ਪੜਚੋਲ ਕਰੋ

Badal visits Kaunke family: ਕਾਉਂਕੇ ਦੇ ਪਰਿਵਾਰ ਨਾਲ ਬਾਦਲ ਨੇ ਕੀਤੀ ਮੁਲਾਕਾਤ, ਕਾਨੂੰਨੀ ਮਦਦ ਕਰਨ ਦਾ ਕੀਤਾ ਐਲਾਨ

Jathedar Kaunke Case: ਸ਼੍ਰੋਮਣੀ ਕਮੇਟੀ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਜਥੇਦਾਰ ਕਾਉਂਕੇ ਨੂੰ ਅਗਵਾ ਕਰਨ, ਤਸੀਹੇ ਦੇਣ ਤੇ ਫਿਰ ਕਤਲ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਬਣਾਈ ਕਮੇਟੀ ਵੀ

Jathedar Kaunke Case: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ   ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸਨ ਤੇ ਉਹਨਾਂ ਨੇ ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਕਾਨੂੰਨੀ ਮਦਦ ਸਮੇਤ ਹਰ ਕਿਸਮ ਦੀ ਪੂਰੀ ਮਦਦ ਦਾ ਭਰੋਸਾ ਦੁਆਇਆ।

ਸ਼੍ਰੋਮਣੀ ਕਮੇਟੀ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਜਥੇਦਾਰ ਕਾਉਂਕੇ ਨੂੰ ਅਗਵਾ ਕਰਨ, ਤਸੀਹੇ ਦੇਣ ਤੇ ਫਿਰ ਕਤਲ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਬਣਾਈ ਕਮੇਟੀ ਵੀ ਇਸ ਮੌਕੇ ਬਾਦਲ ਦੇ ਨਾਲ ਮੌਜੂਦ ਸੀ। ਇਹਨਾਂ ਸਾਰਿਆਂ ਨੇ ਕਾਉਂਕੇ ਪਿੰਡ ਵਿਚ ਪਰਿਵਾਰ ਨਾਲ ਮੁਲਾਕਾਤ ਕੀਤੀ।

ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਕਾਉਂਕੇ ਦੇ ਸਪੁੱਤਰ ਹਰੀ ਸਿੰਘ ਅਤੇ ਉਹਨਾਂ ਦੀ ਪਤਨੀ ਬੀਬੀ ਗੁਰਦੇਵ ਕੌਰ ਨਾਲ ਕਾਫੀ ਸਮਾਂ ਬਿਤਾਇਆ ਤੇ ਉਹਨਾਂ ਨੂੰ ਅਗਵਾ ਕਰਨ ਤੇ ਫਿਰ ਕਤਲ ਕਰਨ ਦੇ ਸਾਰੇ ਮਾਮਲੇ ’ਤੇ ਚਰਚਾ ਕੀਤੀ। ਪਰਿਵਾਰਾਂ ਮੈਂਬਰਾਂ ਨੇ ਦੱਸਿਆ ਕਿ ਬੇਅੰਤ ਸਿੰਘ ਨੇ ਆਪ ਇਸ ਘਟਨਾ ਦਾ ਖੰਡਨ ਕਰਦਿਆਂ ਜਾਂਚ ਨੂੰ ਗਲਤ ਪਾਸੇ ਤੋਰਿਆ ਤੇ ਇਸ ’ਤੇ ਪਰਦਾ ਪਾਇਆ।

ਬਾਦਲ ਨੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਹਨਾਂ ਨੂੰ ਹਰ ਸੰਭਵ ਮਦਦ ਦੇਣਗੇ। ਬਾਦਲ ਨੇ ਕਿਹਾ ਕਿ ਜਥੇਦਾਰ ਕਾਉਂਕੇ ਦੇ ਕਤਲ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਨੂੰ ਸਜ਼ਾ ਦੁਆਉਣ ਵਾਸਤੇ ਕਾਨੂੰਨੀ ਲੜਾਈ ਲੜਨ ਵਾਸਤੇ ਵਕੀਲਾਂ ਦੀ ਟੀਮ ਗਠਿਤ ਕੀਤੀ ਜਾਵੇਗੀ।

ਇਸ ਦੌਰਾਨ ਕਾਉਂਕੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਸਨਮਾਨ ਕੀਤਾ ਤੇ ਉਹਨਾਂ ਵੱਲੋਂ ਮਦਦ ਦਾ ਭਰੋਸਾ ਦੁਆਉਣ ਲਈ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਗਰੇਵਾਲ, ਵਿਰਸਾ ਸਿੰਘ ਵਲਟੋਹਾ, ਭਗਵੰਤ ਸਿੰਘ ਸਿਆਲਕਾ,  ਐਸ ਆਰ ਕਲੇਰ ਤੇ ਸ੍ਰੀ ਸਨੀ ਗਿੱਲ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget