Ludhiana News: ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਬਹੁਤ ਸਾਰੇ ਸਕੂਲ ਮੁਖੀਆਂ ਨੇ ਚਿੰਤਾ ਪ੍ਰਗਟ ਕੀਤੀ ਹੈ ਕਿ ਹੜ੍ਹਾਂ ਕਾਰਨ ਸਕੂਲਾਂ ਵਿੱਚ ਪਾਣੀ ਭਰਨ ਕਾਰਨ ਮਿਡ-ਡੇਅ ਮੀਲ ਸਕੀਮ ਅਧੀਨ ਸਟੋਰ ਕੀਤਾ ਅਨਾਜ ਖਰਾਬ ਹੋਣ ਦੀ ਸੰਭਾਵਨਾ ਹੈ।
ਸੋਸਾਇਟੀ ਨੇ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਅਨਾਜ ਖਰਾਬ ਹੋਣ ਦਾ ਖ਼ਤਰਾ ਹੈ, ਉੱਥੇ ਅਨਾਜ ਨੂੰ ਤੁਰੰਤ ਸੁਰੱਖਿਅਤ ਥਾਂ 'ਤੇ ਤਬਦੀਲ ਕੀਤਾ ਜਾਵੇ। ਨਾਲ ਹੀ, ਇਹ ਯਕੀਨੀ ਬਣਾਇਆ ਜਾਵੇ ਕਿ ਸ਼ਿਫਟਿੰਗ ਦੌਰਾਨ ਅਨਾਜ ਦਾ ਪੂਰਾ ਰਿਕਾਰਡ ਮਿਡ-ਡੇਅ ਮੀਲ ਰਜਿਸਟਰ ਵਿੱਚ ਸਹੀ ਢੰਗ ਨਾਲ ਦਰਜ ਹੋਵੇ।
ਸੋਸਾਇਟੀ ਨੇ ਇਸਨੂੰ ਇੱਕ ਬਹੁਤ ਜ਼ਰੂਰੀ ਕਦਮ ਦੱਸਿਆ ਹੈ ਅਤੇ ਅਧਿਕਾਰੀਆਂ ਨੂੰ ਇਸਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਬੱਚਿਆਂ ਦੇ ਭੋਜਨ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਅਨਾਜ ਦੇ ਨੁਕਸਾਨ ਨੂੰ ਵੀ ਰੋਕਿਆ ਜਾ ਸਕੇ।
ਦੱਸ ਦੇਈਏ ਕਿ ਇਸ ਸਮੇਂ ਪੰਜਾਬ ਵਿੱਚ ਲਗਾਤਾਰ ਮੀਂਹ ਕਾਰਨ ਕਈ ਜ਼ਿਲ੍ਹਿਆਂ ਦੇ ਪਿੰਡ ਨੁਕਸਾਨੇ ਗਏ ਹਨ। ਇਸ ਦੌਰਾਨ ਨਾ ਸਿਰਫ਼ ਲੋਕ ਘਰੋਂ ਬੇਘਰ ਹੋਏ ਹਨ, ਸਗੋਂ ਕਈ ਲੋਕਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਹਾਲਾਂਕਿ ਕਈ ਪੰਜਾਬੀ ਕਲਾਕਾਰਾਂ ਅਤੇ ਸੰਸਥਾਵਾਂ ਵੱਲੋਂ ਲਗਾਤਾਰ ਲੋਕਾਂ ਦੀ ਮਦਦ ਲਈ ਹੱਥ ਵਧਾਇਆ ਜਾ ਰਿਹਾ ਹੈ। ਤਾਂ ਜੋ ਉਨ੍ਹਾਂ ਨੂੰ ਇਸ ਮੁਸ਼ਕਿਲ ਘੜ੍ਹੀ ਵਿੱਚ ਕੁਝ ਸਹਾਇਤਾ ਮਿਲ ਸਕੇ। ਕਈ ਕਲਾਕਾਰਾਂ ਵੱਲੋਂ ਕਈ ਪਿੰਡਾਂ ਨੂੰ ਗੋਦ ਵੀ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।