Khanna news: ਖੰਨਾ ਦੇ ਪਿੰਡ ਕੌੜੀ ਦੇ ਰਹਿਣ ਵਾਲੇ ਸੂਬੇਦਾਰ ਹਰਮਿੰਦਰ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ ਯੂਪੀ ਦੇ ਫਤਿਹਗੜ੍ਹ ਵਿਖੇ ਤਾਇਨਾਤ ਫੌਜੀ ਸੂਬੇਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ।


ਲਾਸ਼ ਨੂੰ ਸੋਮਵਾਰ ਨੂੰ ਪਿੰਡ ਕੌੜੀ ਲਿਆਂਦਾ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੇ ਨਾਲ ਹੀ ਫੌਜ ਦੇ ਅਧਿਕਾਰੀਆਂ, ਖੰਨਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਨੇ ਸ਼ਰਧਾਂਜਲੀ ਦਿੱਤੀ।


ਇਹ ਵੀ ਪੜ੍ਹੋ: ਰੱਬ ਦਾ ਕਹਿਰ ! 8 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ, ਇਲਾਕੇ 'ਚ ਸੋਗ ਦੀ ਲਹਿਰ


ਮ੍ਰਿਤਕ ਹਰਮਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ, ਇਕ ਪੁੱਤਰ ਅਤੇ ਬੇਟੀ ਛੱਡ ਗਏ ਹਨ। ਪਰਿਵਾਰ ਨੇ ਪੰਜਾਬ ਸਰਕਾਰ ਤੋਂ  ਹਰਮਿੰਦਰ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Khanna news: ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਬਾਹਰਲੇ ਸੂਬਿਆਂ ਤੋਂ ਹਥਿਆਰ ਸਪਲਾਈ ਕਰਨ ਵਾਲੇ ਪੰਜ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ