Stubble Burning: ਐਤਵਾਰ ਨੂੰ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਨਾਲੋਂ ਵੱਧ ਪਰਾਲੀ ਸਾੜੀ ਗਈ ਅਤੇ 740 ਨਵੇਂ ਮਾਮਲੇ ਸਾਹਮਣੇ ਆਏ। ਸਾਲ 2021 ਵਿੱਚ 19 ਨਵੰਬਰ ਨੂੰ ਪਰਾਲੀ ਸਾੜਨ ਦੇ 448 ਮਾਮਲੇ ਸਾਹਮਣੇ ਆਏ ਸਨ ਅਤੇ 2022 ਵਿੱਚ 426 ਮਾਮਲੇ ਸਾਹਮਣੇ ਆਏ ਸਨ। ਇਸ ਸੀਜ਼ਨ ਵਿੱਚ ਕੁੱਲ ਕੇਸਾਂ ਦੀ ਗਿਣਤੀ 34459 ਹੋ ਗਈ ਹੈ। ਦੂਜੇ ਪਾਸੇ ਪੰਜਾਬ ਦੇ ਵੱਡੇ ਸ਼ਹਿਰਾਂ ਦੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਐਤਵਾਰ ਨੂੰ ਵੀ ਹਵਾ ਖਰਾਬ ਸ਼੍ਰੇਣੀ 'ਚ ਰਹੀ।


ਕਿਹੜੇ ਜ਼ਿਲ੍ਹੇ ਵਿੱਚੋਂ ਆਏ ਸਭ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ?


ਪੰਜਾਬ ਵਿੱਚ ਐਤਵਾਰ ਨੂੰ ਮੋਗਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ  127 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 151 ਮਾਮਲੇ ਫਾਜ਼ਿਲਕਾ, 100 ਫ਼ਿਰੋਜ਼ਪੁਰ, 68 ਫ਼ਰੀਦਕੋਟ, 55 ਬਠਿੰਡਾ, 46 ਬਰਨਾਲਾ, 57 ਮੁਕਤਸਰ, 28 ਸੰਗਰੂਰ, 12 ਪਟਿਆਲਾ ਅਤੇ 15 ਜਲੰਧਰ ਤੋਂ ਸਾਹਮਣੇ ਆਏ ਹਨ। ਸਾਲ 2021 ਵਿੱਚ ਇਸ ਸਮੇਂ ਤੱਕ ਪਰਾਲੀ ਸਾੜਨ ਦੇ ਕੁੱਲ 70428 ਮਾਮਲੇ ਸਾਹਮਣੇ ਆਏ ਸਨ ਅਤੇ ਸਾਲ 2022 ਵਿੱਚ 48915 ਮਾਮਲੇ ਸਾਹਮਣੇ ਆਏ ਸਨ। ਐਤਵਾਰ ਨੂੰ ਬਠਿੰਡਾ ਦਾ ਸਭ ਤੋਂ ਉੱਚਾ AQI 296 ਦਰਜ ਕੀਤਾ ਗਿਆ। ਇਸ ਦੇ ਨਾਲ ਹੀ, AQI ਲੁਧਿਆਣਾ ਵਿੱਚ 237, ਮੰਡੀ ਗੋਬਿੰਦਗੜ੍ਹ ਵਿੱਚ 247, ਪਟਿਆਲਾ ਵਿੱਚ 229, ਅੰਮ੍ਰਿਤਸਰ ਵਿੱਚ 212, ਜਲੰਧਰ ਵਿੱਚ 200 ਅਤੇ ਖੰਨਾ ਵਿੱਚ 174 ਦਰਜ ਕੀਤਾ ਗਿਆ।


ਕਿਸਾਨਾਂ ਖ਼ਿਲਾਫ਼ ਲਗਾਤਾਰ ਕੀਤੀ ਜਾ ਰਹੀ ਹੈ ਕਾਰਵਾਈ ?


ਸ਼ਨਿੱਚਰਵਾਰ ਤੱਕ ਸਰਕਾਰ ਨੇ ਪਰਾਲੀ ਸਾੜਨ ਦੇ ਦੋਸ਼ ਵਿੱਚ 559 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਐਤਵਾਰ ਨੂੰ ਇਹ ਗਿਣਤੀ ਵੱਧ ਕੇ 640 ਹੋ ਗਈ ਹੈ। ਇੱਕ ਦਿਨ ਵਿੱਚ 81 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ। ਇਸ ਤੋਂ ਇਲਾਵਾ 591 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ ਕੀਤੀਆਂ ਗਈਆਂ। ਸ਼ਨੀਵਾਰ ਤੱਕ ਇਹ ਗਿਣਤੀ 531 ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ