Ludhiana News : ਲੁਧਿਆਣਾ ਦੇ ਚੌੜਾ ਬਾਜ਼ਾਰ ਨੇੜੇ ਤੇਜ਼ ਰਫ਼ਤਾਰ ਥਾਰ ਗੱਡੀ ਨੇ 2 ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਜਿਹੜੀ ਗੱਡੀ ਭੀੜ ਭੜੱਕੇ ਵਾਲੇ ਬਾਜ਼ਾਰ ਵਿਚ ਤੇਜ਼ੀ ਨਾਲ ਇਕ ਦੁਕਾਨ ਵਿਚ ਜਾ ਵੜੀ। ਜਿਸ ਵਿਚ ਦੁਕਾਨ ਦੇ ਬਾਹਰ ਖੜੇ ਲੋਕਾਂ ਨੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਦਕਿ ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਹੈ। ਇਸ ਹਾਦਸੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।


ਇਹ ਵੀ ਪੜ੍ਹੋ : ਪੋਤੇ ਦੀ ਆਵਾਜ਼ 'ਚ ਗੱਲ ਕਰਕੇ ਬਜ਼ੁਰਗ ਤੋਂ ਠੱਗੇ 7 ਲੱਖ, 9 ਮਹੀਨਿਆਂ ਬਾਅਦ ਹੋਇਆ ਖ਼ੁਲਾਸਾ


ਮਿਲੀ ਜਾਣਕਾਰੀ ਅਨੁਸਾਰ ਥਾਰ ਚਾਲਕ ਭੀੜ-ਭਾੜ ਵਾਲੇ ਇਲਾਕਿਆਂ ਦੇ ਬਾਵਜੂਦ ਪੂਰੀ ਰਫ਼ਤਾਰ ਨਾਲ ਕਾਰ ਚਲਾ ਰਿਹਾ ਸੀ, ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਤੇਜ਼ ਰਫਤਾਰ ਥਾਰ ਦੁਕਾਨ ਦੇ ਬਾਹਰ ਲੱਗੀ ਇੱਕ ਰੇਹੜੀ 'ਚ ਵੱਜਦੀ ਹੈ। ਇਸ ਦੌਰਾਨ ਓਥੇ ਖੜ੍ਹੇ ਲੋਕ ਖ਼ੁਦ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਰਹੇ ਪਰ ਉਨ੍ਹਾਂ ਨੂੰ ਸੰਭਲਣ ਦਾ ਮੌਕਾ ਹੀ ਨਹੀਂ ਮਿਲਿਆ ਅਤੇ ਉਹ ਥਾਰ ਦੀ ਲਪੇਟ ਵਿਚ ਆ ਗਏ। 

 


  
ਲੁਧਿਆਣਾ ਦੇ ਚੌੜਾ ਬਾਜ਼ਾਰ ਵਿਖੇ ਮਾਹੌਲ ਉਸ ਸਮੇਂ ਹਫੜਾ-ਦਫੜੀ ਵਾਲਾ ਬਣ ਗਿਆ ,ਜਦੋਂ ਇਕ ਬੇਕਾਬੂ ਥਾਰ ਨੇ ਬਾਜ਼ਾਰ ਵਿਚ ਕਹਿਰ ਮਚਾ ਦਿੱਤਾ। ਇਸ ਘਟਨਾ ਦੀ ਵੀਡੀਓ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਦੁਕਾਨਦਾਰਾਂ ਨੇ ਦੱਸਿਆ ਕਿ ਦੁਪਹਿਰ ਵੇਲੇ ਇਹ ਹਾਦਸਾ ਵਾਪਰਿਆ ਜਦੋਂ ਤੇਜ਼ ਰਫਤਾਰ ਕਾਰ ਬਾਹਰ ਲੱਗੀ ਰੇਹੜੀ ਨਾਲ ਟਕਰਾ ਗਈ। ਦੁਕਾਨਦਾਰਾਂ ਨੇ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਥਾਰ ਚਾਲਕ ਭੱਜ ਗਿਆ ਹੈ। ਹਾਲਾਂਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।