Ludhiana News: ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਿਹਤਰ ਬਣਾਉਣ ਲਈ ਪੁਲਿਸ ਚੌਕਸ ਹੋ ਗਈ ਹੈ। ਪੰਜਾਬ ਸਰਕਾਰ ਨੇ ਪੁਲਿਸ ਅਫਸਰਾਂ ਦੇ ਤਬਾਦਲਿਆਂ ਮਗਰੋਂ ਸਖਤ ਨਿਰਦੇਸ਼ ਦਿੱਤੇ ਹਨ ਕਿ ਅਮਨ ਕਾਨੂੰਨ ਦੀ ਸਥਿਤੀ ਉੱਪਰ ਕੰਟਰੋਲ ਰੱਖਿਆ ਜਾਵੇ। ਇਸੇ ਤਹਿਤ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਕਿਰਾਏਦਾਰਾਂ ਤੇ ਮੁਲਾਜ਼ਮਾਂ ਦੀ ਇਤਲਾਹ ਪੁਲਿਸ ਨੂੰ ਦੇਣ ਦੇ ਹੁਕਮ ਜਾਰੀ ਕੀਤੇ ਹਨ।


Ludhiana News: ‘ਰਨ ਫਾਰ ਗ੍ਰੀਨ ਸਿਟੀ’ ਮੈਰਾਥਨ 'ਚ ਦੌੜਿਆ ਲੁਧਿਆਣਾ, 1500 ਤੋਂ ਵੱਧ ਲੋਕ ਸ਼ਾਮਲ



ਹਾਸਲ ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਕੁਝ ਮਾਲਕਾਂ ਵੱਲੋਂ ਆਪਣੇ ਕਮਰੇ ਜਾਂ ਫਿਰ ਹੋਰ ਥਾਂਵਾਂ ਕਿਰਾਏ 'ਤੇ ਦਿੱਤੀਆਂ ਹੋਈਆਂ ਹਨ। ਕੁਝ ਪੀਜੀ ਮਾਲਕਾਂ ਵੱਲੋਂ ਵੀ ਅਜਿਹਾ ਹੀ ਕੀਤਾ ਜਾ ਰਿਹਾ ਹੈ। ਫੈਕਟਰੀ ਮਾਲਕਾਂ ਵੱਲੋਂ ਵੀ ਆਪਣੀ ਮੁਲਾਜ਼ਮਾਂ ਦੀ ਸੂਚਨਾ ਕਈ ਵਾਰ ਪੁਲਿਸ ਨੂੰ ਨਹੀਂ ਦਿੱਤੀ ਜਾਂਦੀ।


ਅਹਿਮ ਗੱਲ ਹੈ ਕਿ ਜ਼ਿਆਦਾਤਰ ਬਾਹਰਲੇ ਸੂਬਿਆਂ ਤੋਂ ਆਏ ਲੋਕ ਲੁਧਿਆਣਾ ਵਿਚ ਨੌਕਰੀ ਕਰ ਰਹੇ ਹਨ ਪਰ ਜਿਨ੍ਹਾਂ ਬਾਰੇ ਪੁਲਿਸ ਨੂੰ ਇਤਲਾਹ ਨਹੀਂ ਦਿੱਤੀ ਜਾਂਦੀ। ਉਨ੍ਹਾਂ ਦੱਸਿਆ ਕਿ ਕਈ ਵਾਰ ਵੱਡੀ ਵਾਰਦਾਤ ਹੋਣ ਸਮੇਂ ਅਪਰਾਧੀਆਂ ਦੀ ਭਾਲ ਕਰਨ ਲਈ ਪੁਲਿਸ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਦਾ ਰਿਕਾਰਡ ਪੁਲਿਸ ਪਾਸ ਨਹੀਂ ਹੁੰਦਾ।


Ludhiana News: ਹਥਿਆਰਾਂ 'ਤੇ ਸਰਕਾਰ ਸਖ਼ਤ, ਹੁਣ ਜਨਤਕ ਥਾਵਾਂ 'ਤੇ ਨਹੀਂ ਲੈ ਜਾ ਸਕੋਗੇ ਹਥਿਆਰ, ਸੋਸ਼ਲ ਮੀਡੀਆ 'ਤੇ ਵੀ ਪਾਬੰਦੀ, ਹਿੰਸਕ ਗੀਤਾਂ 'ਤੇ ਲਾਈ ਰੋਕ


ਪੁਲਿਸ ਕਮਿਸ਼ਨਰ ਵੱਲੋਂ ਮਾਲਕਾਂ ਨੂੰ ਹੁਕਮ ਜਾਰੀ ਕਰਦਿਆਂ ਆਪਣੇ ਕਿਰਾਏਦਾਰਾਂ, ਮੁਲਾਜ਼ਮ ਇਸ ਦੀ ਇਤਲਾਹ ਪੁਲਿਸ ਨੂੰ ਦੇਣ ਲਈ ਕਿਹਾ ਹੈ, ਅਜਿਹਾ ਨਾ ਕਰਨ ਵਾਲੇ ਮਾਲਕਾਂ ਖਿਲਾਫ਼ ਪੁਲਿਸ ਵੱਲੋਂ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।