ਲੁਧਿਆਣਾ: ਢੋਆ-ਢੁਆਈ ਟੈਂਡਰ ਘੁਟਾਲਾ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਦੇ ਕਰੀਬੀ ਸੰਨੀ ਭੱਲਾ ਨੂੰ ਵਿਜੀਲੈਂਸ ਵੱਲੋਂ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਵੀ ਪੁੱਜੇ। ਸੰਨੀ ਭੱਲਾ ਦਾ ਰਿਮਾਂਡ ਅੱਜ ਖ਼ਤਮ ਗੋ ਗਿਆ ਹੈ। ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ 'ਚ 17 ਲੋਕਾਂ ਦੇ ਨਾਂ ਸਾਹਮਣੇ ਆਏ ਹਨ।


ਲੁਧਿਆਣਾ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੇ ਮੁਲਜ਼ਮ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਾਸ ਸੰਨੀ ਭੱਲਾ ਨੂੰ ਵੀਰਵਾਰ ਦੋ ਦਿਨ ਦੇ ਵਿਜੀਲੈਂਸ ਰਿਮਾਂਡ 'ਤੇ ਭੇਜ ਦਿੱਤਾ ਸੀ। ਵਿਜੀਲੈਂਸ ਨੇ ਬੁੱਧਵਾਰ ਨੂੰ ਸੰਨੀ ਭੱਲਾ ਨੂੰ ਗ੍ਰਿਫਤਾਰ ਕੀਤਾ ਸੀ।


ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਅੱਜ ਫਿਰ ਅਦਾਲਤ ਤੋਂ ਸੰਨੀ ਭੱਲਾ ਦਾ ਰਿਮਾਂਡ ਮੰਗੇਗੀ, ਤਾਂ ਜੋ ਆਸ਼ੂ ਖਿਲਾਫ ਕੁਝ ਅਹਿਮ ਸਬੂਤ ਮਿਲ ਸਕਣ। ਵਿਜੀਲੈਂਸ ਸੂਤਰ ਦੱਸਦੇ ਹਨ ਕਿ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੀ ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸੰਨੀ ਭੱਲਾ ਨੇ ਮੰਤਰੀ ਆਸ਼ੂ ਰਾਹੀਂ ਟਰਾਂਸਪੋਰਟੇਸ਼ਨ ਟੈਂਡਰ ਵਿੱਚ ਨਿਵੇਸ਼ ਕੀਤਾ ਹੈ। ਇਸ ਤੋਂ ਬਾਅਦ ਹੀ ਸੰਨੀ ਭੱਲਾ ਨੂੰ ਨਾਮਜ਼ਦ ਕੀਤਾ ਗਿਆ ਹੈ।


ਵਿਜੀਲੈਂਸ ਨੇ ਹੁਣ ਸੰਨੀ ਭੱਲਾ ਦੇ ਖਾਤਿਆਂ ਅਤੇ ਹੋਰ ਜਾਇਦਾਦ ਦੇ ਰਿਕਾਰਡ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ 7 ਤੋਂ 8 ਵਾਰ ਸੰਨੀ ਭੱਲਾ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕੇਸ ਦਰਜ ਹੋਣ ਤੋਂ ਪਹਿਲਾਂ ਵਿਜੀਲੈਂਸ ਕੋਲ ਬੁਲਾਇਆ ਜਾ ਚੁੱਕਾ ਹੈ। ਦੱਸ ਦੇਈਏ ਕਿ ਆਸ਼ੂ ਦੇ ਸੰਨੀ ਭੱਲਾ ਨਾਲ ਕਾਫੀ ਕਰੀਬੀ ਸਬੰਧ ਹਨ, ਜਿਸ ਕਾਰਨ ਵਿਜੀਲੈਂਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।


ਸੂਤਰ ਦੱਸਦੇ ਹਨ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਜੇਕਰ ਕਿਸੇ ਵਿਅਕਤੀ ਨੇ ਮੰਤਰੀ ਆਸ਼ੂ ਨੂੰ ਵੀ ਮਿਲਣਾ ਸੀ ਤਾਂ ਉਸ ਨੂੰ ਪਹਿਲਾਂ ਸੰਨੀ ਭੱਲਾ ਤੱਕ ਪਹੁੰਚ ਕਰਨੀ ਪੈਂਦੀ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: