![ABP Premium](https://cdn.abplive.com/imagebank/Premium-ad-Icon.png)
Ludhiana News: ਘਰ 'ਚ ਪਰਿਵਾਰ ਨੂੰ ਬੰਧਕ ਬਣਾ ਕੇ ਦਿੱਤਾ ਵਾਰਦਾਤ ਨੂੰ ਅੰਜਾਮ, ਜਾਣੋ ਕਿਵੇਂ ਪੀੜਤਾਂ ਨੇ ਬਚਾਈ ਜਾਨ
ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ ਲੁਟੇਰੇ ਉਸ ਦੇ ਘਰ ਦਾਖਲ ਹੋਏ। ਜਿਵੇਂ ਹੀ ਉਹ ਪਹੁੰਚੇ ਤਾਂ ਉਨ੍ਹਾਂ ਨੇ ਹਮਲਾ ਕਰ ਦਿੱਤਾ ਗਿਆ। ਉਸ ਨੇ ਲੁਟੇਰਿਆਂ ਦਾ ਮੁਕਾਬਲਾ ਕੀਤਾ ਪਰ ਉਨ੍ਹਾਂ ਨੇ ਬਾਅਦ ਵਿੱਚ ਉਸਦੇ ਹੱਥ ਬੰਨ੍ਹ ਦਿੱਤੇ ਤੇ ਉਸਦੇ ਮੂੰਹ 'ਤੇ ਟੇਪ ਲਗਾ ਦਿੱਤੀ
![Ludhiana News: ਘਰ 'ਚ ਪਰਿਵਾਰ ਨੂੰ ਬੰਧਕ ਬਣਾ ਕੇ ਦਿੱਤਾ ਵਾਰਦਾਤ ਨੂੰ ਅੰਜਾਮ, ਜਾਣੋ ਕਿਵੇਂ ਪੀੜਤਾਂ ਨੇ ਬਚਾਈ ਜਾਨ The incident was carried out by holding the family hostage in the factory in Khanna Ludhiana News: ਘਰ 'ਚ ਪਰਿਵਾਰ ਨੂੰ ਬੰਧਕ ਬਣਾ ਕੇ ਦਿੱਤਾ ਵਾਰਦਾਤ ਨੂੰ ਅੰਜਾਮ, ਜਾਣੋ ਕਿਵੇਂ ਪੀੜਤਾਂ ਨੇ ਬਚਾਈ ਜਾਨ](https://feeds.abplive.com/onecms/images/uploaded-images/2024/01/25/adfc42fd31c9a41138e99947c4a975161706198612123864_original.jpg?impolicy=abp_cdn&imwidth=1200&height=675)
Ludhiana News: ਖੰਨਾ ਦੇ ਕਬਜ਼ਾ ਫੈਕਟਰੀ ਰੋਡ 'ਤੇ ਇੱਕ ਪਰਿਵਾਰ ਨੂੰ ਬੰਨ੍ਹ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅੱਧੀ ਰਾਤ ਨੂੰ ਲੁਟੇਰੇ ਘਰ ਅੰਦਰ ਦਾਖਲ ਹੋਏ ਤੇ ਪਹਿਲਾਂ ਨੌਜਵਾਨ ਨੂੰ ਬੰਨ੍ਹ ਕੇ ਉਸ ਦੇ ਮੂੰਹ 'ਤੇ ਟੇਪ ਲਾ ਦਿੱਤੀ ਤੇ ਫਿਰ ਉਸਦੀ ਮਾਂ ਨੂੰ ਬੰਨ੍ਹ ਦਿੱਤਾ ਗਿਆ।
ਤਾਲਿਫ ਨੇ ਦੱਸਿਆ ਕਿ ਉਹ ਖੇਤੀ ਦਾ ਕੰਮ ਕਰਦਾ ਹੈ। ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ ਲੁਟੇਰੇ ਉਸ ਦੇ ਘਰ ਦਾਖਲ ਹੋਏ। ਜਿਵੇਂ ਹੀ ਉਹ ਪਹੁੰਚੇ ਤਾਂ ਉਨ੍ਹਾਂ ਨੇ ਹਮਲਾ ਕਰ ਦਿੱਤਾ ਗਿਆ। ਉਸ ਨੇ ਲੁਟੇਰਿਆਂ ਦਾ ਮੁਕਾਬਲਾ ਕੀਤਾ ਪਰ ਉਨ੍ਹਾਂ ਨੇ ਬਾਅਦ ਵਿੱਚ ਉਸਦੇ ਹੱਥ ਬੰਨ੍ਹ ਦਿੱਤੇ ਤੇ ਉਸਦੇ ਮੂੰਹ 'ਤੇ ਟੇਪ ਲਗਾ ਦਿੱਤੀ ਗਈ ਤੇ ਇਸ ਤੋਂ ਬਾਅਦ ਘਰ ਦੀ ਤਲਾਸ਼ੀ ਲਈ। ਉਸ ਨੇ ਦੱਸਿਆ ਕਿ ਉਸ ਤੋਂ ਇਲਾਵਾ ਘਰ ਵਿੱਚ ਮਾਂ, ਅਪਾਹਜ ਭਰਾ ਅਤੇ 11 ਸਾਲ ਦੀ ਬੇਟੀ ਹੈ। ਅਖੀਰ ਜਦੋਂ ਲੁਟੇਰਿਆਂ ਨੂੰ ਘਰੋਂ ਬਹੁਤਾ ਕੁਝ ਨਾ ਲੱਭਿਆ ਤਾਂ ਉਹ ਭੱਜ ਗਏ।
ਦੂਜੇ ਪਾਸੇ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਇਸ ਬਾਬਤ ਡੀ.ਐਸ.ਪੀ ਹਰਜਿੰਦਰ ਗਿੱਲ ਨੇ ਦੱਸਿਆ ਕਿ ਚੋਰ ਘਰ 'ਚ ਚੋਰੀ ਕਰਨ ਆਏ ਸਨ ਪਰ ਉਨ੍ਹਾਂ ਨੂੰ ਘਰ ਵਿੱਚ ਕੁਝ ਨਹੀਂ ਮਿਲਿਆ ਇਸ ਤੋਂ ਬਾਅਦ ਉਹ ਚਲੇ ਗਏ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਛੇਤੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ,
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)