Ludhiana News: ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ, ਟੋਆ ਪੁੱਟ ਕੇ ਜ਼ਿੰਦਾ ਦੱਬ ਦਿੱਤੀ ਸੀ ਮਾਸੂਮ
ਲੁਧਿਆਣਾ ਵਿੱਚ ਢਾਈ ਸਾਲ ਦੀ ਬੱਚੀ ਦਾ ਕਤਲ ਕਰਨ ਵਾਲੀ ਗੁਆਂਢੀ ਔਰਤ ਨੀਲਮ ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਉਸ ਨੇ ਦੋ ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫ਼ਨਾ ਦਿੱਤਾ ਸੀ। ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ
Punjab News: ਲੁਧਿਆਣਾ ਵਿੱਚ ਢਾਈ ਸਾਲ ਦੀ ਬੱਚੀ ਦਾ ਕਤਲ ਕਰਨ ਵਾਲੀ ਗੁਆਂਢੀ ਔਰਤ ਨੀਲਮ ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਉਸ ਨੇ ਦੋ ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫ਼ਨਾ ਦਿੱਤਾ ਸੀ। ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਇਹ ਫੈਸਲਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਦਿੱਤਾ ਹੈ। ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਲੜਕੀ ਨੂੰ ਸਕੂਟਰ 'ਤੇ ਅਗਵਾ ਕਰ ਲਿਆ ਸੀ ਅਤੇ ਸਲੇਮ ਟਾਬਰੀ ਇਲਾਕੇ 'ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ।
ਦਿਲਰੋਜ਼ ਦੇ ਪਿਤਾ ਨੇ ਕੀ ਕਿਹਾ ?
ਦਿਲਰੋਜ਼ ਦੇ ਪੁਲਿਸ ਮੁਲਾਜ਼ਮ ਪਿਤਾ ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਹ ਆਪਣੇ ਬੱਚਿਆਂ ਲਈ ਬਜ਼ਾਰ ਤੋਂ ਖਿਡੌਣੇ ਅਤੇ ਸਮਾਨ ਲਿਆਉਂਦਾ ਸੀ। ਨੀਲਮ ਦਾ ਤਲਾਕ ਹੋ ਚੁੱਕਾ ਸੀ। ਇਸ ਲਈ ਉਹ ਆਪਣੇ ਬੱਚਿਆਂ ਲਈ ਇਹ ਸਭ ਕੁਝ ਲਿਆਉਣ ਦੇ ਯੋਗ ਨਹੀਂ ਸੀ। ਇਸ ਕਾਰਨ ਉਹ ਦਿਲਰੋਜ਼ ਨਾਲ ਨਰਾਜ਼ਗੀ ਰੱਖਣ ਲੱਗੀ। ਇਸ ਤੋਂ ਬਾਅਦ ਇੱਕ ਦਿਨ ਦਿਲਰੋਜ਼ ਨੂੰ ਸਕੂਟਰ 'ਤੇ ਬਿਠਾ ਕੇ ਉਸ ਦਾ ਕਤਲ ਕਰ ਦਿੱਤਾ।
ਜ਼ਿਕਰ ਕਰ ਦਈਏ ਕਿ ਢਾਈ ਸਾਲ ਪਹਿਲਾਂ ਢਾਈ ਸਾਲ ਦੇ ਮਾਸੂਮ ਦਿਲਰੋਜ਼ ਦਾ ਉਸ ਦੇ ਗੁਆਂਢ 'ਚ ਰਹਿਣ ਵਾਲੀ ਔਰਤ ਨੇ ਕਤਲ ਕਰ ਦਿੱਤਾ ਸੀ। ਬੱਚੀ ਦੀ ਮਾਂ ਨੇ ਇਸ ਮੌਕੇ ਮੁਲਜ਼ਮ ਔਰਤ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ। ਮਾਸੂਮ ਬੱਚੀ ਨੂੰ ਉਸ ਦੇ ਘਰ ਤੋਂ ਕਰੀਬ 10 ਕਿਲੋਮੀਟਰ ਦੂਰ ਇੱਕ ਥਾਂ 'ਤੇ ਲਿਜਾ ਕੇ ਜ਼ਿੰਦਾ ਦਫ਼ਨ ਕਰ ਦਿੱਤਾ ਗਿਆ।
ਕਾਤਲ ਨੀਲਮ ਨੇ ਪੁਲਿਸ ਨੂੰ ਦੱਸਿਆ ਕਿ ਉਹ ਦਿਲਰੋਜ਼ ਨੂੰ ਐਲਡੀਕੋ ਨੇੜੇ ਖਾਲੀ ਥਾਂ ’ਤੇ ਲੈ ਗਈ। ਉੱਥੇ ਉਸ ਨੂੰ ਇੱਕ ਟੋਏ ਵਿੱਚ ਜ਼ਿੰਦਾ ਦੱਬ ਦਿੱਤਾ। ਨੀਲਮ ਦੇ ਇਸ ਖ਼ੁਲਾਸੇ ਤੋਂ ਬਾਅਦ ਪੁਲਿਸ ਅਤੇ ਪਰਿਵਾਰ ਮੌਕੇ 'ਤੇ ਪਹੁੰਚ ਗਏ ਅਤੇ ਬੱਚੀ ਨੂੰ ਟੋਏ 'ਚੋਂ ਬਾਹਰ ਕੱਢਿਆ। ਲੜਕੀ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ
Join Our Official Telegram Channel : -
https://t.me/abpsanjhaofficial