Ludhiana News: ਜ਼ਿਲ੍ਹਾ ਲੁਧਿਆਣਾ ਵਿੱਚ ਦੇਰ ਰਾਤ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ 4 ਲੋਕ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿੱਚ ਮਰਨ ਵਾਲੇ ਸਾਰੇ ਮਾਛੀਵਾੜਾ ਦੇ ਰਹਿਣ ਵਾਲੇ ਸਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਇਹ ਹਾਦਸਾ ਵਰਨਾ ਤੇ ਜ਼ੈਨ ਕਾਰ ਵਿੱਚ ਹੋਇਆ।


ਤੇਜ਼ ਰਫਤਾਰ ਹੋਣ ਕਰਕੇ ਦੋਵਾਂ ਕਾਰ ਚਾਲਕਾਂ ਕੋਲੋਂ ਕਾਰ ਨਹੀਂ ਰੁਕੀ ਤੇ ਆਪਸ ਵਿੱਚ ਟੱਕਰ ਹੋ ਗਈ। ਮਰਨ ਵਾਲਿਆਂ ਵਿੱਚ ਰਮਨਦੀਪ ਕੌਰ, ਚਰਨਜੀਤ ਕੌਰ ਤੇ ਸਰਬਜੀਤ ਸਿੰਘ ਸ਼ਾਮਲ ਹਨ। ਇਸ ਦੇ ਨਾਲ ਹੀ ਜ਼ਖਮੀਆਂ 'ਚ ਮੱਖਣ ਸਿੰਘ, ਪ੍ਰੀਤੀ ਰਾਣੀ, ਹੈਪੀ, ਪਵਨਦੀਪ ਸਿੰਘ ਸ਼ਾਮਲ ਹਨ, ਜੋ ਸਾਰੇ ਕੋਟਕਪੂਰਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਜ਼ਖਮੀਆਂ ਨੂੰ ਲੁਧਿਆਣਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: Ludhiana News: ਸੁਧੀਰ ਸੂਰੀ ਤੇ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਮਗਰੋਂ ਵਿਵਾਦਤ ਲੀਡਰਾਂ ਅੰਦਰ ਸਹਿਮ, ਗੁਰਸਿਮਰਨ ਮੰਡ ਦੁਆਲੇ ਸਖ਼ਤ ਸੁਰੱਖਿਆ ਪਹਿਰਾ


ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਜ਼ਖਮੀਆਂ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਥਾਣਾ ਸਮਰਾਲਾ ਦੀ ਪੁਲਿਸ ਵੀ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਰਾਲਾ ਵਿਖੇ ਰੱਖਵਾਇਆ। ਡਾਕਟਰਾਂ ਅਨੁਸਾਰ ਮੱਖਣ ਸਿੰਘ ਦੇ ਸਿਰ ਵਿੱਚ ਫਰੈਕਚਰ ਤੇ ਪ੍ਰੀਤੀ ਰਾਣੀ ਦੇ ਸਿਰ ਵਿੱਚ ਸੱਟ ਲੱਗੀ ਹੈ। ਹੈਪੀ ਤੇ ਪਵਨਦੀਪ ਦੇ ਵੀ ਸਿਰ ਵਿੱਚ ਸੱਟ ਲੱਗੀ ਹੈ ਤੇ ਲੱਤ ਫਰੈਕਚਰ ਹੈ।


ਇਹ ਵੀ ਪੜ੍ਹੋ: Ludhiana News: ਲਾਡੋਵਾਲ ਟੌਲ ਪਲਾਜ਼ਾ ਨੂੰ ਲੱਗੇਗਾ ਤਾਲਾ? ਸੰਸਦ ਮੈਂਬਰ ਦੀ ਐਨਐਚਏਆਈ ਨੂੰ ਸਿੱਧੀ ਚੇਤਾਵਨੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Noida: ਕੁੱਤੇ ਦੇ ਵੱਢਣ 'ਤੇ ਮਾਲਕ ਅਦਾ ਕਰੇਗਾ ਇਲਾਜ ਦਾ ਖਰਚਾ, 10 ਹਜ਼ਾਰ ਜੁਰਮਾਨਾ, ਜਾਣੋ ਪਾਲਤੂ ਜਾਨਵਰਾਂ ਲਈ ਨਵੇਂ ਨਿਯਮ