Ludhiana News: ਖੰਨਾ ਦੇ ਮਲੇਰਕੋਟਲਾ ਰੋਡ 'ਤੇ ਨੇਹਾ ਇਲੈਕਟ੍ਰੋਨਿਕਸ ਨਾਮਕ ਸ਼ੋਅਰੂਮ ਦੀ ਲਿਫਟ ਟੁੱਟ ਗਈ। ਲਿਫਟ ਚੌਥੀ ਮੰਜ਼ਲ ਤੋਂ ਸਿੱਧੀ ਹੇਠਾਂ ਆ ਡਿੱਗੀ। ਇਸ ਵਿੱਚ ਦੋ ਕਰਮਚਾਰੀ ਸਨ, ਜੋ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਟਰੌਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹਾ। ਜ਼ਖਮੀਆਂ ਦੀ ਪਛਾਣ ਨਵਜੋਤ ਸਿੰਘ (20) ਵਾਸੀ ਰੋਹਣੋ ਖੁਰਦ ਤੇ ਗੁਰਬਖਸ਼ ਸਿੰਘ (22) ਵਾਸੀ ਬੈਂਕ ਕਲੋਨੀ ਖੰਨਾ ਵਜੋਂ ਹੋਈ।
ਹਾਸਲ ਜਾਣਕਾਰੀ ਮੁਤਾਬਕ ਦੋਵੇਂ ਕਰਮਚਾਰੀ ਲਿਫਟ 'ਚ ਚੌਥੀ ਮੰਜ਼ਲ ਤੋਂ ਪੁਰਾਣੇ ਟੈਲੀਵਿਜ਼ਨ ਹੇਠਾਂ ਲਿਆ ਰਹੇ ਸਨ। ਅਚਾਨਕ ਲਿਫਟ ਟੁੱਟ ਗਈ। ਜਦੋਂ ਲਿਫਟ ਹੇਠਾਂ ਡਿੱਗੀ ਤਾਂ ਸ਼ੋਅਰੂਮ 'ਚ ਜ਼ਬਰਦਸਤ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਇਸ ਕਾਰਨ ਉੱਥੇ ਮੌਜੂਦ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਜਖਮੀਆਂ ਨੂੰ ਤੁਰੰਤ ਲਿਫਟ ਵਿੱਚੋਂ ਬਾਹਰ ਕੱਢਿਆ ਗਿਆ। ਪਹਿਲਾਂ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਤੇ ਬਾਅਦ ਵਿੱਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਨਵਜੋਤ ਸਿੰਘ ਦੇ ਪਿੰਡ ਰੋਹਣੋ ਖੁਰਦ ਦੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਦੱਸਿਆ ਕਿ ਕਰਮਚਾਰੀਆਂ ਅਨੁਸਾਰ ਇਸ ਤੋਂ ਪਹਿਲਾਂ ਵੀ ਲਿਫਟ ਖ਼ਰਾਬ ਹੋ ਗਈ ਸੀ। ਇਸ ਸਬੰਧੀ ਕਈ ਵਾਰ ਮਾਲਕ ਨੂੰ ਦੱਸਿਆ ਗਿਆ ਸੀ ਪਰ ਲਿਫਟ ਦੀ ਮੁਰੰਮਤ ਨਹੀਂ ਕੀਤੀ ਗਈ। ਇਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਰਮਚਾਰੀਆਂ ਦੀ ਜਾਨ ਵੀ ਜਾ ਸਕਦੀ ਸੀ।
ਬੈਨੀਪਾਲ ਨੇ ਕਰਮਚਾਰੀਆਂ ’ਤੇ ਇਲਾਜ ’ਚ ਦੇਰੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਹਿਲਾਂ ਤਾਂ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਤੁਰੰਤ ਸੂਚਿਤ ਨਹੀਂ ਕੀਤਾ ਗਿਆ। ਮਾਲਕ ਆਪਣੇ ਪੱਧਰ ’ਤੇ ਪ੍ਰਾਈਵੇਟ ਹਸਪਤਾਲ ਲੈ ਗਏ। ਅਖੀਰ ਜਦੋਂ ਦੇਖਿਆ ਕਿ ਹਾਲਤ ਗੰਭੀਰ ਹੈ ਤਾਂ ਪਰਿਵਾਰ ਨੂੰ ਬੁਲਾਇਆ ਗਿਆ। ਹੁਣ ਉਨ੍ਹਾਂ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ।
ਇਹ ਵੀ ਪੜ੍ਹੋ: Defence Debt: ਕਰਜ਼ੇ ਦੀ ਦਲਦਲ 'ਚ ਫਸਿਆ ਪਾਕਿਸਤਾਨ, 'ਦੋਸਤ' ਚੀਨ ਨੇ ਦਿੱਤੀ ਧਮਕੀ, ਡਰੈਗਨ ਨੇ ਰੱਖਿਆ ਉਪਕਰਨਾਂ ਲਈ ਮੰਗੇ ਪੈਸੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Amritsar News: ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ, ਜੋੜੇ ਤੇ ਬਰਤਨ ਸਾਫ ਕਰਨ ਦੀ ਕੀਤੀ ਸੇਵਾ