Ludhiana News: ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ! ਚਿਰੌਕਣੀ ਮੰਗ ਨੂੰ ਪਿਆ ਬੂਰ, ਲੋਹਾਰਾ ਪੁਲ ਦਾ ਨਿਰਮਾਣ ਕਾਰਜ ਜਲਦ
Ludhiana News: ਵਿਧਾਨ ਸਭਾ ਹਲਕਾ ਦੱਖਣੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਇਸ ਤਹਿਤ ਲੋਹਾਰਾ ਪੁਲ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਕੀਤਾ ਜਾਵੇਗਾ। ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ...
Ludhiana News: ਵਿਧਾਨ ਸਭਾ ਹਲਕਾ ਦੱਖਣੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਇਸ ਤਹਿਤ ਲੋਹਾਰਾ ਪੁਲ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਕੀਤਾ ਜਾਵੇਗਾ। ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਸਬੰਧਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੁੱਲ ਦੇ ਜਲਦ ਨਿਰਮਾਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।
ਵਿਧਾਇਕ ਛੀਨਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੇ ਬੀਐਂਡਆਰ ਦੀਆਂ ਟੀਮਾਂ ਵੱਲੋਂ ਮਿੱਟੀ ਦੇ ਨਮੂਨੇ ਲੈ ਕੇ ਲੈਬ ਵਿੱਚ ਭੇਜ ਦਿੱਤੇ ਗਏ ਹਨ ਤੇ ਜਲਦ ਹੀ ਰਿਪੋਰਟ ਆਉਣ ਤੋਂ ਬਾਅਦ ਲੋਹਾਰਾ ਪੁਲ ਦੇ ਨਿਰਮਾਣ ਨੂੰ ਹਰੀ ਝੰਡੀ ਦੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੁਲ ਦੀ ਚੌੜਾਈ ਘੱਟ ਹੋਣ ਕਰਕੇ ਇਲਾਕਾ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਹਾਕਿਆਂ ਪੁਰਾਣਾ ਬਣਿਆ ਇਹੀ ਪੁਲ ਲੋਕਾਂ ਨੂੰ ਮੇਨ ਰੋਡ ਦੇ ਨਾਲ ਜੋੜਦਾ ਸੀ, ਜਿਸ ਨੂੰ ਚੌੜਾ ਕਰਨ ਲਈ ਇਲਾਕੇ ਦੇ ਲੋਕ ਕਈ ਸਾਲਾਂ ਤੋਂ ਮੰਗ ਕਰ ਰਹੇ ਸਨ।
ਉਨ੍ਹਾ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਮਾਹਰ ਇੰਜੀਨੀਅਰ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਅੱਜ ਜਾਇਜ਼ਾ ਲਿਆ ਗਿਆ। ਇਲਾਕੇ ਦੇ ਲੋਕਾਂ ਦੇ ਵਿੱਚ ਇਸ ਪੁਲ ਦੇ ਨਿਰਮਾਣ ਨੂੰ ਲੈ ਕੇ ਖੁਸ਼ੀ ਦੀ ਲਹਿਰ ਹੈ ਤੇ ਉਨ੍ਹਾਂ ਆਸ ਪ੍ਰਗਟਾਈ ਕਿ ਜਲਦ ਹੀ ਇਸ ਪ੍ਰੋਜੈਕਟ ਦੀ ਸ਼ੁਰੂਆਤ ਹੋਵੇਗੀ ਤੇ ਲੋਕਾਂ ਦੀ ਵੱਡੀ ਸਮੱਸਿਆ ਦੂਰ ਹੋਵੇਗੀ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ''ਜਿੰਨੇ ਕੰਮ ਪਿਛਲੇ ਦੋ ਸਾਲ ਦੇ ਵਕਫੇ ਦੌਰਾਨ ਲੁਧਿਆਣਾ ਦੱਖਣੀ ਦੇ ਵਿੱਚ ਹੋਏ ਹਨ ਮੈਨੂੰ ਨਹੀਂ ਲੱਗਦਾ ਕਿ ਪਿਛਲੇ 15 ਸਾਲਾਂ ਦੇ ਵਿੱਚ ਵੀ ਅਜਿਹੇ ਕੰਮ ਹੋਏ ਹੋਣਗੇ''। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਇਲਾਕੇ ਦੇ ਲੋਕਾਂ ਦੀ ਮੰਗ ਦੇ ਮੁਤਾਬਕ ਕੰਮ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ: Inverter battery: ਇੰਝ ਨਾ ਪਾਓ ਇਨਵਰਟਰ ਦੀ ਬੈਟਰੀ 'ਚ ਪਾਣੀ, ਹੋ ਜਾਏਗੀ ਜਲਦ ਹੀ ਖਰਾਬ, ਬਲਾਸਟ ਦਾ ਵੀ ਖ਼ਤਰਾ
ਉਨ੍ਹਾਂ ਕਿਹਾ ਕਿ ਲੋਹਾਰਾ ਪੁੱਲ ਦਾ ਕੰਮ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ ਪਰ ਰਿਵਾਇਤੀ ਪਾਰਟੀ ਦੀਆਂ ਸਰਕਾਰਾਂ ਨੇ ਇਸ ਵੱਲ ਧਿਆਨ ਹੀ ਨਹੀਂ ਦਿੱਤਾ। ਹੁਣ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਲੋਕਾਂ ਦੀ ਆਪਣੀ ਸਰਕਾਰ ਨੇ ਇਸ ਦੇ ਨਿਰਮਾਣ ਲਈ ਜਰੂਰੀ ਕਦਮ ਚੁੱਕੇ ਹਨ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਲਦ ਹੀ ਵਿਭਾਗੀ ਕਾਰਵਾਈਆਂ ਤੋਂ ਬਾਅਦ ਪੁਲ ਦੀ ਉਸਾਰੀ ਹੋਵੇਗੀ ਤੇ ਆਵਾਜਾਈ ਸੁਖਾਵੀਂ ਹੋਵੇਗੀ।
ਇਹ ਵੀ ਪੜ੍ਹੋ: Vegetable price: ਖੇਤ ਤੋਂ ਰਸੋਈ ਤੱਕ ਪਹੁੰਚਦੇ ਸਬਜ਼ੀਆਂ ਦੇ ਰੇਟ ਕਿਉਂ ਹੋ ਜਾਂਦੇ 10 ਤੋਂ ਵਧ ਕੇ 100 ਰੁਪਏ?