Ludhiana News: ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਵੱਲੋਂ ਪੁਲਿਸ ਅਫਸਰਾਂ ਨੂੰ ਸਖਤ ਨਿਰਦੇਸ਼
Ludhiana News: ਸੀਐਮ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਵਿੱਚ ਨਸ਼ਾ ਤਸਕਰੀ ਦੀ ਸੰਭਾਵਨਾ ਹੈ। ਬਹੁਤ ਸਾਰੀਆਂ ਵੱਡੀਆਂ ਮੱਛੀਆਂ ਇਸ ਦੀ ਕੋਸ਼ਿਸ਼ ਕਰਨਗੀਆਂ। ਅਜਿਹੇ 'ਚ ਜਿੱਥੇ ਕਿਤੇ ਵੀ ਨਸ਼ਾ ਤਸਕਰੀ ਦਾ ਮਾਮਲਾ ਸਾਹਮਣੇ ਆਉਂਦਾ ਹੈ, ਉੱਥੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਏ।
Ludhiana News: ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਪੁਲਿਸ ਲਾਈਨ ਵਿਖੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤਿੰਨ ਮੁੱਖ ਨੁਕਤਿਆਂ 'ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਸੀਐਮ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਵਿੱਚ ਨਸ਼ਾ ਤਸਕਰੀ ਦੀ ਸੰਭਾਵਨਾ ਹੈ। ਬਹੁਤ ਸਾਰੀਆਂ ਵੱਡੀਆਂ ਮੱਛੀਆਂ ਇਸ ਦੀ ਕੋਸ਼ਿਸ਼ ਕਰਨਗੀਆਂ। ਅਜਿਹੇ 'ਚ ਜਿੱਥੇ ਕਿਤੇ ਵੀ ਨਸ਼ਾ ਤਸਕਰੀ ਦਾ ਮਾਮਲਾ ਸਾਹਮਣੇ ਆਉਂਦਾ ਹੈ, ਉੱਥੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਏ। ਫੜੇ ਜਾਣ ਵਾਲੇ ਨਸ਼ਾ ਤਸਕਰ ਦੇ ਸਬੰਧਾਂ ਦਾ ਪਤਾ ਲਾਇਆ ਜਾਵੇ ਤਾਂ ਜੋ ਇਨ੍ਹਾਂ ਲੋਕਾਂ ਦੀ ਚੇਨ ਆਸਾਨੀ ਨਾਲ ਤੋੜੀ ਜਾ ਸਕੇ।
ਇਹ ਵੀ ਪੜ੍ਹੋ: Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਕਮਰੇ 'ਚ ਸੁੱਤੀ ਲੜਕੀ ਤੇ ਕੁੱਤੇ ਦੀ ਮੌਤ
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਚੋਣਾਂ ਲਈ ਬਾਹਰੋਂ ਵੀ ਵੱਡੀ ਗਿਣਤੀ ਵਿੱਚ ਫੋਰਸ ਪੰਜਾਬ ਆਏਗੀ। ਇਸ ਦੌਰਾਨ ਨਾਕੇ ਲਾਉਣ ਵੇਲੇ ਕੁਝ ਸਾਵਧਾਨੀਆਂ ਵਰਤੀਆਂ ਜਾਣ। ਕੋਸ਼ਿਸ਼ ਕੀਤੀ ਜਾਵੇ ਕਿ ਕਿਸੇ ਵੀ ਵਿਅਕਤੀ ਦੇ ਧਾਰਮਿਕ ਚਿੰਨ੍ਹਾਂ ਦਾ ਅਪਮਾਨ ਨਾ ਹੋਵੇ। ਨਾਕਿਆਂ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਇਸ ਬਾਰੇ ਪਹਿਲਾਂ ਹੀ ਜਾਣੂ ਕਰਵਾਇਆ ਜਾਵੇ ਤਾਂ ਜੋ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।
ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਹੈ ਕਿ ਚੋਣਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਸਾਰੇ ਐਸਐਸਪੀਜ਼ ਤੇ ਕਮਿਸ਼ਨਰਾਂ ਨੂੰ ਇਸ ਬਾਰੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਹਥਿਆਰਾਂ ਦੇ ਭੰਡਾਰਨ ਤੇ ਹੋਰ ਚੀਜ਼ਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ। ਪੀਓ ਤੇ ਹੋਰ ਸਾਰੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: Patiala News: ਪ੍ਰਨੀਤ ਕੌਰ ਦੀ ਬੀਜੇਪੀ 'ਚ ਐਂਟਰੀ! ਪਟਿਆਲਾ ਤੋਂ ਮਿਲ ਸਕਦੀ ਟਿਕਟ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।