ਪੜਚੋਲ ਕਰੋ

I.D.F.C ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਕਾਬੂ, ਜਾਣੋ ਕਿਵੇਂ ਆਇਆ ਅੜਿੱਕੇ

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੈਂਕ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਉਸਦੀ ਦੁਕਾਨ ਵਿੱਚ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ

Ludhiana News: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿੱਜੀ ਬੈਂਕ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਬਿਆਨ ਦਰਜ ਕਰਵਾਇਆ ਕਿ ਉਹ ਪੱਖੋਵਾਲ ਰੋਡ ਲੁਧਿਆਣਾ ਵਿਖੇ 'ਸਿਲਵਰ ਮੋਡ ਫੈਸ਼ਨ' ਦੇ ਨਾਮ ਹੇਠ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30.9.2020 ਨੂੰ 4 ਸਾਲਾਂ ਲਈ 13,32,379 ਰੁਪਏ ਦਾ ਕਰਜ਼ਾ ਲਿਆ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਕਰਜ਼ ਦੀ ਸਾਰੀ ਰਕਮ/ਕਿਸ਼ਤਾਂ ਅਦਾ ਕਰਕੇ ਆਪਣਾ ਲੋਨ ਖਾਤਾ ਬੰਦ ਕਰਵਾਉਣ ਲਈ ਉਕਤ ਕੁਲੈਕਸ਼ਨ ਮੈਨੇਜਰ ਨਾਲ ਸੰਪਰਕ ਕੀਤਾ। ਕੁਲੈਕਸ਼ਨ ਮੈਨੇਜਰ ਨਾਲ ਗੱਲਬਾਤ ਤੋਂ ਬਾਅਦ ਉਸ ਨੇ ਕਰਜ਼ ਦੀ ਸਾਰੀ ਰਕਮ ਅਦਾ ਕਰ ਦਿੱਤੀ ਪਰ ਫਿਰ ਵੀ ਉਸ ਦਾ ਕਰਜ਼ੇ ਵਾਲਾ ਖਾਤਾ ਬੰਦ ਨਹੀਂ ਕੀਤਾ ਗਿਆ। ਇਸ ਸਬੰਧੀ ਜਦੋਂ ਉਹ ਉਕਤ ਕੁਲੈਕਸ਼ਨ ਮੈਨੇਜਰ ਨੂੰ ਮਿਲਿਆ ਤਾਂ ਉਸ ਨੇ ਬੈਂਕ ਦੇ ਸੀਨੀਅਰ ਅਧਿਕਾਰੀਆਂ ਤੋਂ ਇਹ ਖਾਤਾ ਬੰਦ ਕਰਵਾਉਣ ਬਦਲੇ ਉਸ ਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਦੋਸ਼ੀ ਕੁਲੈਕਸ਼ਨ ਮੈਨੇਜਰ ਇੱਕ ਬੈਂਕ ਕਰਮਚਾਰੀ ਹੈ, ਇਸ ਲਈ ਬੈਂਕਿੰਗ ਰੈਗੂਲੇਸ਼ਨ ਐਕਟ 1946 ਦੀ ਧਾਰਾ 46-ਏ ਅਨੁਸਾਰ ਉਹ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਜਨਤਕ ਸੇਵਕ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੈਂਕ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਉਸਦੀ ਦੁਕਾਨ ਵਿੱਚ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget