Ludhiana News: ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੋਸ਼ਤੁਭ ਸ਼ਰਮਾ ਨੇ ਕਮਿਸ਼ਨਰੇਟ ਲੁਧਿਆਣਾ ਅੰਦਰ ਸਥਿਤ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਪੈਰਾਮਿਲਟਰੀ ਫੋਰਸਿਜ ਤੇ ਆਰਮੀ ਦੀਆਂ ਵਰਦੀਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਵੱਖ-ਵੱਖ ਨਿਰਦੇਸ਼ ਜਾਰੀ ਕੀਤੇ ਗਏ ਹਨ। 


ਪੁਲਿਸ ਕਮਿਸ਼ਨਰ ਡਾ. ਸ਼ਰਮਾ ਵੱਲੋਂ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਪੈਰਾਮਿਲਟਰੀ ਫੋਰਸਿਜ਼ ਤੇ ਆਰਮੀ ਦੀਆਂ ਵਰਦੀਆਂ ਦਾ ਸਾਜੋ-ਸਾਮਾਨ ਵੇਚ ਰਹੇ ਵਿਅਕਤੀਆਂ ਜਾਂ ਦੁਕਾਨਦਾਰਾਂ ਨੂੰ ਹਦਾਇਤ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਹ ਆਪਣੇ ਇਸ ਕਾਰੋਬਾਰ ਬਾਰੇ ਮੁਕੰਮਲ ਰਿਕਾਰਡ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਸਬੰਧੀ ਮਹੀਨਾਵਾਰ ਰਿਪੋਰਟ ਨੇੜਲੇ ਪੁਲਿਸ ਸਟੇਸ਼ਨ ਵਿੱਚ ਦੇਣੀ ਯਕੀਨੀ ਬਣਾਉਣ।


ਉਨ੍ਹਾਂ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਦੋਂ ਵੀ ਕੋਈ ਵਿਅਕਤੀ ਉਨ੍ਹਾਂ (ਦੁਕਾਨਦਾਰ) ਕੋਲ ਕਿਸੇ ਕਿਸਮ ਦੀ ਵਰਦੀ ਦਾ ਸਾਜੋ-ਸਾਮਾਨ ਖਰੀਦ ਕਰਨ ਲਈ ਆਉਂਦਾ ਹੈ ਤਾਂ ਉਸ (ਖਰੀਦਦਾਰ) ਨੂੰ ਵੇਚੇ ਗਏ ਸਾਮਾਨ ਦਾ ਵੇਰਵਾ ਤੇ ਖਰੀਦਦਾਰ ਦਾ ਸ਼ਨਾਖ਼ਤੀ ਕਾਰਡ, ਮੋਬਾਈਲ ਨੰਬਰ ਤੇ ਰਿਹਾਇਸ਼ੀ ਪਤੇ ਬਾਰੇ ਇੰਦਰਾਜ ਰਜਿਸਟਰ ਵਿੱਚ ਦਰਜ ਕੀਤਾ ਜਾਵੇ।


ਇਸੇ ਤਰ੍ਹਾਂ ਹਰੇਕ ਦੁਕਾਨਦਾਰ ਇਕ ਮਹੀਨੇ ਵਿਚ ਵੇਚੇ ਗਏ ਵਰਦੀ ਦੇ ਸਾਜੋ-ਸਾਮਾਨ ਦੀ ਰਿਪੋਰਟ ਸਬੰਧਤ ਪੁਲਿਸ ਸਟੇਸ਼ਨ ਨੂੰ ਭੇਜਣ ਦਾ ਵੀ ਜਿੰਮੇਵਾਰ ਹੋਵੇਗਾ। ਹਰੇਕ ਦੁਕਾਨਦਾਰ ਦੀ ਇਹ ਜਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਮਹੀਨਾਵਾਰ ਗੋਸ਼ਵਾਰਾ ਤਿਆਰ ਕਰਕੇ ਸਮੁੱਚਾ ਰਿਕਾਰਡ ਤਿਆਰ ਕਰੇਗਾ।


ਉਨ੍ਹਾਂ ਦੱਸਿਆ ਕਿ ਕਈ ਵਾਰ ਗੈਰ ਸਮਾਜੀ ਅਨਸਰ ਪੈਰਾ ਮਿਲਟਰੀ ਫੌਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਗੈਰ ਕਾਨੂੰਨੀ ਤੌਰ 'ਤੇ ਇਸਤੇਮਾਲ ਕਰਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਇਸ ਗੈਰ ਕਾਨੂੰਨੀ ਵਰਤੋਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਵੇਗਾ ਤੇ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਲਈ ਜਾਰੀ ਰਹੇਗਾ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: