Ludhiana News : ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਮੌਤ ਦੀ ਖਬਰ ਨੇ ਬੁੱਧਵਾਰ ਨੂੰ ਹਲਚਲ ਮਚਾ ਦਿੱਤੀ ਹੈ। ਇਸ ਦੀ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਹੀ ਹਰ ਕੋਈ ਹੈਰਾਨ ਰਹਿ ਗਿਆ। ਹਰ ਕੋਈ ਇਹ ਜਾਣਨ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਕੀ ਉਹਨਾਂ ਦੀ ਸੱਚਮੁੱਚ ਮੌਤ ਹੋ ਗਈ ਜਾਂ ਖ਼ਬਰ ਝੂਠੀ ਸੀ। ਪਰ ਇਸ ਦੌਰਾਨ ਉਨ੍ਹਾਂ ਦੇ ਪੀਏ ਨੇ ਇਸ ਖਬਰ 'ਤੇ ਰੋਕ ਲਾ ਦਿੱਤੀ ਅਤੇ ਕਿਹਾ ਕਿ ਸੰਸਦ ਮੈਂਬਰ ਬਿਲਕੁਲ ਠੀਕ ਹਨ। ਉਨ੍ਹਾਂ ਨੂੰ ਕੁਝ ਨਹੀਂ ਹੋਇਆ।
ਜ਼ਿਕਰਯੋਗ ਹੈ ਕਿ ਐਮਪੀ ਰਵਨੀਤ ਸਿੰਘ ਬਿੱਟੂ ਦੀ ਮੌਤ ਦੀ ਝੂਠੀ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਵੀ ਸੁੱਖ ਦਾ ਸਾਹ ਲਿਆ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ 'ਚ ਇਹ ਲਿਖਿਆ
ਦਰਅਸਲ ਬੁੱਧਵਾਰ ਸਵੇਰੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋਈ ਸੀ। ਜਿਸ ਵਿੱਚ ਲਿਖਿਆ ਸੀ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਦੇਹਾਂਤ ਹੋ ਗਿਆ ਹੈ। ਉਹ ਕਈ ਦਿਨਾਂ ਤੋਂ ਬਿਮਾਰ ਸਨ। ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਇਸ ਪੋਸਟ ਦੇ ਵਾਇਰਲ ਹੋਣ ਤੋਂ ਬਾਅਦ ਆਨੰਦਪੁਰ ਸਾਹਿਬ ਦੇ ਇੱਕ ਜਾਣਕਾਰ ਨੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਫੋਨ ਕੀਤਾ। ਉਹਨਾਂ ਦੇ ਪੀਏ ਨੇ ਫ਼ੋਨ ਚੁੱਕਿਆ।
ਪੋਸਟ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੇ ਫੋਨ ਵੱਜਣੇ ਹੋਏ ਸ਼ੁਰੂ
PA ਨੇ ਦੱਸਿਆ ਕਿ ਕਿਸੇ ਨੇ ਸ਼ਰਾਰਤ ਕੀਤੀ ਹੈ। ਉਹ ਵੀ ਇਸ ਪੂਰੇ ਮਾਮਲੇ ਤੋਂ ਪ੍ਰੇਸ਼ਾਨ ਹਨ। ਕਰੀਬ 2 ਘੰਟਿਆਂ ਵਿੱਚ ਉਨ੍ਹਾਂ ਨੂੰ ਹਜ਼ਾਰਾਂ ਕਾਲਾਂ ਆ ਚੁੱਕੀਆਂ ਹਨ। ਐਮਪੀ ਰਵਨੀਤ ਸਿੰਘ ਬਿੱਟੂ ਬਿਲਕੁਲ ਠੀਕ ਹਨ। ਅਜਿਹਾ ਕੁਝ ਨਹੀਂ ਹੈ।
ਬਿੱਟੂ ਨੂੰ ਕਈ ਵਾਰ ਮਿਲੀਆਂ ਧਮਕੀਆਂ
ਦੱਸ ਦੇਈਏ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਇਸੇ ਸਾਲ ਉਹਨਾਂ ਨੂੰ ਵਟਸਐਪ 'ਤੇ ਕਿਸੇ ਨੇ ਉਹਨਾਂ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਸੀ ਕਿ ਉਹਨਾਂ ਨੂੰ ਵੀ ਉਹਨਾਂ ਦੇ ਦਾਦਾ ਵਾਂਗ ਬੰਬ ਨਾਲ ਉਡਾ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।