ਪੜਚੋਲ ਕਰੋ

Ludhiana News: ਲੁਧਿਆਣਾ ਦੀ ਚਕਾਚੌਂਧ ਜ਼ਿੰਦਗੀ ਦਾ ਕਾਲਾ ਸੱਚ, NCRB ਦੇ ਅੰਕੜਿਆਂ ਨੇ ਉਡਾਏ ਹੋਸ਼

Ludhiana News: ਪੰਜਾਬ ਦਾ ਮਾਨਚੈਸਟਰ ਕਹੇ ਜਾਣ ਵਾਲੇ ਲੁਧਿਆਣਾ ਸ਼ਹਿਰ ਦੀ ਚਕਾਚੌਂਧ ਜ਼ਿੰਦਗੀ ਦਾ ਕਾਲਾ ਸੱਚ ਸਾਹਮਣੇ ਆਇਆ ਹੈ। ਪੰਜਾਬ ਦੀ ਵਿੱਤੀ ਰਾਜਧਾਨੀ ਲੁਧਿਆਣਾ ਵਿੱਚ ਲੋਕ ਮੌਤ ਨੂੰ ਗਲੇ ਲਗਾ ਰਹੇ ਹਨ।

Ludhiana News: ਪੰਜਾਬ ਦਾ ਮਾਨਚੈਸਟਰ ਕਹੇ ਜਾਣ ਵਾਲੇ ਲੁਧਿਆਣਾ ਸ਼ਹਿਰ ਦੀ ਚਕਾਚੌਂਧ ਜ਼ਿੰਦਗੀ ਦਾ ਕਾਲਾ ਸੱਚ ਸਾਹਮਣੇ ਆਇਆ ਹੈ। ਪੰਜਾਬ ਦੀ ਵਿੱਤੀ ਰਾਜਧਾਨੀ ਲੁਧਿਆਣਾ ਵਿੱਚ ਲੋਕ ਮੌਤ ਨੂੰ ਗਲੇ ਲਗਾ ਰਹੇ ਹਨ। ਇਹ ਖੁਲਾਸਾ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੇ ਅੰਕੜਿਆਂ ਵਿੱਚ ਹੋਇਆ ਹੈ। ਲੁਧਿਆਣਾ ਜ਼ਿਲ੍ਹੇ ਵਿੱਚ ਖ਼ੁਦਕੁਸ਼ੀ ਦੇ ਮਾਮਲਿਆਂ ਵਿੱਚ 5.5 ਫ਼ੀਸਦੀ ਵਾਧਾ ਹੋਇਆ ਹੈ। ਇਹ ਅੰਕੜੇ ਹੋਸ਼ ਉਡਾ ਦੇਣ ਵਾਲੇ ਹਨ।

ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੀ ਰਿਪੋਰਟ ਅਨੁਸਾਰ 2022 ਵਿੱਚ ਜ਼ਿਲ੍ਹੇ ਵਿੱਚ ਕੁੱਲ 324 ਲੋਕਾਂ ਨੇ ਖੁਦਕੁਸ਼ੀ ਕੀਤੀ। ਇਨ੍ਹਾਂ 'ਚੋਂ 62 ਫੀਸਦੀ ਬੀਮਾਰੀ ਤੋਂ ਪੀੜਤ ਲੋਕਾਂ ਨੇ ਮੌਤ ਨੂੰ ਚੁਣਿਆ। ਬਿਮਾਰ ਲੋਕਾਂ ਵਿੱਚ 62 ਪੁਰਸ਼ ਤੇ 41 ਔਰਤਾਂ ਸ਼ਾਮਲ ਹਨ। ਯਾਦ ਰਹੇ ਪ੍ਰਦੂਸ਼ਣ ਕਾਰਨ ਲੁਧਿਆਣਾ ਵਿੱਚ ਬਿਮਾਰੀਆਂ ਦਾ ਗ੍ਰਾਫ ਹਮੇਸ਼ਾਂ ਹੀ ਉੱਪਰ ਰਹਿੰਦਾ ਹੈ। 

ਰਿਪਰੋਟ ਮੁਤਾਬਕ ਸਾਲ 2021 ਦੇ ਮੁਕਾਬਲੇ 2022 ਵਿੱਚ ਸ਼ਹਿਰ ਵਿੱਚ ਵੱਧ ਖੁਦਕੁਸ਼ੀਆਂ ਹੋਈਆਂ। 2022 ਵਿੱਚ 253 ਪੁਰਸ਼ ਤੇ 71 ਔਰਤਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ। 2021 'ਚ 71 ਔਰਤਾਂ ਸਮੇਤ 307 ਲੋਕਾਂ ਨੇ ਮੌਤ ਨੂੰ ਗਲੇ ਲਗਾਇਆ, ਜਦਕਿ 2020 'ਚ 91 ਔਰਤਾਂ ਸਮੇਤ 355 ਲੋਕਾਂ ਨੇ ਖੁਦਕੁਸ਼ੀ ਕੀਤੀ। 2019 ਵਿੱਚ ਖੁਦਕੁਸ਼ੀ ਦੇ ਮਾਮਲਿਆਂ ਦੀ ਗਿਣਤੀ 254 ਸੀ। ਜਦੋਂਕਿ 2018 ਵਿੱਚ ਇਹ ਗਿਣਤੀ 194 ਸੀ।

ਰਿਪੋਰਟ ਮੁਤਾਬਕ 2022 ਵਿੱਚ ਦੋ ਲੋਕਾਂ ਨੇ ਬੇਰੁਜ਼ਗਾਰੀ ਕਾਰਨ ਤੇ 13 ਨੇ ਪੇਸ਼ੇਵਰ ਜਾਂ ਕਰੀਅਰ ਦੀਆਂ ਸਮੱਸਿਆਵਾਂ ਕਾਰਨ ਖੁਦਕੁਸ਼ੀ ਕੀਤੀ। ਪੰਜ ਲੋਕਾਂ ਨੇ ਦੀਵਾਲੀਆਪਨ ਜਾਂ ਕਰਜ਼ੇ ਕਾਰਨ ਖੁਦਕੁਸ਼ੀ ਕੀਤੀ। ਸਭ ਤੋਂ ਹੈਰਾਨ ਕਰਨ ਵਾਲਾ ਅੰਕੜਾ ਹੈ ਕਿ 15 ਔਰਤਾਂ ਸਮੇਤ 28 ਲੋਕਾਂ ਨੇ ਵਿਆਹ-ਸ਼ਾਦੀਆਂ ਨੂੰ ਲੈ ਕੇ ਖੁਦਕੁਸ਼ੀ ਕਰ ਲਈ। ਇਹੀ ਲੁਧਿਆਣਾ ਦੀ ਚਕਾਚੌਂਧ ਜ਼ਿੰਦਗੀ ਦਾ ਕਾਲਾ ਸੱਚ ਬਿਆਨ ਕਰਨ ਵਾਲਾ ਅੰਕੜਾ ਹੈ।

ਅੰਕੜਿਆਂ ਮੁਤਾਬਕ ਪੰਜ ਲੜਕੀਆਂ ਸਮੇਤ ਸੱਤ ਲੋਕਾਂ ਨੇ ਪ੍ਰੀਖਿਆ ਵਿੱਚ ਫੇਲ੍ਹ ਹੋਣ ਕਾਰਨ ਖੁਦਕੁਸ਼ੀ ਕਰ ਲਈ। ਇੱਕ ਵਿਅਕਤੀ ਨੇ ਨਿਪੁੰਸਕਤਾ/ਬਾਂਝਪਨ ਕਾਰਨ ਖੁਦਕੁਸ਼ੀ ਕੀਤੀ, ਪੰਜ ਮਰਦਾਂ ਤੇ ਇੱਕ ਔਰਤ ਨੇ ਪਰਿਵਾਰਕ ਸਮੱਸਿਆਵਾਂ ਕਾਰਨ ਖੁਦਕੁਸ਼ੀ ਕੀਤੀ। ਪਰਿਵਾਰਕ ਮੈਂਬਰਾਂ ਦੀ ਮੌਤ ਤੋਂ ਬਾਅਦ ਔਰਤ ਸਮੇਤ ਚਾਰ ਵਿਅਕਤੀਆਂ ਨੇ ਖੁਦਕੁਸ਼ੀ ਕਰ ਲਈ। ਨਸ਼ੇ ਤੇ ਸ਼ਰਾਬ ਦੀ ਲਤ ਕਾਰਨ 12 ਵਿਅਕਤੀਆਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਸੇ ਤਰ੍ਹਾਂ 4 ਖੁਦਕੁਸ਼ੀਆਂ ਦਾ ਕਾਰਨ ਪ੍ਰੇਮ ਸਬੰਧ ਸਨ। ਇਸ ਵਿੱਚ ਕਿਹਾ ਗਿਆ ਹੈ ਕਿ ਗਰੀਬੀ ਕਾਰਨ 9 ਪੁਰਸ਼ ਤੇ 2 ਔਰਤਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਦਕਿ 13 ਪੁਰਸ਼ਾਂ ਨੇ ਜਾਇਦਾਦ ਦੇ ਝਗੜੇ ਕਾਰਨ ਖੁਦਕੁਸ਼ੀ ਕੀਤੀ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget