(Source: ECI/ABP News/ABP Majha)
Ludhiana News: ਖੇਤਾਂ 'ਚੋਂ ਮੋਟਰਾਂ ਚੋਰੀ ਕਰਨ ਵਾਲਾ ਗਰੋਹ ਦਬੋਚਿਆ, 11 ਚੋਰੀਆਂ ਕੀਤੀਆਂ ਕਬੂਲ
Ludhiana News: ਖੰਨਾ ਪੁਲਿਸ ਨੇ ਕਿਸਾਨਾਂ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ। ਇਸ ਗਰੋਹ ਤੋਂ ਕਿਸਾਨ ਕਾਫੀ ਪ੍ਰੇਸ਼ਾਨ ਸਨ। ਪੁਲਿਸ ਨੇ ਗਰੋਹ ਦੇ ਦੋ ਮੈਂਬਰ ਕਾਬੂ ਕੀਤੇ ਹਨ
Ludhiana News: ਖੰਨਾ ਪੁਲਿਸ ਨੇ ਕਿਸਾਨਾਂ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ। ਇਸ ਗਰੋਹ ਤੋਂ ਕਿਸਾਨ ਕਾਫੀ ਪ੍ਰੇਸ਼ਾਨ ਸਨ। ਪੁਲਿਸ ਨੇ ਗਰੋਹ ਦੇ ਦੋ ਮੈਂਬਰ ਕਾਬੂ ਕੀਤੇ ਹਨ ਜੋ ਕਿ 11 ਥਾਵਾਂ ਉਪਰ ਚੋਰੀਆਂ ਕਰ ਚੁੱਕੇ ਸਨ। ਇਹ ਮੁੱਦਾ ਪੰਜਾਬ ਪੁਲਿਸ ਦੀਆਂ ਪਬਲਿਕ ਮੀਟਿੰਗਾਂ ਦੌਰਾਨ ਸਾਹਮਣੇ ਆਇਆ ਸੀ। ਇਸ ਮਗਰੋਂ ਐਸਐਸਪੀ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਸੀ।
ਐਸਐਸਪੀ ਖੰਨਾ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਪਬਲਿਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਝਾੜ ਸਾਹਿਬ ਵਿਖੇ ਮੀਟਿੰਗ ਦੌਰਾਨ ਲੋਕਾਂ ਨੇ ਮੁੱਦਾ ਚੁੱਕਿਆ ਸੀ ਕਿ ਨਹਿਰਾਂ ਦੀ ਰੇਲਿੰਗ ਚੋਰੀ ਹੋ ਰਹੀ ਹੈ। ਖੇਤਾਂ ਵਿੱਚ ਮੋਟਰਾਂ ਚੋਰੀ ਹੋ ਰਹੀਆਂ ਹਨ।
ਇਸ ਤੋਂ ਬਾਅਦ ਡੀਐਸਪੀ ਸਮਰਾਲਾ ਦੀ ਡਿਊਟੀ ਲਗਾਈ ਗਈ। ਉਨ੍ਹਾਂ ਦੀ ਟੀਮ ਨੇ ਚੋਰ ਗਰੋਹ ਦੇ ਦੋ ਮੈਂਬਰ ਫੜੇ ਗਏ। ਇਨ੍ਹਾਂ ਕੋਲੋਂ 11 ਮੋਟਰਾਂ ਤੇ ਨਹਿਰਾਂ ਤੋਂ ਚੋਰੀ ਕੀਤੀ ਗਈ ਤਾਰ ਬਰਾਮਦ ਕੀਤੀ ਗਈ। ਇਹ ਚੋਰ 11 ਥਾਵਾਂ ਉਪਰ ਚੋਰੀਆਂ ਕਰ ਚੁੱਕੇ ਸਨ। ਇਨ੍ਹਾਂ ਦੇ ਹੋਰ ਮੈਂਬਰਾਂ ਦੀ ਭਾਲ ਕੀਤੀ ਜਾ ਰਹੀ ਹੈ। ਜਿਹੜੇ ਕਬਾੜੀ ਨੂੰ ਸਾਮਾਨ ਵੇਚਿਆ ਜਾਂਦਾ ਸੀ, ਉਸ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਦੱਸ ਦੇਈਏ ਚਾਰ ਦਿਨ ਪਹਿਲਾਂ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ ਕਿਸਾਨਾਂ ਦੇ ਖੇਤਾਂ ਵਿੱਚੋਂ ਮੋਟਰਾਂ ਚੋਰੀ ਕਰਨ ਵਾਲੇ ਗਰੋਹ ਦੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਜਦਕਿ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਅਮਰੀਕ ਸਿੰਘ ਸਰਪੰਚ ਜਾਗੋਵਾਲ ਬੇਟ ਨੇ ਪੁਲਿਸ ਨੂੰ ਦੱਸਿਆ ਕਿ 29-30 ਜਨਵਰੀ ਦੀ ਰਾਤ ਨੂੰ ਉਸ ਦੇ ਖੇਤਾਂ ਵਿੱਚ ਲੱਗੀ 5 ਹਾਰਸ ਪਾਵਰ ਦੀ ਮੋਟਰ ਚੋਰੀ ਹੋ ਗਈ ਸੀ।
ਇਹ ਵੀ ਪੜ੍ਹੋ: Valentine Day 2023: ਵੈਲੇਨਟਾਈਨ ਡੇਅ ਮੌਕੇ ਚੰਡੀਗੜ੍ਹ 'ਚ ਜ਼ਰਾ ਸੰਭਲ ਕੇ! ਜਾਣ ਲਵੋ ਪੁਲਿਸ ਦਾ ਐਕਸ਼ਨ ਪਲਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Chandigarh News: ਆਪਣਾ ਕਾਰੋਬਾਰ ਕਰਨ ਵਾਲੇ ਨੌਜਵਾਨਾਂ ਲਈ ਮੌਕਾ, 15 ਫਰਵਰੀ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਖ