ਪੜਚੋਲ ਕਰੋ

Ludhiana News: ਭਾਸ਼ਾ ਵਿਭਾਗ ਲੁਧਿਆਣਾ 'ਚ ਹੋਇਆ ਸਖ਼ਤ, 21 ਫਰਵਰੀ ਤੱਕ ਦਾ ਦਿੱਤਾ ਸਮਾਂ, ਸਕੂਲਾਂ ਨੂੰ ਲੈ ਕੇ ਵੀ ਹੁਕਮ ਜਾਰੀ

Ludhiana Department of Language - ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਵਲੋਂ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੀ ਜਾਣਕਾਰੀ ਦਿੰਦਿਆਂ ਮੀਟਿੰਗ ਵਿੱਚ ਹਾਜ਼ਰ ਅਹੁਦੇਦਾਰ ਸਾਹਿਬਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਨੇਕ ਕਾਰਜ ਨੂੰ 100%


ਲੁਧਿਆਣਾ - ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਦੀ ਅਗਵਾਈ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਦੇ ਅਹੁਦੇਦਾਰਾਂ ਨਾਲ਼ ਇਕ ਵਿਸ਼ੇਸ਼ ਮੀਟਿੰਗ ਸਥਾਨਕ ਪੰਜਾਬੀ ਭਵਨ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਭਾਸ਼ਾ ਵਿਭਾਗ ਦਫ਼ਤਰ ਵਿਖੇ ਆਯੋਜਿਤ ਹੋਈ।

ਮੀਟਿੰਗ ਦੌਰਾਨ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਬਾਰੇ ਵਿਚਾਰ ਵਟਾਂਦਰੇ ਹੋਏ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਵਲੋਂ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੀ ਜਾਣਕਾਰੀ ਦਿੰਦਿਆਂ ਮੀਟਿੰਗ ਵਿੱਚ ਹਾਜ਼ਰ ਅਹੁਦੇਦਾਰ ਸਾਹਿਬਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਨੇਕ ਕਾਰਜ ਨੂੰ 100 ਫੀਸਦੀ ਨੇਪਰੇ ਚਾੜ੍ਹਨ ਲਈ ਸਹਿਯੋਗ ਕੀਤਾ ਜਾਵੇ।

ਇਸ ਮੌਕੇ ਏ.ਪੀ.ਐਸ. ਲੁਧਿਆਣਾ, ਸਕੂਲ ਸੰਘ ਪੰਜਾਬ, ਈ.ਸੀ.ਐਸ. ਪੋਲ ਸਟਾਰ ਜੱਥੇਬੰਦੀਆਂ ਤੋਂ ਅਹੁਦੇਦਾਰਾਂ ਰਾਜੇਸ਼ ਨਾਗਰ, ਬਲਜੀਤ ਸਿੰਘ, ਰਣਜੀਤ ਸਿੰਘ ਹਠੂਰ, ਭੁਵਨੇਸ਼ ਭੱਟ, ਕਮਲ ਨੈਨ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਮਾਣ-ਸਤਿਕਾਰ ਲਈ ਉਹ ਹਰ ਤਰ੍ਹਾਂ ਨਾਲ ਸਹਿਯੋਗ ਕਰਨਗੇ।  

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਅਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਜਾ ਰਹੇ ਹਨ। ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਪੱਤਰ ਰਾਹੀਂ ਪਹਿਲਾਂ ਮਿਤੀ 21 ਫ਼ਰਵਰੀ 2023 ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। 

ਇਸ ਦੇ ਨਾਲ਼ ਹੀ ਇਹ ਵੀ ਸਪਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇ। ਹੁਣ ਨਵੇਂ ਹੁਕਮਾਂ ਰਾਹੀਂ ਇਸ ਕਾਰਜ ਨੂੰ ਮੁਕੰਮਲ ਕਰਨ ਲਈ ਸਮਾਂ ਸੀਮਾ ਵਧਾ ਕੇ 21 ਨਵੰਬਰ 2023 ਕਰ ਦਿੱਤੀ ਗਈ ਹੈ।

ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਕਾਰਜ ਕਰ ਰਹੇ ਡਾ.ਸੁਰਜੀਤ ਦੌਧਰ ਵੀ ਹਾਜ਼ਰ ਸਨ।

ਟਾਪ ਹੈਡਲਾਈਨ

ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
Ludhiana Municipal Corporation : ਵਿਧਾਇਕਾਂ ਦੇ ਪੁੱਤਰਾਂ ਦੀ ਨਿਯੁਕਤੀ 'ਤੇ ਨਿਗਮ ਨਹੀਂ ਦੇ ਸਕਿਆ ਜਵਾਬ, ਜਾਣੋ ਪੂਰਾ ਮਾਮਲਾ  
Ludhiana Municipal Corporation : ਵਿਧਾਇਕਾਂ ਦੇ ਪੁੱਤਰਾਂ ਦੀ ਨਿਯੁਕਤੀ 'ਤੇ ਨਿਗਮ ਨਹੀਂ ਦੇ ਸਕਿਆ ਜਵਾਬ, ਜਾਣੋ ਪੂਰਾ ਮਾਮਲਾ  
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget