Ludhiana News: ਲੁਧਿਆਣਾ ਦੇ ਵਾਹਨ ਚਾਲਕਾਂ ਵਿਚਾਲੇ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦਰਅਸਲ, ਸ਼ਹਿਰ ਵਿੱਚ, ਇੱਕ ਨੌਜਵਾਨ ਨੂੰ ਚੱਲਦੀ ਥਾਰ ਗੱਡੀ ਦਾ ਦਰਵਾਜ਼ਾ ਖੋਲ੍ਹ ਕੇ ਵੀਡੀਓ ਵਾਈਰਲ ਕਰਨ ਦੀ ਭਾਰੀ ਕੀਮਤ ਚੁਕਾਉਣੀ ਪਈ। ਪੁਲਿਸ ਨੇ ਉਸਦੇ ਰਜਿਸਟਰਡ ਪਤੇ ਤੋਂ ਉਸਦੀ ਪਛਾਣ ਕਰਨ ਤੋਂ ਬਾਅਦ ਉਸਦਾ ਚਲਾਨ ਕੀਤਾ ਹੈ। ਇਹ ਨੌਜਵਾਨ ਲਾਡੋਵਾਲ ਦੇ ਨੇੜਲੇ ਇਲਾਕੇ ਦਾ ਰਹਿਣ ਵਾਲਾ ਹੈ, ਜਿਸਨੇ ਚੱਲਦੀ ਥਾਰ ਦਾ ਦਰਵਾਜ਼ਾ ਖੋਲ੍ਹ ਕੇ ਖਤਰਨਾਕ ਢੰਗ ਨਾਲ ਗੱਡੀ ਚਲਾਉਂਦੇ ਹੋਏ ਆਪਣੀ ਵੀਡੀਓ ਬਣਾਈ ਸੀ।
ਟ੍ਰੈਫਿਕ ਜ਼ੋਨ 6 ਦੀ ਇੰਚਾਰਜ ਸਬ ਇੰਸਪੈਕਟਰ ਬਿਬਲਪਾਲ ਕੌਰ ਨੇ ਕਿਹਾ ਕਿ ਇਹ ਕਾਰਵਾਈ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ 'ਤੇ ਕੀਤੀ ਗਈ ਹੈ। ਉਕਤ ਵਾਈਰਲ ਵੀਡੀਓ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ, ਜਿਸ ਤੋਂ ਬਾਅਦ ਗੱਡੀ ਦੇ ਰਜਿਸਟਰਡ ਪਤੇ ਤੋਂ ਨੌਜਵਾਨ ਦੀ ਪਛਾਣ ਕੀਤੀ ਗਈ ਅਤੇ ਚਲਾਨ ਕੀਤਾ ਗਿਆ। ਨੌਜਵਾਨ ਦਾ ਖਤਰਨਾਕ ਢੰਗ ਨਾਲ ਗੱਡੀ ਚਲਾਉਣ ਅਤੇ ਸੀਟ ਬੈਲਟ ਨਾ ਲਗਾਉਣ ਕਾਰਨ ਚਲਾਨ ਕੀਤਾ ਗਿਆ ਹੈ ਅਤੇ ਭਵਿੱਖ ਲਈ ਚੇਤਾਵਨੀ ਵੀ ਦਿੱਤੀ ਗਈ ਹੈ। ਉਸਨੇ ਹੋਰ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਸੜਕਾਂ ਸਿਰਫ ਯਾਤਰਾ ਲਈ ਹਨ, ਸਟੰਟ ਕਰਨ ਲਈ ਨਹੀਂ। ਇਸ ਮੌਕੇ ASI ਪਰਮਿੰਦਰ ਸਿੰਘ ਵੀ ਮੌਜੂਦ ਸਨ।
ਦੱਸ ਦੇਈਏ ਕਿ ਸ਼ਹਿਰ ਦੀ ਟ੍ਰੈਫਿਕ ਪੁਲਿਸ ਅਜਿਹੇ ਨੌਜਵਾਨਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ ਜੋ ਸੜਕਾਂ ਨੂੰ ਸਟੰਟ ਕਰਨ ਲਈ ਵਰਤ ਰਹੇ ਹਨ। ਇਸ ਤੋਂ ਪਹਿਲਾਂ, ਟ੍ਰੈਫਿਕ ਪੁਲਿਸ ਨੇ ਕਈ ਵਾਹਨਾਂ ਦੇ ਮਾਲਕਾਂ ਨੂੰ ਬੁਲਾ ਕੇ ਉਨ੍ਹਾਂ ਦੇ ਚਲਾਨ ਕੀਤੇ ਸਨ, ਜਿਨ੍ਹਾਂ ਦੀਆਂ ਵੀਡੀਓ ਨਿਯਮਾਂ ਦੇ ਵਿਰੁੱਧ ਵਾਇਰਲ ਹੋਈਆਂ ਸਨ। ਵਾਇਰਲ ਵੀਡੀਓ ਦੇ ਧਿਆਨ ਵਿੱਚ ਆਉਣ ਤੋਂ ਬਾਅਦ, ਅਧਿਕਾਰੀਆਂ ਨੇ ਵਾਹਨ ਦੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ 'ਤੇ ਮਾਲਕ ਦਾ ਪਤਾ ਪ੍ਰਾਪਤ ਕੀਤਾ ਅਤੇ ਇੱਕ ਜ਼ੋਨ ਇੰਚਾਰਜ ਦੀ ਡਿਊਟੀ ਲਗਾਈ, ਜਿਸ ਤੋਂ ਬਾਅਦ ਜ਼ੋਨ ਇੰਚਾਰਜ ਨੇ ਵਾਹਨ ਦੇ ਮਾਲਕ ਜਾਂ ਡਰਾਈਵਰ ਨੂੰ ਬੁਲਾ ਕੇ ਚਲਾਨ ਜਾਰੀ ਕੀਤਾ। ਪਿਛਲੇ ਕੁਝ ਦਿਨਾਂ ਵਿੱਚ, ਟ੍ਰੈਫਿਕ ਪੁਲਿਸ ਵੱਲੋਂ ਕੁਝ ਅਜਿਹੇ ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।