ਪੜਚੋਲ ਕਰੋ

Ludhiana News: ਤਿੰਨ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਕਾਰ ਵਾਲਾ ਫਰਾਰ, ਦੋ ਦੀ ਹਾਲਤ ਗੰਭੀਰ

ਹਿੱਟ ਕਰਨ ਮਗਰੋਂ ਕਾਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਥੇ ਮੌਜੂਦ ਕੁਝ ਲੋਕਾਂ ਨੇ ਕਾਰ ਡਰਾਈਵਰ ਨੂੰ ਫੜ੍ਹਨ ਲਈ ਪਿੱਛਾ ਕੀਤਾ ਕਿਉਂਕਿ ਡਰਾਈਵਰ ਕਾਰ ਇੱਕ ਮੁਹੱਲੇ ਵਿੱਚ ਲੈ ਗਿਆ ਸੀ ਇਸ ਕਰਕੇ ਉਹ ਡਰ ਗਿਆ ਤੇ ਕਾਰ ਨੂੰ ਇੱਕ ਘਰ ਬਾਹਰ ਖੜ੍ਹੀ ਕਰਕੇ ਆਪ ਫ਼ਰਾਰ ਹੋ ਗਿਆ।

Ludhiana News: ਖੰਨਾ ਦੇ ਸਮਰਾਲਾ ਰੋਡ ਉਪਰ ਹਿੱਟ ਐਂਡ ਰਨ ਦਾ ਕੇਸ ਸਾਹਮਣੇ ਆਇਆ ਹੈ। ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਇਕਲ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਮਗਰੋਂ ਕਾਰ ਡਰਾਈਵਰ ਫ਼ਰਾਰ ਹੋ ਗਿਆ। ਦੋ ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਖੰਨਾ ਦਾਖ਼ਲ ਕਰਾਇਆ ਗਿਆ। ਉੱਥੇ ਹੀ ਜਦੋਂ ਮੌਕੇ ਤੇ ਮੌਜੂਦ ਲੋਕਾਂ ਨੇ ਕਾਰ ਡਰਾਈਵਰ ਨੂੰ ਫੜਨ ਲਈ ਪਿੱਛਾ ਕੀਤਾ ਤਾਂ ਡਰਾਈਵਰ ਥੋੜ੍ਹੀ ਦੂਰ ਜਾ ਕੇ ਕਾਰ ਛੱਡ ਫ਼ਰਾਰ ਹੋ ਗਿਆ। ਪੁਲਿਸ ਨੇ ਕਾਰ ਕਬਜ਼ੇ ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। 

ਹਾਸਲ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਆਪਣੇ ਕੰਮ 'ਤੇ ਜਾ ਰਹੇ ਸੀ ਤਾਂ ਇਸੇ ਦੌਰਾਨ ਜਦੋਂ ਉਹ ਖੰਨਾ ਤੋਂ ਸਮਰਾਲਾ ਵੱਲ ਜਾਂਦੇ ਸਮੇਂ ਸਮਰਾਲਾ ਰੋਡ ਪੁਲ ਕੋਲ ਪੁੱਜੇ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਆਲਟੋ ਕਾਰ ਦੇ ਡਰਾਈਵਰ ਨੇ ਓਵਰਟੇਕ ਕਰਦੇ ਸਮੇਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਮਗਰੋਂ ਤਿੰਨੋਂ ਨੌਜਵਾਨ ਸੜਕ ਉਪਰ ਡਿੱਗ ਗਏ। ਬਚਾਅ ਰਿਹਾ ਕਿ ਪਿੱਛੇ ਤੋਂ ਕੋਈ ਵਾਹਨ ਨਹੀਂ ਆ ਰਿਹਾ ਸੀ ਜਿਸ ਨਾਲ ਜਾਨੀ ਨੁਕਸਾਨ ਹੋ ਸਕਦਾ ਸੀ। 

ਹਿੱਟ ਕਰਨ ਮਗਰੋਂ ਕਾਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਥੇ ਮੌਜੂਦ ਕੁਝ ਲੋਕਾਂ ਨੇ ਕਾਰ ਡਰਾਈਵਰ ਨੂੰ ਫੜ੍ਹਨ ਲਈ ਪਿੱਛਾ ਕੀਤਾ ਕਿਉਂਕਿ ਡਰਾਈਵਰ ਕਾਰ ਇੱਕ ਮੁਹੱਲੇ ਵਿੱਚ ਲੈ ਗਿਆ ਸੀ ਇਸ ਕਰਕੇ ਉਹ ਡਰ ਗਿਆ ਤੇ ਕਾਰ ਨੂੰ ਇੱਕ ਘਰ ਬਾਹਰ ਖੜ੍ਹੀ ਕਰਕੇ ਆਪ ਫ਼ਰਾਰ ਹੋ ਗਿਆ। ਦੂਜੇ ਪਾਸੇ ਹਾਦਸੇ ਵਿੱਚ ਜਖ਼ਮੀ ਹੋਏ ਨੌਜਵਾਨਾਂ ਨੂੰ ਐਂਬੂਲੈਂਸ ਰਾਹੀਂ ਖੰਨਾ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ। ਜਿੱਥੇ ਦੋ ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਨ੍ਹਾਂ ਨੂੰ ਖੰਨਾ ਤੋਂ ਰੈਫਰ ਕਰ ਦਿੱਤਾ ਗਿਆ। 

ਹਾਦਸੇ ਦੇ ਚਸ਼ਮਦੀਦ ਗੁਰਮੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੌਜਵਾਨ ਆਪਣੀ ਸਾਈਡ ਜਾ ਰਹੇ ਸੀ। ਇਸੇ ਦੌਰਾਨ ਸਮਰਾਲਾ ਵੱਲੋਂ ਆ ਰਹੀ ਤੇਜ ਰਫ਼ਤਾਰ ਕਾਰ ਦੇ ਡਰਾਈਵਰ ਦੀ ਗਲਤੀ ਕਾਰਨ ਹਾਦਸਾ ਹੋਇਆ। ਓਵਰਟੇਕ ਕਰਦੇ ਸਮੇਂ ਕਾਰ ਵਾਲੇ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਨਾਲ ਦੀ ਨਾਲ ਕਾਰ ਡਰਾਈਵਰ ਮੌਕੇ ਤੋਂ ਭੱਜ ਗਿਆ। ਇੱਕ ਹੋਰ ਚਸਮਦੀਦ ਕ੍ਰਿਸ਼ਨ ਅਨੁਸਾਰ ਵੀ ਕਾਰ ਦੀ ਰਫ਼ਤਾਰ ਤੇਜ਼ ਸੀ ਜਿਸ ਕਰਕੇ ਹਿੱਟ ਕਰਨ ਮਗਰੋਂ ਮੋਟਰਸਾਇਕਲ ਸਵਾਰ ਸੜਕ ਉਪਰ ਡਿੱਗ ਗਏ ਤੇ ਉਨ੍ਹਾਂ ਨੂੰ ਕਾਫ਼ੀ ਸੱਟਾਂ ਲੱਗੀਆਂ।

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget