ਪੜਚੋਲ ਕਰੋ

Ludhiana: ਮੁੱਖ ਮੰਤਰੀ ਨੇ ਪ੍ਰੋਗਰਾਮ 'ਤੇ ਖਰਚੇ ਕਰੋੜਾਂ, ਪਰ ਨਹੀਂ ਮਿਲ ਰਹੀਆਂ ਖਿਡਾਰੀਆਂ ਨੂੰ ਸੁਵਿਧਾਵਾਂ-ਬਿੱਟੂ

ਸਟੇਡੀਅਮ ਵਿਚ ਪ੍ਰੈਕਟਿਸ ਕਰਨ ਆਉਣ ਵਾਲੇ ਖਿਡਾਰੀ ਪ੍ਰੇਸ਼ਾਨ ਹੈ ਅਸੀਂ ਇੱਥੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨੇ ਹਨ ਪਰ ਉਨ੍ਹਾਂ ਦੇ ਖੇਡਣ ਲਈ ਟਰੈਕ ਹੀ ਸਹੀ ਨਹੀਂ ਹੈ ਇਸ ਤੋਂ ਇਲਵਾ ਹੋਰ ਵੀ ਸਟੇਡੀਅਮ 'ਚ ਕਾਫੀ ਦਿਕਤਾ ਹਨ। 

Ludhiana News: ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਦੇ ਵਿਚ ਬੀਤੇ ਦਿਨੀ ਖੇਡਾਂ ਵਤਨ ਪੰਜਾਬ ਦੀਆਂ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ ਜਿਸ ਨੂੰ ਲੈ ਕੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਸਵਾਲ ਖੜੇ ਕੀਤੇ ਹਨ।

ਐੱਮਪੀ ਰਵਨੀਤ ਬਿੱਟੂ ਵੱਲੋਂ ਅੱਜ ਗੁਰੂ ਨਾਨਕ ਸਟੇਡੀਅਮ ਦਾ ਦੌਰਾ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਸਟੇਡੀਅਮ ਦੇ ਵਿਚ ਖਿਡਾਰੀਆਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ ਸਬੰਧੀ ਮੁੱਦਾ ਚੁੱਕਿਆ ਤੇ ਨਾਲ ਹੀ ਕਿਹਾ ਕਿ ਸਟੇਡੀਅਮ ਵਿੱਚ ਖਿਡਾਰੀਆਂ ਦੇ ਭੱਜਣ ਲਈ ਟਰੈਕ ਤੱਕ ਨਹੀਂ ਹੈ ਸਾਡੀ ਸਰਕਾਰ ਵੇਲੇ 7 ਕਰੋੜ ਦਾ ਪ੍ਰਾਜੈਕਟ ਇਸ ਸਬੰਧੀ ਪਾਸ ਕੀਤਾ ਗਿਆ ਸੀ ਪਰ ਹਾਲੇ ਤੱਕ ਕੰਮ ਨਹੀਂ ਕੀਤਾ ਗਿਆ। 

ਰਵਨੀਤ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਇੱਥੇ ਵਿਸ਼ਾਲ ਪ੍ਰੋਗਰਾਮ ਤਾਂ ਕਰਵਾ ਦਿੱਤਾ ਗਿਆ ਪਰ ਖਿਡਾਰੀਆਂ ਦੇ ਦਰਪੇਸ਼ ਮੁਸ਼ਕਲਾਂ ਦਾ ਹੱਲ ਨਹੀਂ ਕੀਤਾ ਗਿਆ। 

ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਚ ਥਾਂ-ਥਾਂ ਤੋਂ ਖਰਾਬ ਹੋਏ ਟਰੈਕ ਸਬੰਧੀ ਮੁੱਦਾ ਚੁੱਕਿਆ ਅਤੇ ਕਿਹਾ ਕਿ ਕੱਲ ਕਰੋੜਾਂ ਰੁਪਿਆ ਸਰਕਾਰ ਵੱਲੋਂ ਖਰਚਿਆ ਗਿਆ ਅਤੇ ਬੱਚਿਆਂ ਨੂੰ ਠੰਢ ਵਿੱਚ ਬਿਠਾ ਕੇ ਰੱਖਿਆ ਗਿਆ ਉਨ੍ਹਾਂ ਲਈ ਕਿਸੇ ਤਰ੍ਹਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਪਰ ਆਪਣੇ ਮਨੋਰੰਜਨ ਲਈ ਲੱਖਾਂ ਰੁਪਿਆ ਨਾਮੀ ਗਾਇਕਾਂ ਤੇ ਜ਼ਰੂਰ ਖਰਚ ਦਿੱਤੇ ਗਏ।

ਉੱਥੇ ਹੀ ਦੂਜੇ ਪਾਸੇ ਸਟੇਡੀਅਮ ਵਿਚ ਪ੍ਰੈਕਟਿਸ ਕਰਨ ਆਉਣ ਵਾਲੇ ਖਿਡਾਰੀ ਪ੍ਰੇਸ਼ਾਨ ਹੈ ਅਸੀਂ ਇੱਥੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨੇ ਹਨ ਪਰ ਉਨ੍ਹਾਂ ਦੇ ਖੇਡਣ ਲਈ ਟਰੈਕ ਹੀ ਸਹੀ ਨਹੀਂ ਹੈ ਇਸ ਤੋਂ ਇਲਵਾ ਹੋਰ ਵੀ ਸਟੇਡੀਅਮ 'ਚ ਕਾਫੀ ਦਿਕਤਾ ਹਨ। 

ਹਾਲਾਂਕਿ ਜਦੋਂ ਉਨ੍ਹਾਂ ਨੂੰ ਸੁਆਲ ਕੀਤਾ ਗਿਆ ਕਿ ਪਿਛਲੀ ਸਰਕਾਰ ਵੇਲੇ ਵੀ ਸਟੇਡੀਅਮ ਦੇ ਹਲਾਤ ਸਨ ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦਾ ਬਹਾਨਾ ਹੈ ਜੇਕਰ ਪਿਛਲੀ ਸਰਕਾਰ ਵੇਲੇ ਕੰਮ ਨਹੀਂ ਹੋਇਆ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਹ ਕੰਮ ਨਹੀਂ ਕਰਨਗੇ ਜਾਂ ਫਿਰ ਉਹ ਪੰਜ ਸਾਲ ਲਈ ਕੁਝ ਨਹੀਂ ਕਰਨਗੇ।

ਰਵਨੀਤ ਬਿੱਟੂ ਨੇ ਕਿਹਾ ਕਿ ਜਿਹੜੀ ਸਰਕਾਰ ਸੂਬੇ ਦੇ ਖਿਡਾਰੀਆਂ ਦੀ ਸਾਰ ਨਹੀਂ ਲੈ ਸਕਦੀ ਉਹ ਕਾਨੂੰਨ ਵਿਵਸਥਾ ਨੂੰ ਕਿਵੇਂ ਠੀਕ ਕਰ ਸਕਦੀ ਹੈ ਇਸ ਦੌਰਾਨ ਰਵਨੀਤ ਬਿੱਟੂ ਦੇ ਨਾਲ ਕੁਝ ਕੋਚਾਂ ਨੇ ਵੀ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਉਨ੍ਹਾਂ ਨੇ ਕਿਹਾ ਕਿ ਖਿਡਾਰੀਆਂ ਨੂੰ ਸਹੀ ਤਰ੍ਹਾਂ ਡਾਇਟ ਨਹੀਂ ਮਿਲਦੀ ਉਨ੍ਹਾਂ ਨੂੰ ਦੂਰ-ਦੂਰ ਜਾ ਕੇ ਡਾਈਟ ਦਾ ਪ੍ਰਬੰਧ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਇਸ ਸਬੰਧੀ ਸਰਕਾਰ ਨੂੰ ਪ੍ਰਸ਼ਾਸਨ ਨੂੰ ਅਤੇ ਖੇਡ ਮੰਤਰੀ ਨੂੰ ਵੀ ਲਿਖ ਚੁੱਕੇ ਹਾਂ ਪਰ ਹਾਲੇ ਤੱਕ ਉਹਨਾਂ ਦੇ ਮਸਲੇ ਹੱਲ ਨਹੀਂ ਹੋ ਸਕੇ ਉਨ੍ਹਾਂ ਕਿਹਾ ਕਿ ਸਟੇਡੀਅਮ ਵਿੱਚ 5 ਵਿੰਗ ਬਣੇ ਹੋਏ ਨੇ ਕਿਸੇ ਦਾ ਵੀ ਪ੍ਰਬੰਧ ਸਹੀ ਢੰਗ ਨਾਲ ਨਹੀਂ ਚੱਲ ਪਾ ਰਿਹਾ ਹੈ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget