Ludhiana News: ਲੁਧਿਆਣਾ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਹੈ। ਇਸ ਵਾਰ ਇੰਨੀ ਠੰਢ ਪੈ ਰਹੀ ਹੈ ਕਿ ਇਸ ਨੇ ਰਿਕਾਰਡ ਤੋੜ ਦਿੱਤਾ ਹੈ। ਸਾਲ 2024 ਦੇ ਪਹਿਲੇ ਦਿਨ 10.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਸਾਲ 1970 ਤੋਂ ਬਾਅਦ ਕਦੇ ਵੀ ਇੰਨਾ ਠੰਢਾ ਦਿਨ ਨਹੀਂ ਰਿਹਾ।


ਪੀਏਯੂ ਦੇ ਮੌਸਮ ਵਿਭਾਗ ਦੀ ਇੰਚਾਰਜ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ’ਵਰਸਿਟੀ ਕੋਲ 1970 ਤੋਂ ਸਾਂਭੇ ਹੋਏੇ ਰਿਕਾਰਡ ਅਨੁਸਾਰ ਕਦੇ ਵੀ ਜਨਵਰੀ ਦਾ ਪਹਿਲਾ ਦਿਨ ਇੰਨਾ ਠੰਢਾ ਨਹੀਂ ਰਿਹਾ। ਉਨ੍ਹਾਂ ਦੱਸਿਆ ਕਿ ਸਿਰਫ 2013 ਦੀ ਪਹਿਲੀ ਜਨਵਰੀ ਨੂੰ ਵੱਧ ਤੋਂ ਵੱਧ ਤਾਪਮਾਨ 10.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਉਸ ਤੋਂ ਬਾਅਦ ਸੋਮਵਾਰ ਨੂੰ ਸਭ ਤੋਂ ਘੱਟ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਸੋਮਵਾਰ ਨੂੰ ਘੱਟ ਤੋਂ ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਜਦਕਿ ਵੱਧ ਤੋਂ ਵੱਧ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਡਾ. ਕਿੰਗਰਾ ਨੇ ਕਿਹਾ ਕਿ ਅਜੇ ਮੀਂਹ ਦੀ ਕੋਈ ਉਮੀਦ ਨਹੀਂ ਪਰ ਹਾਂ ਆਉਂਦੇ ਤਿੰਨ-ਚਾਰ ਦਿਨ ਸੰਘਣੀ ਧੁੰਦ ਜ਼ਰੂਰ ਪੈਣ ਦੀ ਸੰਭਾਵਨਾ ਹੈ।


ਦੱਸ ਦਈਏ ਕਿ ਪੰਜਾਬ ਵਿੱਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਸੂਬੇ ਦੇ 12 ਜ਼ਿਲ੍ਹੇ ਅਜੇ ਵੀ ਸੰਘਣੀ ਧੁੰਦ ਦੀ ਲਪੇਟ 'ਚ ਹਨ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਲੁਧਿਆਣਾ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਵੀ 51 ਤੋਂ 75 ਫੀਸਦੀ ਕੋਹਰੇ ਤੇ ਠੰਢ ਦਾ ਅਲਰਟ ਜਾਰੀ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Truckers Strike: ਕੀ ਹੈ ਹਿੱਟ ਐਂਡ ਰਨ ਕਾਨੂੰਨ ਜਿਸ ਦੇ ਖਿਲਾਫ਼ ਦੇਸ਼ ਭਰ ਦੇ ਡਰਾਈਵਰਾਂ ਨੇ ਕੀਤੀ ਹੋਈ ਹੜਤਾਲ ? ਆਸਾਨ ਭਾਸ਼ਾ 'ਚ ਮਸਝੋ


ਇਸ ਦੇ ਨਾਲ ਹੀ ਸੂਰਜ ਨਾ ਨਿਕਲਣ ਕਾਰਨ ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 8 ਡਿਗਰੀ ਹੇਠਾਂ ਆ ਗਿਆ। ਅੱਜ ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਰਿਹਾ। ਇਸ ਦੇ ਨਾਲ ਹੀ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਤੋਂ ਘੱਟ ਰਿਹਾ। ਪਠਾਨਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 14.4 ਡਿਗਰੀ ਦਰਜ ਕੀਤਾ ਗਿਆ। ਇਹ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ।


ਇਹ ਵੀ ਪੜ੍ਹੋ: WhatsApp: ਕੰਪਨੀ ਨੇ ਭਾਰਤ 'ਚ ਬੰਦ ਕੀਤੇ 71 ਲੱਖ ਤੋਂ ਜ਼ਿਆਦਾ WhatsApp ਖਾਤੇ, ਤੁਸੀਂ ਵੀ ਨਾ ਕਰੋ ਇਹ ਗਲਤੀਆਂ