ਪੜਚੋਲ ਕਰੋ

Stubble: ਮੋਗਾ 'ਚ 218 ਥਾਵਾਂ 'ਤੇ ਸਾੜੀ ਜਾ ਰਹੀ ਸੀ ਪਰਾਲੀ ਤਾਂ ਪ੍ਰਸ਼ਾਸਨ ਪੰਹੁਚ ਗਿਆ ਪਾਣੀ ਦੇ ਟੈਂਕ ਲੈ ਕੇ 

Stubble Burning: 218 ਪਰਾਲੀ ਨੂੰ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ ਜਿਹਨਾਂ ਵਿੱਚੋਂ 150 ਦੇ ਕਰੀਬ ਸਥਾਨਾਂ ਉੱਪਰ ਟੀਮਾਂ ਵੱਲੋਂ ਮੌਕੇ ਉੱਪਰ ਪਹੁੰਚ ਬਣਾ ਕੇ ਲੋੜੀਂਦੀ ਕਾਰਵਾਈ ਕੀਤੀ ਗਈ ਹੈ ਅਤੇ ਬਾਕੀ ਕੇਸਾਂ ਵਿੱਚ ਲੋੜੀਂਦੀ ਕਾਰਵਾਈ

ਮੋਗਾ : ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਧਾਰਾ 144 ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਉੱਪਰ ਨਜ਼ਰ ਰੱਖਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀ ਨਿਯੁਕਤੀ ਕੀਤੀ ਹੈ, ਉੱਥੇ ਇਸ ਮਸਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਕਲੱਸਟਰ ਅਫ਼ਸਰਾਂ/ਨੋਡਲ ਅਫ਼ਸਰਾਂ ਦੀਆਂ ਟੀਮਾਂ ਪਰਾਲੀ ਨੂੰ ਲੱਗਾਈਆਂ ਜਾ ਰਹੀਆਂ ਅੱਗਾਂ ਨੂੰ ਬੁਝਾਉਣ ਲਈ ਵੀ ਲਗਾਤਾਰ ਯਤਨਸ਼ੀਲ ਹਨ। 

ਹੁਣ ਤੱਕ ਜ਼ਿਲ੍ਹਾ ਮੋਗਾ ਵਿੱਚ 218 ਪਰਾਲੀ ਨੂੰ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ ਜਿਹਨਾਂ ਵਿੱਚੋਂ 150 ਦੇ ਕਰੀਬ ਸਥਾਨਾਂ ਉੱਪਰ ਟੀਮਾਂ ਵੱਲੋਂ ਮੌਕੇ ਉੱਪਰ ਪਹੁੰਚ ਬਣਾ ਕੇ ਲੋੜੀਂਦੀ ਕਾਰਵਾਈ ਕੀਤੀ ਗਈ ਹੈ ਅਤੇ ਬਾਕੀ ਕੇਸਾਂ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਹਰੇਕ ਸਬ ਡਿਵੀਜ਼ਨ ਵਿੱਚ ਇੱਕ ਇੱਕ ਫਾਈਰ ਟੈਂਡਰ ਸਮੇਤ ਡਰਾਈਵਰ ਦੇ ਤਾਇਨਾਤ ਕਰ ਦਿੱਤਾ ਗਿਆ ਹੈ ਜਿਹੜਾ ਕਿ ਅੱਗ ਬੁਝਾਉਣ ਵਿੱਚ ਕਾਫ਼ੀ ਕਾਰਗਰ ਸਿੱਧ ਹੋ ਰਿਹਾ ਹੈ।

ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਅਸਲਾ ਲਾਇਸੰਸ ਧਾਰਕ ਕਿਸਾਨ, ਨਾੜ ਨੂੰ ਅੱਗ ਲਗਾਵੇਗਾ ਤਾਂ ਉਸ ਦਾ ਅਸਲਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ। ਹਰ ਪਿੰਡ ਦੇ ਨੰਬਰਦਾਰ, ਪੰਚ ਅਤੇ ਸਰਪੰਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਜਿੰਮੇਵਾਰ ਹੋਣਗੇ। ਜੇਕਰ ਨੰਬਰਦਾਰ ਖੁਦ ਆਪਣੇ ਖੇਤਾਂ ਵਿੱਚ ਅੱਗ ਲਗਾਉਂਦਾ ਹੈ ਤਾਂ ਉਸਦੀ ਨੰਬਰਦਾਰੀ ਰੱਦ ਕਰ ਦਿੱਤੀ ਜਾਵੇਗੀ। 

Stubble: ਮੋਗਾ 'ਚ 218 ਥਾਵਾਂ 'ਤੇ ਸਾੜੀ ਜਾ ਰਹੀ ਸੀ ਪਰਾਲੀ ਤਾਂ ਪ੍ਰਸ਼ਾਸਨ ਪੰਹੁਚ ਗਿਆ ਪਾਣੀ ਦੇ ਟੈਂਕ ਲੈ ਕੇ 

ਇਸ ਤੋਂ ਇਲਾਵਾ ਖੇਤਾਂ ਵਿੱਚ ਅੱਗ ਲਗਾਉਣ ਲਈ ਦੋਸ਼ੀ ਪਾਏ ਗਏ ਪੰਚਾਂ ਜਾਂ ਸਰਪੰਚਾਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਆਪਣੇ ਖੇਤਾਂ ਵਿੱਚ ਅੱਗ ਲਗਾਉਂਦਾ ਹੈ ਤਾਂ ਉਸ ਵਿਰੁੱਧ ਵੀ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫ਼ਸਲ ਦੀ ਕਟਾਈ ਉਪਰੰਤ ਨਾੜ ਦੇ ਹੱਲ ਲਈ ਲੋੜੀਂਦੀ ਗਿਣਤੀ ਵਿੱਚ ਮਸ਼ੀਨਰੀ ਉਪਲੱਬਧ ਹੈ, ਕਿਸਾਨ ਇਸ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਫਸਣ ਤੋਂ ਬਚੇ ਰਹਿਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ।
 
ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget