰਜ ਹੈ।
ਇਹ ਵੀ ਪੜ੍ਹੋ: Patiala News: ਪਟਿਆਲਾ 'ਚ ਫਿਰ ਕੋਰੋਨਾ ਧਮਾਕਾ! ਪੰਜ ਨਵੇਂ ਮਰੀਜ਼ ਮਿਲਣ ਮਗਰੋਂ ਸਿਹਤ ਮਹਿਕਮਾ ਚੌਕਸ