ਪੜਚੋਲ ਕਰੋ

Ludhiana News: ਖੰਨਾ 'ਚ ਭਿਆਨਕ ਹਾਦਸਾ, ਬਾਈਕ 'ਤੇ ਚੜ੍ਹਿਆ ਕੰਟੇਨਰ, ਐਕਸੀਡੈਂਟ ਮਗਰੋਂ ਧਮਾਕਾ

ਜ਼ਿਲ੍ਹਾ ਲੁਧਿਆਣਾ ਦੇ ਖੰਨਾ ਕਸਬੇ ਦੇ ਅਮਲੋਹ ਚੌਕ ਵਿੱਚ ਇੱਕ ਕੰਟੇਨਰ ਨੇ ਇੱਕ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਬਾਈਕ ਹੇਠਾਂ ਡਿੱਗ ਗਈ ਤੇ ਅਚਾਨਕ ਤੇਲ ਦੀ ਟੈਂਕੀ 'ਚ ਧਮਾਕਾ ਹੋ ਗਿਆ।

Ludhiana News: ਜ਼ਿਲ੍ਹਾ ਲੁਧਿਆਣਾ ਦੇ ਖੰਨਾ ਕਸਬੇ ਦੇ ਅਮਲੋਹ ਚੌਕ ਵਿੱਚ ਇੱਕ ਕੰਟੇਨਰ ਨੇ ਇੱਕ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਬਾਈਕ ਹੇਠਾਂ ਡਿੱਗ ਗਈ ਤੇ ਅਚਾਨਕ ਤੇਲ ਦੀ ਟੈਂਕੀ 'ਚ ਧਮਾਕਾ ਹੋ ਗਿਆ। ਬਾਈਕ ਨੂੰ ਅੱਗ ਲੱਗ ਗਈ। ਕੰਟੇਨਰ ਚਾਲਕ ਨੇ ਵਾਹਨ ਰੋਕਣ ਦੀ ਬਜਾਏ ਬਾਈਕ ਸਵਾਰ ਦੀਆਂ ਲੱਤਾਂ 'ਤੇ ਟਾਇਰ ਚੜ੍ਹ ਦਿੱਤੇ। ਇਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ (46) ਵਾਸੀ ਪਿੰਡ ਲਲਹੇੜੀ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।

ਕੰਬਾਈਨ ਦਾ ਕੰਮ ਕਰਦਾ ਸੀ ਮ੍ਰਿਤਕ ਵਿਅਕਤੀ

ਮ੍ਰਿਤਕ ਦਲਜੀਤ ਸਿੰਘ ਕੰਬਾਈਨ ਦਾ ਕੰਮ ਕਰਦਾ ਸੀ। ਬੁੱਧਵਾਰ ਨੂੰ ਜਦੋਂ ਉਹ ਆਪਣਾ ਕੰਮ ਖਤਮ ਕਰਕੇ ਅਮਲੋਹ ਰੋਡ ਤੋਂ ਪਿੰਡ ਲਲਹੇੜੀ ਨੂੰ ਜਾ ਰਿਹਾ ਸੀ ਤਾਂ ਅਮਲੋਹ ਚੌਕ ਵਿਖੇ ਜਾਮ ਲੱਗ ਗਿਆ। ਇਸ ਕਾਰਨ ਦਲਜੀਤ ਸਿੰਘ ਚੌਕ ਤੋਂ ਮੋਟਰਸਾਈਕਲ ਨੂੰ ਮੋੜਨ ਲੱਗਾ ਤਾਂ ਪਿੱਛੇ ਤੋਂ ਆ ਰਹੇ ਕੰਟੇਨਰ ਦੇ ਡਰਾਈਵਰ ਨੇ ਵੀ ਕੰਟੇਨਰ ਨੂੰ ਪੂਰੀ ਤਰ੍ਹਾਂ ਮੋੜ ਦਿੱਤਾ ਜਿਸ ਕਾਰਨ ਮੋਟਰਸਾਈਕਲ ਦੀ ਟੱਕਰ ਹੋ ਗਈ।

ਮੋਟਰਸਾਈਕਲ ਦੀ ਟੈਂਕੀ ਦਾ ਹੋਇਆ ਜ਼ਬਰਦਸਤ ਧਮਾਕਾ 

ਦਲਜੀਤ ਸਿੰਘ ਬਾਈਕ ਸਮੇਤ ਸੜਕ 'ਤੇ ਡਿੱਗ ਗਿਆ। ਜਦੋਂ ਕੰਟੇਨਰ ਨੇ ਮੋਟਰਸਾਈਕਲ ਨੂੰ ਕੁਚਲਿਆ ਤਾਂ ਉਸ ਦੀ ਟੈਂਕੀ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸੇ ਦੌਰਾਨ ਕੰਟੇਨਰ ਦਾ ਦੂਜਾ ਟਾਇਰ ਦਲਜੀਤ ਸਿੰਘ ਦੇ ਉਪਰ ਚੜ੍ਹ ਗਿਆ। ਮੋਟਰਸਾਈਕਲ ਨੂੰ ਅੱਗ ਲੱਗਣ ਨਾਲ ਹਫੜਾ-ਦਫੜੀ ਮੱਚ ਗਈ। ਸਭ ਤੋਂ ਪਹਿਲਾਂ ਲੋਕਾਂ ਨੇ ਅੱਗ 'ਤੇ ਕਾਬੂ ਪਾਇਆ। ਦੂਜੇ ਪਾਸੇ ਜਦੋਂ ਤੱਕ ਦਲਜੀਤ ਸਿੰਘ ਨੂੰ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

 ਤੁਰੰਤ ਕੰਟੇਨਰ ਨੂੰ ਪਾਸੇ ਕਰਕੇ ਅੱਗ ਨੂੰ ਫੈਲਣ ਤੋਂ ਰੋਕਿਆ

ਟ੍ਰੈਫਿਕ ਪੁਲਿਸ ਇੰਚਾਰਜ ਪਰਮਜੀਤ ਸਿੰਘ ਬੈਨੀਪਾਲ ਨੇ ਦੱਸਿਆ ਕਿ ਜਦੋਂ ਮੋਟਰਸਾਈਕਲ ਵਿੱਚ ਧਮਾਕਾ ਹੋਇਆ ਤਾਂ ਅੱਗ ਕੰਟੇਨਰ ਦੇ ਟਾਇਰਾਂ ਵਿੱਚ ਵੀ ਫੈਲ ਗਈ। ਚੌਕ 'ਚ ਪੁਲਿਸ ਮੁਲਾਜ਼ਮ ਤਾਇਨਾਤ ਸੀ, ਇਸ ਲਈ ਉਸ ਨੇ ਤੁਰੰਤ ਕੰਟੇਨਰ ਨੂੰ ਪਾਸੇ ਕਰਕੇ ਅੱਗ ਨੂੰ ਫੈਲਣ ਤੋਂ ਰੋਕਿਆ। ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

ਇਸ ਨਾਲ ਹੀ ਥਾਣਾ ਸਿਟੀ 2 ਦੇ ਏਐਸਆਈ ਚਰਨਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਕੰਟੇਨਰ ਨੂੰ ਕਬਜ਼ੇ 'ਚ ਲੈ ਲਿਆ। ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰਖਵਾਇਆ ਗਿਆ ਹੈ, ਜਿੱਥੇ ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

ਟਾਪ ਹੈਡਲਾਈਨ

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget