Ludhiana News: ਹਰਿਆਣਾ ਦਾ ਗੁੰਡਾ ਪੰਜਾਬ ਵਿੱਚ ਬਦਮਾਸ਼ਾਂ ਨੂੰ ਸਪਲਾਈ ਕਰਦਾ ਸੀ ਅਸਲਾ , ਚੜ੍ਹਿਆ ਪੁਲਿਸ ਦੇ ਹੱਥ
ਹਰਿਆਣਾ ਦੇ ਜ਼ਿਲ੍ਹਾ ਝੱਜਰ ਦਾ ਰਹਿਣ ਵਾਲਾ ਇਹ ਵਿਅਕਤੀ ਬਾਹਰੀ ਸੂਬਿਆਂ ਤੋਂ ਅਸਲਾ ਲਿਆ ਕੇ ਪੰਜਾਬ ਅੰਦਰ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ। ਗਿਰੋਹ ਦੇ ਪਰਦਾਫਾਸ਼ ਕਰਨ ਦੀ ਜਾਣਕਾਰੀ ਐਸਐਸਪੀ ਖੰਨਾ ਅਮਨੀਤ ਕੌਂਡਲ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ।
Ludhiana News: ਖੰਨਾ ਪੁਲਿਸ ਨੇ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਅੰਤਰ-ਰਾਜ਼ੀ ਗਿਰੋਹ ਦਾ ਪਰਦਾਸ ਕੀਤਾ। ਇਸਦੇ ਇੱਕ ਮੈਂਬਰ ਨੂੰ ਕਾਬੂ ਕਰਕੇ 5 ਪਿਸਤੌਲ ਬਰਾਮਦ ਕੀਤੇ ਗਏ।
ਹਰਿਆਣਾ ਦੇ ਜ਼ਿਲ੍ਹਾ ਝੱਜਰ ਦਾ ਰਹਿਣ ਵਾਲਾ ਇਹ ਵਿਅਕਤੀ ਬਾਹਰੀ ਸੂਬਿਆਂ ਤੋਂ ਅਸਲਾ ਲਿਆ ਕੇ ਪੰਜਾਬ ਅੰਦਰ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ। ਗਿਰੋਹ ਦੇ ਪਰਦਾਫਾਸ਼ ਕਰਨ ਦੀ ਜਾਣਕਾਰੀ ਐਸਐਸਪੀ ਖੰਨਾ ਅਮਨੀਤ ਕੌਂਡਲ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ।
ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਜਾਰੀ ਹੈ। ਇਸ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਇੰਸਪੈਕਟਰ ਅਮਨਦੀਪ ਸਿੰਘ ਸੀ.ਆਈ.ਏ. ਇੰਚਾਰਜ ਖੰਨਾ ਦੀ ਅਗਵਾਈ ਹੇਠ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਅੰਤਰ-ਰਾਜ਼ੀ ਗਿਰੋਹ ਦਾ ਪਰਦਾਫਾਸ਼ ਕੀਤਾ। ਇਸਦੇ ਇੱਕ ਮੈਂਬਰ ਨੂੰ ਕਾਬੂ ਕਰਕੇ 5 ਪਿਸਤੌਲ ਬਰਾਮਦ ਕੀਤੇ ਗਏ।
ਸੀ.ਆਈ.ਏ.ਸਟਾਫ ਖੰਨਾ ਦੀ ਪੁਲਿਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਕੱਦੋ ਚੌਂਕ ਦੋਰਾਹਾ ਪੁਲ ਹੇਠਾਂ ਮੌਜੂਦ ਸੀ ਤਾਂ ਪੁਲਿਸ ਪਾਰਟੀ ਪਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦਿਵੇਸ਼ ਵਾਸੀ ਥੋਰੀ ਜਿਲ੍ਹਾ ਝੱਜਰ (ਹਰਿਆਣਾ) ਜਿਸ ਪਾਸ ਨਜਾਇਜ਼ ਅਸਲੇ ਦੇਸੀ ਕੱਟੇ ਹਨ, ਜਿਸਦੇ ਗੈਂਗਸਟਰਾਂ ਨਾਲ ਸਬੰਧ ਹਨ।
A resolute step towards a safer society!@KhannaPolice cracks down on an interstate weapon supply gang and arrested an accused with the recovery of 5 weapons.#ActionAgainstCrime pic.twitter.com/Jx3owVdFAg
— Punjab Police India (@PunjabPoliceInd) May 27, 2023
ਮੁਖਬਰ ਨੇ ਪੁਲਿਸ ਨੂੰ ਦੱਸਿਆ ਕਿ ਦਿਵੇਸ਼ ਬੱਸ ਅੱਡਾ ਜੀ.ਟੀ. ਰੋਡ ਦੋਰਾਹਾ ਵਿਖੇ ਸ਼ੱਕੀ ਹਾਲਤ ਵਿੱਚ ਖੜਾ ਹੈ। ਪੁਲਿਸ ਪਾਰਟੀ ਨੇ ਬੱਸ ਅੱਡਾ ਜੀ.ਟੀ. ਰੋਡ ਦੋਰਾਹਾ ਵਿਖੇ ਰੇਡ ਕਰਕੇ ਦਿਵੇਸ਼ ਨੂੰ ਕਾਬੂ ਕੀਤਾ। ਫਿਰ ਦਿਵੇਸ਼ ਦੇ ਬੈਗ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 05 ਦੇਸੀ ਕੱਟੇ 315 ਬੋਰ ਬ੍ਰਾਮਦ ਹੋਏ।
ਐਸਐਸਪੀ ਨੇ ਦੱਸਿਆ ਕਿ ਹੁਣ ਤੱਕ ਦੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਦਿਵੇਸ਼ ਦੇ ਕਈ ਬਾਹਰਲੇ ਜ਼ਿਲਿਆਂ ਦੇ ਗੈਂਗਸਟਰਾਂ ਨਾਲ ਸਬੰਧ ਹਨ, ਜਿਨ੍ਹਾਂ ਨਾਲ ਮਿਲ ਕੇ ਉਹ ਪੰਜਾਬ ਵਿੱਚ ਅਸਲਾ ਸਪਲਾਈ ਕਰਦਾ ਸੀ। ਉਸਨੂੰ ਗ੍ਰਿਫਤਾਰ ਕਰਕੇ ਕਈ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਤੋ ਰੋਕਿਆ ਗਿਆ ਹੈ। ਦੋਸ਼ੀ ਦੇ ਸਾਥੀਆਂ ਸਬੰਧੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ, ਜਿਹਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਅਹਿਮ ਖੁਲਾਸੇ ਹੋ ਸਕਦੇ ਹਨ। ਫਿਲਹਾਲ ਦਿਵੇਸ਼ ਦਾ ਰਿਮਾਂਡ ਲੈਕੇ ਪੁੱਛਗਿੱਛ ਕੀਤੀ ਜਾ ਰਹੀ ਹੈ।